spot_img
Homeਮਾਝਾਗੁਰਦਾਸਪੁਰਕਿਸਾਨ, ਝੋਨੇ ਦੀ ਫਸਲ ਦੀ ਰਹਿੰਦ-ਖੂੰਹਦ ਨੂੰ ਸਾੜਨ ਦੀ ਥਾਂ, ਪੈਲੀ ਵਿਚ...

ਕਿਸਾਨ, ਝੋਨੇ ਦੀ ਫਸਲ ਦੀ ਰਹਿੰਦ-ਖੂੰਹਦ ਨੂੰ ਸਾੜਨ ਦੀ ਥਾਂ, ਪੈਲੀ ਵਿਚ ਵਾਹ ਕੇ ਅਗਲੀ ਫਸਲ ਬੀਜਣ-ਐਸ.ਡੀ.ਐਮ ਗੁਰਦਾਸਪੁਰ

ਗੁਰਦਾਸਪੁਰ, 28 ਸਤੰਬਰ ( ਮੁਨੀਰਾ ਸਲਾਮ ਤਾਰੀ) ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਕਿਸਾਨਾਂ ਨੂੰ ਫਸਲ ਦੀ ਰਹਿੰਦ-ਖੂੰਹਦ ਨੂੰ ਨਾ ਸਾੜਨ ਲਈ ਖੇਤੀਬਾੜੀ ਤੇ ਸਬੰਧਤ ਵਿਭਾਗਾਂ ਵਲੋਂ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਝੋਨੇ ਦੀ ਫਸਲ ਦੀ ਕਟਾਈ ਤੋਂ ਬਾਅਦ ਕਿਸਾਨ ਫਸਲ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਾਉਣ। ਇਹ ਜਾਣਕਾਰੀ ਦਿੰਦਿਆਂ ਬਲਵਿੰਦਰ ਸਿੰਘ ਐਸ.ਡੀ.ਐਮ ਗੁਰਦਾਸਪੁਰ ਨੇ ਦੱਸਿਆ ਕਿ ਮਾਣਯੋਗ ਨੈਸ਼ਨਲ ਗ੍ਰੀਨ ਟ੍ਰਿਬਿਊਨਲ, ਨਵੀਂ ਦਿੱਲੀ ਵਲੋਂ ਵੀ ਜ਼ਿਲੇ ਅੰਦਰ ਝੋਨੇ ਦੀ ਪਰਾਲੀ /ਰਹਿੰਦ ਖੂੰਹਦ ਨੂੰ ਅੱਗ ਲਗਾਉਣ ਨਾ ਲਗਾਉਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ

ਐਸ.ਡੀ.ਐਮ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਮਾਣਯੋਗ ਨੈਸ਼ਨਲ ਗ੍ਰੀਨ ਟ੍ਰਿਬਿਊਨਲਨਵੀਂ ਦਿੱਲੀ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਅਤੇ ਫਸਲ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ। ਉਨਾਂ ਕਿਹਾ ਕਿ ਖੇਤੀ ਦੇ ਨਵੇਂ ਸੰਦ ਹੈਪੀਸੀਡਰ, ਰੋਟਾਵੇਟਰ ਤੇ ਮਲਚਰ ਆਦਿ ਦੀ ਵਰਤੋਂ ਕਰਕੇ, ਫਸਲ ਦੀ ਰਹਿੰਦ-ਖੂੰਹਦ ਨੂੰ ਪੈਲੀ ਵਿਚ ਵਾਹ ਕੇ ਅਗਲੀ ਫਸਲ ਬੀਜੀ ਜਾ ਸਕਦੀ ਹੈ

ਉਨਾਂ ਅੱਗੇ ਦੱਸਿਆ ਕਿ ਜ਼ਿਲੇ ਅੰਦਰ ਕਈ ਅਗਾਂਹਵਧੂ ਕਿਸਾਨਾਂ ਪਿਛਲੇ ਕਈ ਸਾਲਾਂ ਤੋਂ ਫਸਲ ਦੀ ਰਹਿੰਦ-ਖੂੰਹਦ ਨੂੰ ਅੱਗ ਲਾਉਣ ਦੀ ਬਜਾਇ, ਉਸਨੂੰ ਪੈਲੀ ਵਿਚ ਵਾਹ ਕੇ ਅਗਲੀ ਫਸਲ ਦੀ ਬਿਜਾਈ ਕਰ ਰਹੇ ਹਨ। ਕਿਸਾਨਾਂ ਦੇ ਕਹਿਣ ਮੁਤਾਬਕ, ਇਸ ਤਰਾਂ ਕਰਨ ਨਾਲ ਫਸਲ ਦਾ ਝਾੜ ਵਧਿਆ ਹੈ, ਜ਼ਮੀਨ ਦੀ ਉਪਜਾਊ ਸ਼ਕਤੀ ਵੱਧੀ ਹੈ, ਖਰਚਾ ਘਟਿਆ ਹੈ ਅਤੇ ਵਾਤਾਵਰਣ ਨੂੰ ਸਾਫ ਸੁਥਰਾ ਰੱਖਣ ਵਿਚ ਯੋਗਦਾਨ ਪਾਇਆ ਹੈ

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments