spot_img
Homeਮਾਝਾਗੁਰਦਾਸਪੁਰਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦੀ ਦੋ ਰੋਜ਼ਾ ਮਾਪੇ-ਅਧਿਆਪਕ ਮਿਲਣੀ 29 ਅਤੇ 30...

ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦੀ ਦੋ ਰੋਜ਼ਾ ਮਾਪੇ-ਅਧਿਆਪਕ ਮਿਲਣੀ 29 ਅਤੇ 30 ਸਤੰਬਰ ਨੂੰ

ਬਟਾਲਾ, 28 ਸਤੰਬਰ (ਮੁਨੀਰਾ ਸਲਾਮ ਤਾਰੀ) – ਸਕੂਲ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀਆਂ ਵਿੱਦਿਅਕ ਅਤੇ ਸਹਿ-ਵਿੱਦਿਅਕ ਪ੍ਰਾਪਤੀਆਂ ਬਿਹਤਰੀਨ ਬਣਾਉਣ ਲਈ ਮਾਪੇ ਅਧਿਆਪਕ ਮਿਲਣੀਆਂ ਜਰੀਏ ਵਿਦਿਆਰਥੀਆਂ ਦੇ ਮਾਪਿਆਂ ਨਾਲ ਲਗਾਤਾਰ ਸੰਪਰਕ ਰੱਖਿਆ ਜਾ ਰਿਹਾ ਹੈ। ਸਤੰਬਰ ਪ੍ਰੀਖਿਆਵਾਂ ਦੌਰਾਨ ਵਿਦਿਆਰਥੀਆਂ ਵੱਲੋਂ ਕੀਤੀਆਂ ਪ੍ਰਾਪਤੀਆਂ ਅਤੇ ਨਵੰਬਰ ਮਹੀਨੇ ਹੋਣ ਵਾਲੇ ਨੈਸ਼ਨਲ ਅਚੀਵਮੈਂਟ ਸਰਵੇਖਣ ਬਾਰੇ ਮਾਪਿਆਂ ਨੂੰ ਜਾਣਕਾਰੀ ਦੇਣ ਦੇ ਮਨੋਰਥ ਨਾਲ 29 ਅਤੇ 30 ਸਤੰਬਰ ਨੂੰ ਮਾਪੇ ਅਧਿਆਪਕ ਮਿਲਣੀ ਕਰਵਾਈ ਜਾ ਰਹੀ ਹੈ।

ਇਸ ਬਾਰੇ ਜਾਣਕਾਰੀ ਦਿੰਦਿਆਂ ਹਰਪਾਲ ਸਿੰਘ ਸੰਧਾਵਾਲੀਆ, ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਗੁਰਦਾਸਪੁਰ ਨੇ ਦੱਸਿਆ ਕਿ ਵਿਭਾਗੀ ਹਦਾਇਤਾਂ ਅਨੁਸਾਰ ਜ਼ਿਲ੍ਹੇ ਦੇ ਸਮੂਹ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ `ਚ 29 ਅਤੇ 30 ਸਤੰਬਰ ਨੂੰ ਦੋ ਰੋਜ਼ਾ ਮਾਪੇ ਅਧਿਆਪਕ ਮਿਲਣੀ ਕਰਵਾਈ ਜਾਵੇਗੀ। ਇਸ ਦੌਰਾਨ ਅਧਿਆਪਕਾਂ ਵੱਲੋਂ ਮਾਪਿਆਂ ਨੂੰ ਉਹਨਾਂ ਦੇ ਬੱਚਿਆਂ ਦੀ ਸਤੰਬਰ ਪ੍ਰੀਖਿਆ ਦੇ ਬਿਹਤਰ ਅਤੇ ਕਮਜ਼ੋਰ ਪੱਖਾਂ ਤੋਂ ਜਾਣੂ ਕਰਵਾਇਆ ਜਾਵੇਗਾ ਤਾਂ ਜੋ ਵਿਦਿਆਰਥੀਆਂ ਦੀਆਂ ਬਿਹਤਰ ਪ੍ਰਾਪਤੀਆਂ ਨੂੰ ਹੋਰ ਬਿਹਤਰੀਨ ਅਤੇ ਕਮਜ਼ੋਰ ਪ੍ਰਾਪਤੀਆਂ `ਚ ਸੁਧਾਰ ਕੀਤਾ ਜਾ ਸਕੇ। ਮਾਪੇ ਆਪਣੀ ਸਹੂਲਤ ਅਨੁਸਾਰ ਇਨ੍ਹਾਂ ਦੋਵਾਂ ਦਿਨਾਂ ’ਚੋਂ ਕਿਸੇ ਵੀ ਦਿਨ ਸਕੂਲ ਪਹੁੰਚ ਕੇ ਆਪਣੇ ਬੱਚਿਆਂ ਦੀਆਂ ਪ੍ਰਾਪਤੀਆਂ ਬਾਰੇ ਅਧਿਆਪਕਾਂ ਨਾਲ ਵਿਚਾਰ ਵਟਾਂਦਰਾ ਕਰ ਸਕਦੇ ਹਨ। ਇਸ ਦੌਰਾਨ ਮਾਪਿਆਂ ਦੇ ਨਾਲ ਨਾਲ ਪੰਚਾਇਤੀ ਨੁਮਾਇੰਦਿਆਂ, ਸਕੂਲ ਮੈਨੇਜਮੈਂਟ ਕਮੇਟੀਆਂ ਅਤੇ ਸਮਾਜ ਦੀਆਂ ਹੋਰ ਮੋਹਤਬਰ ਸਖਸ਼ੀਅਤਾਂ ਨਾਲ ਵੀ ਸਕੂਲ ਬਿਹਤਰੀ ਬਾਰੇ ਵਿਚਾਰ ਵਟਾਂਦਰਾ ਕੀਤਾ ਜਾਵੇਗਾ।

ਜ਼ਿਲ੍ਹਾ ਸਿੱਖਿਆ ਅਧਿਕਾਰੀ ਨੇ ਦੱਸਿਆ ਕਿ ਮਾਪੇ ਅਧਿਆਪਕ ਮਿਲਣੀ ਦੌਰਾਨ ਮਾਪਿਆਂ ਨੂੰ 12 ਨਵੰਬਰ ਨੂੰ ਹੋਣ ਜਾ ਰਹੇ ਨੈਸ਼ਨਲ ਅਚੀਵਮੈਂਟ ਸਰਵੇਖਣ ਬਾਰੇ ਵੀ ਜਾਣਕਾਰੀ ਦਿੱਤੀ ਜਾਵੇਗੀ। ਇਸ ਸਰਵੇਖਣ ਦੀ ਅਹਿਮੀਅਤ ਤੋਂ ਮਾਪਿਆਂ ਨੂੰ ਜਾਣੂ ਕਰਵਾਉਂਦਿਆਂ ਬੱਚਿਆਂ ਨੂੰ ਇਸ ਦੀ ਤਿਆਰੀ ਬਾਰੇ ਪ੍ਰੇਰਿਤ ਕਰਨ ਲਈ ਕਿਹਾ ਜਾਵੇਗਾ। ਵਿਭਾਗ ਵੱਲੋਂ ਇਸ ਸਰਵੇਖਣ ਦੀ ਕਰਵਾਈ ਜਾ ਰਹੀ ਤਿਆਰੀ ਬਾਰੇ ਵੀ ਮਾਪਿਆਂ ਅਤੇ ਮੋਹਤਬਰ ਸਖਸ਼ੀਅਤਾਂ ਨੂੰ ਜਾਣਕਾਰੀ ਦਿੱਤੀ ਜਾਵੇਗੀ। ਇਸ ਦੌਰਾਨ ਪੜ੍ਹੋ ਪੰਜਾਬ ਪ੍ਰਾਜੈਕਟ ਅਧੀਨ ਕੰਮ ਕਰਦੇ ਜਿਲ੍ਹਾ ਅਤੇ ਬਲਾਕ ਮੈਂਟਰ ਵਿਭਾਗੀ ਹਦਾਇਤਾਂ ਅਨੁਸਾਰ ਸਕੂਲ ਮੁਖੀਆਂ ਅਤੇ ਅਧਿਆਪਕਾਂ ਦਾ ਸਹਿਯੋਗ ਕਰਨਗੇ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments