spot_img
Homeਮਾਝਾਗੁਰਦਾਸਪੁਰਗ੍ਰਾਮ ਪੰਚਾਇਤ ਧਿਆਨਪੁਰ ਵਿਕਾਸ ਕਾਰਜਾਂ ਵਿਚ ਮੋਹਰੀ

ਗ੍ਰਾਮ ਪੰਚਾਇਤ ਧਿਆਨਪੁਰ ਵਿਕਾਸ ਕਾਰਜਾਂ ਵਿਚ ਮੋਹਰੀ

ਗੁਰਦਾਸਪੁਰ, 9 ਜੂਨ (ਸਲਾਮ ਤਾਰੀ ) ਸ. ਸੁਖਜਿੰਦਰ ਸਿੰਘ ਰੰਧਾਵਾ ਕੈਬਨਿਟ ਮੰਤਰੀ ਦੀ ਅਗਵਾਈ ਹੇਠ ਹਲਕਾ ਡੇਰਾ ਬਾਬਾ ਨਾਨਕ ਵਿਖੇ ਹਲਕੇ ਦੇ ਸਰਬਪੱਖੀ ਵਿਕਾਸ ਦੀ ਹਾਮੀ ਭਰਦਾ ਪ੍ਰਸਿੱਧ ਧਾਰਮਿਕ ਕਸਬਾ ਧਿਆਨਪੁਰ, ਜਿਥੇ ਸਰਪੰਚ ਪਰਮਸੁਨੀਲ ਸਿੰਘ ਵਲੋਂ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਚਹੁਪੱਖੀ ਵਿਕਾਸ ਕਾਰਜ ਕਰਵਾਏ ਗਏ ਹਨ।
ਕਸਬੇ ਧਿਆਨਪੁਰ ਵਿਖੇ ਵਿਕਾਸ ਕਾਰਜਾਂ ਦੀ ਗੱਲ ਕਰਦਿਆਂ ਸਰਪੰਚ ਪਰਮਸੁਨੀਲ ਸਿੰਘ ਨੇ ਦੱਸਿਆ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਸਹਿਯੋਗ ਨਾਲ ਲੋਕਾਂ ਦੀ ਸਹੂਲਤ ਲਈ ਸਮੂਹਿਕ ਪਖਾਨਾ (ਸੀਐਸਸੀ-ਕਮਿਊਨਿਟੀ ਸੈਨੇਟਰੀ ਕੰਪਲੈਕਸ) ਦੀ ਉਸਾਰੀ ਕੀਤੀ ਗਈ ਹੈ। ਉਨਾਂ ਦੱਸਿਆ ਕਿ ਤਿੰਨ ਮਹਿਨਿਆਂ ਵਿਚ 2 ਲੱਖ 90 ਹਜ਼ਾਰ ਰੁਪਏ ਦੀ ਲਾਗਤ ਨਾਲ ਚਾਰ ਪਖਾਨੇ ਉਸਾਰੇ ਗਏ ਹਨ। ਪਖਾਨੇ ਦਾ ਹਮੇਸ਼ਾ ਉਪਯੋਗ, ਜਨ-ਜਨ ਰੱਖੇ ਨਿਰੋਗ’ ਦੀ ਗੱਲ ਕਰਦਿਆਂ ਸਰਪੰਚ ਪਰਮਸੁਨੀਲ ਨੇ ਦੱਸਿਆ ਕਿ ਵਾਤਾਵਰਣ ਸਾਫ-ਸੁਥਰਾ ਰੱਖਣ ਲਈ ਸਾਰਿਆਂ ਨੂੰ ਰਲ ਕੇ ਯਤਨ ਕਰਨੇ ਚਾਹੀਦੇ ਹਨ ਅਤੇ ਸਵੱਛ ਵਾਤਾਵਰਣ, ਚੰਗੀ ਸਿਹਤ ਤੇ ਤੰਦਰੁਸਤੀ ਲਈ ਬਹੁਤ ਜਰੂਰੀ ਹੈ।

ਉਨਾਂ ਅੱਗੇ ਦੱਸਿਆ ਕਿ ਸ. ਸੁਖਜਿੰਦਰ ਸਿੰਘ ਰੰਧਾਵਾ ਸਹਿਕਾਰਤਾ ਤੇ ਜੇਲ੍ਹਾਂ ਮੰਤਰੀ ਪੰਜਾਬ ਦੀ ਅਗਵਾਈ ਹੇਠ ਹਲਕੇ ਅੰਦਰ ਵਿਕਾਸ ਕਾਰਜ ਤੇਜ਼ੀ ਨਾਲ ਚੱਲ ਰਹੇ ਹਨ ਅਤੇ ਹਲਕੇ ਅੰਦਰ ਖੇਡ ਸਟੇਡੀਅਮ, ਸੁੰਦਰ ਪਾਰਕ, ਥਾਪਰ ਮਾਡਲ ਤਹਿਤ ਛੱਪੜਾਂ ਦਾ ਨਵੀਨੀਕਰਨ, ਸੜਕਾਂ ਦੇ ਨਿਰਮਾਣ ਤੇ ਨਵੀਨੀਕਰਨ, ਸੋਲਿਡ ਵੇਸਟਮੈਂਟ ਪ੍ਰੋਜੈਕਟ ਸਮੇਤ ਵੱਖ-ਵੱਖ ਸਰਬਪੱਖੀ ਵਿਕਾਸ ਕਾਰਜ ਬਿਨਾਂ ਕਿਸੇ ਭੇਦਭਾਵ ਦੇ ਕੀਤੇ ਗਏ ਹਨ ਅਤੇ ਹਲਕੇ ਨੂੰ ਵਿਕਾਸ ਪੱਖੋ ਨਮੂਨੇ ਦਾ ਹਲਕਾ ਬਣਾਉਣ ਲਈ ਵਿਸ਼ੇਸ ਉਪਰਾਲੇ ਵਿੱਢੇ ਗਏ ਹਨ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments