spot_img
Homeਮਾਝਾਗੁਰਦਾਸਪੁਰਡਿਪਟੀ ਕਮਿਸ਼ਨਰ ਵਲੋਂ ਕਿਸਾਨਾਂ ਨੂੰ ਝੋਨੇ ਦੀ ਫਸਲ ਦੀ ਰਹਿੰਦ-ਖੂੰਹਦ ਨੂੰ ਸਾੜਨ...

ਡਿਪਟੀ ਕਮਿਸ਼ਨਰ ਵਲੋਂ ਕਿਸਾਨਾਂ ਨੂੰ ਝੋਨੇ ਦੀ ਫਸਲ ਦੀ ਰਹਿੰਦ-ਖੂੰਹਦ ਨੂੰ ਸਾੜਨ ਦੀ ਥਾਂ, ਪੈਲੀ ਵਿਚ ਵਾਹ ਕੇ ਅਗਲੀ ਫਸਲ ਬੀਜਣ ਦੀ ਅਪੀਲ

ਗੁਰਦਾਸਪੁਰ, 24 ਸਤੰਬਰ (ਮੁਨੀਰਾ ਸਲਾਮ ਤਾਰੀ) ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਣਯੋਗ ਨੈਸ਼ਨਲ ਗ੍ਰੀਨ ਟ੍ਰਿਬਿਊਨਲ , ਨਵੀਂ ਦਿੱਲੀ ਵਲੋਂ ਪਾਸ ਕੀਤੇ ਗਏ ਹੁਕਮਾਂ ਤਹਿਤ, ਜਿਲੇ ਅੰਦਰ ਝੋਨੇ ਦੀ ਪਰਾਲੀ /ਰਹਿੰਦ ਖੂੰਹਦ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਵਿਰੁੱਧ ਮਾਣਯੋਗ ਨੈਸ਼ਨਲ ਗ੍ਰੀਨ ਟ੍ਰਿਬਿਊਨਲ , ਨਵੀਂ ਦਿੱਲੀ ਵਲੋ ਪ੍ਰਾਪਤ ਹਦਾਇਤਾਂ ਮੁਤਾਬਕ ਢੁੱਕਵੀਂ ਕਾਰਵਾਈ ਕਰਨ ਦੇ ਸਬੰਧ ਵਿਚ ਅਧਿਕਾਰੀਆਂ /ਕਰਮਚਾਰੀਆਂ ਦੀ ਤਾਇਨਾਤੀ ਕੀਤੀ ਗਈ ਹੈ। 

ਉਨਾਂ ਅੱਗੇ ਦੱਸਿਆ ਕਿ ਉਪਰੋਕਤ ਦੇ ਸਬੰਧ ਵਿਚ ਅਧਿਕਾਰੀਆਂ/ਕਰਮਚਾਰੀਆਂ ਦੀਆਂ ਬਤੌਰ ਬਲਾਕ ਕੁਆਰਡੀਨੇਟਰ/ਕਲੱਸਟਰ, ਕੁਆਰਡੀਨੇਟਰ/ਨੋਡਲ ਅਫਸਰ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ। ਇਹ ਟੀਮਾਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੁਰਦਾਸਪੁਰ ਦੀ ਨਿਗਰਾਨੀ ਹੇਠ ਕੰਮ ਕਰਨਗੀਆਂ। ਮੁੱਖ ਖੇਤੀਬਾੜੀ ਅਫਸਰ ਗੁਰਦਾਸਪੁਰ ਡਾ. ਸੁਰਿੰਦਰ ਸਿੰਘ, ਬਲਾਕ ਧਾਰੀਵਾਲ, ਗੁਰਦਾਸਪੁਰ, ਦੀਨਾਨਗਰ, ਕਲਾਨੋਰ ਅਤੇ ਕਾਹਨੂੰਵਾਨ ਦਾ ਨੋਡਲ ਅਫਸਰ ਤਾਇਨਾਤ ਕੀਤੇ ਗਏ ਹਨ ਅਤੇ ਰਾਜੇਸ਼ ਕੁਮਾਰ, ਐਕਸੀਅਨ (ਪੀ.ਸੀ.ਸੀ.ਬੀ) ਬਟਾਲਾ, ਬਲਾਕ ਬਟਾਲਾ, ਕਾਦੀਆਂ, ਸ੍ਰੀ ਹਰਗੋਬਿੰਦਪੁਰ, ਫਤਿਹਗੜ੍ਹ ਚੂੜੀਆਂ ਤੇ ਡੇਰਾ ਬਾਬਾ ਨਾਨਕ ਦੇ ਨੋਡਲ ਅਫਸਰ ਨਿਯੁਕਤ ਕੀਤੇ ਗਏ ਹਨ

ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਮਾਣਯੋਗ ਨੈਸ਼ਨਲ ਗ੍ਰੀਨ ਟ੍ਰਿਬਿਊਨਲ , ਨਵੀਂ ਦਿੱਲੀ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਅਤੇ ਫਸਲ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ। ਉਨਾਂ ਦੱਸਿਆ ਕਿ ਜ਼ਿਲੇ ਅੰਦਰ ਕਈ ਅਗਾਂਹਵਧੂ ਕਿਸਾਨਾਂ ਪਿਛਲੇ ਕਈ ਸਾਲਾਂ ਤੋਂ ਫਸਲ ਦੀ ਰਹਿੰਦ-ਖੂੰਹਦ ਨੂੰ ਅੱਗ ਲਾਉਣ ਦੀ ਬਜਾਇ, ਉਸਨੂੰ ਪੈਲੀ ਵਿਚ ਵਾਹ ਕੇ ਅਗਲੀ ਫਸਲ ਦੀ ਬਿਜਾਈ ਕਰ ਰਹੇ ਹਨ। ਕਿਸਾਨਾਂ ਦੇ ਕਹਿਣ ਮੁਤਾਬਕ, ਇਸ ਤਰਾਂ ਕਰਨ ਨਾਲ ਫਸਲ ਦਾ ਝਾੜ ਵਧਿਆ ਹੈ, ਜ਼ਮੀਨ ਦੀ ਉਪਜਾਊ ਸ਼ਕਤੀ ਵੱਧੀ ਹੈ, ਖਰਚਾ ਘਟਿਆ ਹੈ ਅਤੇ ਵਾਤਾਵਰਣ ਨੂੰ ਸਾਫ ਸੁਥਰਾ ਰੱਖਣ ਵਿਚ ਯੋਗਦਾਨ ਪਾਇਆ ਹੈ। ਖੇਤੀ ਦੇ ਨਵੇਂ ਸੰਦ ਹੈਪੀਸੀਡਰ, ਰੋਟਾਵੇਟਰ ਤੇ ਮਲਚਰ ਆਦਿ ਦੀ ਵਰਤੋਂ ਕਰਕੇ, ਫਸਲ ਦੀ ਰਹਿੰਦ-ਖੂੰਹਦ ਨੂੰ ਪੈਲੀ ਵਿਚ ਵਾਹ ਕੇ ਅਗਲੀ ਫਸਲ ਬੀਜੀ ਜਾ ਸਕਦਾ ਹੈ

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments