spot_img
Homeਮਾਝਾਗੁਰਦਾਸਪੁਰਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਐੱਸ.ਡੀ.ਐੱਮ. ਬਟਾਲਾ ਨੇ ਸੇਵਾ ਕੇਂਦਰਾਂ ਦੀ ਚੈਕਿੰਗ...

ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਐੱਸ.ਡੀ.ਐੱਮ. ਬਟਾਲਾ ਨੇ ਸੇਵਾ ਕੇਂਦਰਾਂ ਦੀ ਚੈਕਿੰਗ ਕੀਤੀ

ਬਟਾਲਾ, 21 ਸਤੰਬਰ ( ਮੁਨੀਰਾ ਸਲਾਮ ਤਾਰੀ  ) – ਮੁੱਖ ਮੰਤਰੀ ਪੰਜਾਬ ਸ. ਚਰਨਜੀਤ ਸਿੰਘ ਚੰਨੀ ਵੱਲੋਂ ਸਰਕਾਰੀ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਵੇਰੇ ਸਮੇਂ ਸਿਰ ਦਫ਼ਤਰ ਪਹੁੰਚਣ ਦੇ ਹੁਕਮ ਦਿੱਤੇ ਗਏ ਹਨ ਤਾਂ ਜੋ ਦਫ਼ਤਰਾਂ ਵਿੱਚ ਕੰਮ-ਕਾਜ ਕਰਵਾਉਣ ਆਏ ਲੋਕਾਂ ਨੂੰ ਕੋਈ ਮੁਸ਼ਕਲ ਨਾ ਆਵੇ। ਪੰਜਾਬ ਸਰਕਾਰ ਦੀਆਂ ਇਨ੍ਹਾਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਐੱਸ.ਡੀ.ਐੱਮ. ਬਟਾਲਾ ਸ੍ਰੀਮਤੀ ਸ਼ਾਇਰੀ ਭੰਡਾਰੀ ਵੱਲੋਂ ਅੱਜ ਸਵੇਰੇ ਬਟਾਲਾ ਸ਼ਹਿਰ ਦੇ ਸੇਵਾ ਕੇਂਦਰਾਂ ਦਾ ਦੌਰਾ ਕੀਤਾ ਗਿਆ ਅਤੇ ਓਥੇ ਲੋਕਾਂ ਨੂੰ ਮਿਲ ਰਹੀਆਂ ਸੇਵਾਵਾਂ ਦਾ ਜਾਇਜਾ ਲਿਆ। ਇਸ ਮੌਕੇ ਉਨ੍ਹਾਂ ਸਟਾਫ਼ ਦੀ ਹਾਜ਼ਰੀ ਚੈੱਕ ਕਰਨ ਦੇ ਨਾਲ ਸੇਵਾ ਕੇਂਦਰ ਵਿੱਚ ਕੰਮ ਕਰਵਾਉਣ ਆਏ ਵਿਅਕਤੀਆਂ ਨਾਲ ਗੱਲਬਾਤ ਵੀ ਕੀਤੀ।

ਐੱਸ.ਡੀ.ਐੱਮ. ਬਟਾਲਾ ਸ੍ਰੀਮਤੀ ਸ਼ਾਇਰੀ ਭੰਡਾਰੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਚਰਨਜੀਤ ਸਿੰਘ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸਮਾਂਬੱਧ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ। ਸ੍ਰੀਮਤੀ ਭੰਡਾਰੀ ਨੇ ਕਿਹਾ ਕਿ ਸੇਵਾ ਕੇਂਦਰਾਂ ਵਿੱਚ ਲੋਕ ਆਪਣੇ ਵੱਖ-ਵੱਖ ਸਰਕਾਰੀ ਕੰਮਾਂ-ਕਾਜਾਂ ਲਈ ਪਹੁੰਚ ਕਰਦੇ ਹਨ ਅਤੇ ਉਨ੍ਹਾਂ ਨੇ ਅੱਜ ਖੁਦ ਮੌਕੇ ’ਤੇ ਜਾ ਕੇ ਸੇਵਾ ਕੇਂਦਰਾਂ ਦੇ ਕੰਮ ਦਾ ਨਿਰੀਖਣ ਕੀਤਾ ਹੈ। ਉਨ੍ਹਾਂ ਕਿਹਾ ਕਿ ਸੇਵਾ ਕੇਂਦਰਾਂ ਵਿੱਚ ਸਟਾਫ਼ ਸਮੇਂ ਸਿਰ ਹਾਜ਼ਰ ਸੀ ਅਤੇ ਲੋਕਾਂ ਨੂੰ ਵੱਖ-ਵੱਖ ਸਰਕਾਰੀ ਸੇਵਾਵਾਂ ਦੇ ਰਹੇ ਸਨ। ਉਨ੍ਹਾਂ ਸੇਵਾ ਕੇਂਦਰ ਦੇ ਸੰਚਾਲਕਾਂ ਨੂੰ ਹਦਾਇਤ ਕੀਤੀ ਕਿ ਸੇਵਾ ਕੇਂਦਰ ਵਿੱਚ ਕੰਮ ਕਰਵਾਉਣ ਆਏ ਹਰ ਵਿਅਕਤੀ ਦਾ ਉਸਦੀ ਵਾਰੀ ਅਨੁਸਾਰ ਮੈਰਿਟ ’ਤੇ ਕੰਮ ਕੀਤਾ ਜਾਵੇ ਅਤੇ ਕਿਸੇ ਵੀ ਵਿਅਕਤੀ ਨੂੰ ਕੋਈ ਪਰੇਸ਼ਾਨੀ ਨਹੀਂ ਆਉਣੀ ਚਾਹੀਦੀ।

ਐੱਸ.ਡੀ.ਐੱਮ. ਸ੍ਰੀਮਤੀ ਸ਼ਾਇਰੀ ਭੰਡਾਰੀ ਨੇ ਕਿਹਾ ਕਿ ਸੇਵਾ ਕੇਂਦਰਾਂ ਵੱਲੋਂ ਨਾਗਰਿਕਾਂ ਨੂੰ ਸਮਾਂ-ਬੱਧ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ ਅਤੇ ਉਹ ਯਕੀਨੀ ਬਣਾਉਣਗੇ ਕਿ ਬਟਾਲਾ ਤਹਿਸੀਲ ਵਿੱਚ ਕੰਮ ਕਰ ਰਹੇ ਸਾਰੇ ਸੇਵਾ ਕੇਂਦਰਾਂ ਤੋਂ ਲੋਕਾਂ ਨੂੰ ਨਿਰਵਿਘਨ ਸਰਕਾਰੀ ਸੇਵਾਵਾਂ ਮਿਲਣ। ਉਨ੍ਹਾਂ ਨਾਲ ਹੀ ਤਹਿਸੀਲ ਦੇ ਵੱਖ-ਵੱਖ ਵਿਭਾਗਾਂ ਦੇ ਸਰਕਾਰੀ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਸਮੇਂ ਸਿਰ ਆਪਣੇ ਦਫ਼ਤਰਾਂ ਵਿਚ ਪਹੁੰਚਣ ਅਤੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਸੁਣ ਕੇ ਪਹਿਲ ਦੇ ਅਧਾਰ ’ਤੇ ਉਨ੍ਹਾਂ ਦਾ ਹੱਲ ਕਰਨ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments