spot_img
Homeਮਾਝਾਗੁਰਦਾਸਪੁਰਖੇਤੀਬਾੜੀ ਵਿਭਾਗ ਨੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਜਾਗਰੂਕ...

ਖੇਤੀਬਾੜੀ ਵਿਭਾਗ ਨੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਜਾਗਰੂਕ ਕਰਨ ਲਈ ਵਿੱਢੀ ਮੁਹਿੰਮ

ਗੁਰਦਾਸਪੁਰ, 21 ਸਤੰਬਰ (ਮੁਨੀਰਾ ਸਲਾਮ ਤਾਰੀ ) ਆਓ ਧਰਤੀ ਮਾਂ ਨੂੰ ਬਚਾਈਏ, ਵਾਤਵਰਣ ਨੂੰ ਸਾਫ਼ ਬਣਾਈਏ, ਅਗਲੀ ਪੀੜੀ ਅਸੀਂ ਬਚਾਈਏ, ਪਰਾਲੀ ਨੂੰ ਨਾ ਅੱਗ ਲਗਾਈਏ ’ ਤਹਿਤ ਖੇਤੀਬਾੜੀ ਵਿਭਾਗ ਵਲੋਂ ਪਿੰਡਾਂ ਅੰਦਰ ਜਾਗਰੂਕਤਾ ਮੁਹਿੰਮ ਵਿੱਢੀ ਗਈ ਹੈ। ਡਾ. ਸੁਰਿੰਦਰ ਸਿੰਘ ਮੁੱਖ ਖੇਤੀਬਾੜੀ ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲੇ ਅੰਦਰ ਕਿਸਾਨਾਂ ਨੂੰ ਝੋਨੇ ਦੀ ਫਸਲ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਪਰਾਲੀ ਦੀ ਸੁਚੱਜੀ ਸੰਭਾਲ ਲਈ ਉਪਰਾਲੇ ਕੀਤੇ ਜਾ ਰਹੇ ਹਨ

ਉਨਾਂ ਅੱਗੇ ਦੱਸਿਆ ਕਿ ਡਿਪਟੀ ਕਮਿਸ਼ਨਰ ਦੇ ਆਦੇਸ਼ਾਂ ’ਤੇ ਜ਼ਿਲੇ ਅੰਦਰ ਅਤੇ ਖਾਸਕਰਕੇ ਜ਼ਿਲੇ ਦੇ ਉਹ 50 ਪਿੰਡ, ਜਿਥੇ ਪਰਾਲੀ ਨੂੰ ਵੱਧ ਅੱਗ ਲਗਾਈ ਜਾਂਦੀ ਹੈ, ਵਿਖੇ ਵਿਸ਼ੇਸ ਜਾਗਰੂਕਤਾ ਅਭਿਆਨ ਵਿੱਢਿਆ ਗਿਆ ਹੈ। ਪਿੰਡਾਂ ਅੰਦਰ ਗਠਿਤ ਵੱਖ-ਵੱਖ ਟੀਮਾਂ ਵਲੋਂ ਜਿਥੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੇ ਲਾਭ ਅਤੇ ਬਦਲਵੇਂ ਪ੍ਰਬੰਧਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ, ਓਥੇ ਪਿੰਡਾਂ ਦੀਆਂ ਸਾਂਝੀਆਂ ਥਾਵਾਂ ’ਤੇ ਪਰਾਲੀ ਨਾ ਸਾੜਨ ਦੇ ਪੋਸਟਰ ਅਤੇ ਬੈਨਰ ਲਗਾਏ ਗਏ ਹਨ

ਮੁੱਖ ਖੇਤੀਬਾੜੀ ਅਫਸਰ ਨੇ ਕਿਸਾਨ ਵੀਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੀ ਤੇ ਆਪਣੇ ਪਰਿਵਾਰ ਦੀ ਸਿਹਤ ਅਤੇ ਪਿੰਡ ਵਾਸੀਆਂ ਨੂੰ ਪ੍ਰਦੂਸ਼ਣ ਤੋਂ ਬਚਾਉਣ ਲਈ ਪ੍ਰਸ਼ਾਸਨ ਨਾਲ ਸਹਿਯੋਗ ਕਰਨ ਅਤੇ ਖੇਤੀਬਾੜੀ ਵਿਭਾਗ ਵਲੋਂ ਦਿੱਤੀਆਂ ਗਈਆਂ ਸਲਾਹਾਂ ਅਨੁਸਾਰ ਪਰਾਲੀ ਨੂੰ ਖੇਤਾਂ ਵਿਚ ਹੀ ਵਾਹ ਕੇ ਅਗਲੀ ਫਸਲ ਬੀਜਣ। ਉਨਾਂ ਦੱਸਿਆ ਕਿ ਜ਼ਿਲੇ ਗੁਰਦਾਸਪੁਰ ਵਿਖੇ ਕਈ ਅਗਾਂਹਵਧੂ ਕਿਸਾਨ ਪਿਛਲੇ ਕਈ ਸਾਲਾਂ ਤੇ ਫਸਲ ਦੀ ਰਹਿੰਦ-ਖੂੰਹਦ ਨਹੀਂ ਸਾੜ ਰਹੇ ਹਨ, ਜਿਸ ਨਾਲ ਜਿਥੇ ਉਨਾਂ ਦੀ ਫਸਲ ਦਾ ਝਾੜ ਵਧਿਆ ਹੈ ਓਥੇ ਧਰਤੀ ਦੀ ਉਪਜਾਊ ਸ਼ਕਤੀ ਵੀ ਵੱਧੀ ਹੈ। ਨਾਲ ਹੀ ਉਨਾਂ ਕਿਹਾ ਕਿ ਕਿਸਾਨ ਖੇਤੀ ਦੇ ਨਵੇਂ ਸੰਦਾਂ ਹੈਪੀਸੀਡਰ, ਰੋਟਾਵੇਟਰ ਤੇ ਮਲਚਰ ਆਦਿ ਦੀ ਵਰਤੋਂ ਕਰਨ ਅਤੇ ਫਸਲ ਦੀ ਰਹਿੰਦ-ਖੂੰਹਦ ਨੂੰ ਪੈਲੀ ਵਿਚ ਵਾਹ ਕੇ ਅਗਲੀ ਫਸਲ ਬੀਜਣ

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments