spot_img
Homeਮਾਝਾਗੁਰਦਾਸਪੁਰਵਡੇਰੇ ਮਾਨਵੀ ਹਿੱਤਾਂ ਨੂੰ ਮੁੱਖ ਹੋਏ ਸਫ਼ਾਈ ਕਰਮੀ ਆਪਣੀ ਹੜਤਾਲ ਖਤਮ ਕਰਕੇ...

ਵਡੇਰੇ ਮਾਨਵੀ ਹਿੱਤਾਂ ਨੂੰ ਮੁੱਖ ਹੋਏ ਸਫ਼ਾਈ ਕਰਮੀ ਆਪਣੀ ਹੜਤਾਲ ਖਤਮ ਕਰਕੇ ਤੁਰੰਤ ਆਪਣੇ ਕੰਮਾਂ ’ਤੇ ਪਰਤਣ – ਮੇਅਰ ਸੁਖਦੀਪ ਸਿੰਘ ਤੇਜਾ

ਬਟਾਲਾ, 9 ਜੂਨ (ਸਲਾਮ ਤਾਰੀ ) – ਨਗਰ ਨਿਗਮ ਬਟਾਲਾ ਦੇ ਮੇਅਰ ਸ. ਸੁਖਦੀਪ ਸਿੰਘ ਤੇਜਾ, ਕਮਿਸ਼ਨਰ ਸ. ਬਲਵਿੰਦਰ ਸਿੰਘ ਅਤੇ ਸਮੂਹ ਕੌਂਸਲਰਾਂ ਨੇ ਬਟਾਲਾ ਸ਼ਹਿਰ ਦੇ ਸਫ਼ਾਈ ਕਰਮੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਕੋਵਿਡ ਮਹਾਂਮਾਰੀ ਦੇ ਚੱਲਦਿਆਂ ਵਡੇਰੇ ਮਾਨਵੀ ਹਿੱਤਾਂ ਨੂੰ ਮੁੱਖ ਰੱਖਦੇ ਹੋਏ ਹੜਤਾਲ ਨੂੰ ਖਤਮ ਕਰਕੇ ਤੁਰੰਤ ਆਪਣੇ ਕੰਮ ’ਤੇ ਪਰਤ ਆਉਣ। ਅੱਜ ਨਗਰ ਨਿਗਮ ਬਟਾਲਾ ਵਿਖੇ ਮੇਅਰ ਸ. ਸੁਖਦੀਪ ਸਿੰਘ ਤੇਜਾ ਦੀ ਅਗਵਾਈ ਹੇਠ ਸਮੂਹ ਕੌਂਸਲਰਾਂ ਦੀ ਮੀਟਿੰਗ ਹੋਈ ਜਿਸ ਵਿੱਚ ਸ਼ਹਿਰ ਦੀ ਸਫ਼ਾਈ ਵਿਵਸਥਾ ਨੂੰ ਲੈ ਕੇ ਵਿਚਾਰ ਚਰਚਾ ਕੀਤੀ ਗਈ।
ਇਸ ਦੌਰਾਨ ਮੇਅਰ ਸ. ਸੁਖਦੀਪ ਸਿੰਘ ਤੇਜਾ ਨੇ ਕਿਹਾ ਕਿ ਉਹ ਸਫ਼ਾਈ ਕਰਮੀਆਂ ਦੀਆਂ ਹੱਕੀ ਮੰਗਾਂ ਲਈ ਉਨ੍ਹਾਂ ਦੇ ਨਾਲ ਹਨ ਅਤੇ ਉਹ ਪੰਜਾਬ ਸਰਕਾਰ ਨੂੰ ਹਾਊਸ ਵੱਲੋਂ ਵੀ ਬੇਨਤੀ ਕਰਨਗੇ ਕਿ ਉਨ੍ਹਾਂ ਦੀਆਂ ਮੰਗਾਂ ਉੱਪਰ ਹਮਦਰਦੀ ਨਾਲ ਗੌਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਆਪਣੀਆਂ ਮੰਗਾਂ ਨੂੰ ਸਰਕਾਰ ਤੱਕ ਪਹੁੰਚਾਉਣ ਲਈ ਹੋਰ ਵੀ ਕਈ ਸਾਧਨ ਹਨ ਨਾ ਕਿ ਹੜਤਾਲ ਕਰਕੇ ਕੋਰੋਨਾ ਮਹਾਂਮਾਰੀ ਦੇ ਸਮੇਂ ਵਿੱਚ ਲੱਖਾਂ ਸ਼ਹਿਰ ਵਾਸੀਆਂ ਦੀ ਜਾਨ ਨੂੰ ਹੋਰ ਜ਼ੋਖਮ ਵਿੱਚ ਪਾਇਆ ਜਾਵੇ। ਉਨ੍ਹਾਂ ਸਮੂਹ ਸਫ਼ਾਈ ਕਰਮੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਸ਼ਹਿਰ ਵਾਸੀਆਂ ਦੀ ਸਿਹਤ ਦਾ ਖਿਆਲ ਰੱਖਦੇ ਹੋਏ ਤੁਰੰਤ ਆਪਣੇ ਕੰਮ ’ਤੇ ਪਰਤ ਆਉਣ।
ਇਸੇ ਦੌਰਾਨ ਕਮਿਸ਼ਨਰ ਨਗਰ ਨਿਗਮ ਸ. ਬਲਵਿੰਦਰ ਸਿੰਘ ਨੇ ਕਿਹਾ ਕਿ ਸਫ਼ਾਈ ਕਰਮੀਆਂ ਦੀ ਜੋ ਵੀ ਮੰਗਾਂ ਹਨ ਉਨ੍ਹਾਂ ਨੂੰ ਪੰਜਾਬ ਸਰਕਾਰ ਤੱਕ ਪਹੁੰਚਾ ਦਿੱਤਾ ਜਾਵੇਗਾ ਅਤੇ ਨਾਲ ਹੀ ਇਹ ਵੀ ਸ਼ਿਫ਼ਾਰਸ ਕੀਤੀ ਜਾਵੇਗੀ ਕਿ ਉਨ੍ਹਾਂ ਦੀਆਂ ਦੀਆਂ ਜਾਇਜ ਤੇ ਹੱਕੀ ਮੰਗਾਂ ਨੂੰ ਮੰਨਣ ਲਈ ਸੁਹਿਰਦਤਾ ਨਾਲ ਵਿਚਾਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਜਿਹੜੇ ਠੇਕੇਦਾਰਾਂ ਵੱਲੋਂ ਆਉਟਸੋਰਸ ’ਤੇ ਸਫ਼ਾਈ ਕਰਮੀ ਰੱਖੇ ਹੋਏ ਹਨ ਉਨ੍ਹਾਂ ਦਾ ਸਿੱਧੇ ਤੌਰ ’ਤੇ ਨਗਰ ਨਿਗਮ ਨਾਲ ਕੋਈ ਸਬੰਧ ਨਹੀਂ ਹੈ ਅਤੇ ਉਨ੍ਹਾਂ ਦੀਆਂ ਮੰਗਾਂ ਸਬੰਧੀ ਨਿਗਮ ਕੁਝ ਨਹੀਂ ਕਰ ਸਕਦਾ। ਉਨ੍ਹਾਂ ਕਿਹਾ ਕਿ ਸਮੂਹ ਸਫ਼ਾਈ ਕਰਮੀਆਂ ਨੂੰ ਆਪਣਾ ਹੱਠ ਛੱਡ ਕੇ ਆਪਣੇ ਕੰਮ ’ਤੇ ਪਰਤਣਾ ਚਾਹੀਦਾ ਹੈ ਤਾਂ ਕੋਰੋਨਾ ਕਾਲ ਦੌਰਾਨ ਸ਼ਹਿਰ ਦੀ ਸਫ਼ਾਈ ਵਿਵਸਥਾ ਨੂੰ ਦਰੁਸਤ ਰੱਖਿਆ ਜਾ ਸਕੇ।
ਕਮਿਸ਼ਨਰ ਨਗਰ ਨਿਗਮ ਨੇ ਕਿਹਾ ਕਿ ਜੇਕਰ ਸਫ਼ਾਈ ਕਰਮੀ ਆਪਣੀ ਡਿੳਟੀ ’ਤੇ ਨਾ ਪਰਤੇ ਤਾਂ ਉਨ੍ਹਾਂ ਖਿਲਾਫ ਬਣਦੀ ਵਿਭਾਗੀ ਕਾਰਵਾਈ ਦੇ ਨਾਲ ਡਿਜਾਸਟਰ ਮੈਨੇਜਮੈਂਟ ਦੀ ਧਾਰਾ 188 ਤਹਿਤ ਕਾਰਵਾਈ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਵਾਸੀਆਂ ਦੀ ਸਿਹਤ ਨਾਲ ਖਿਲਾਵੜ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਫ਼ਾਈ ਕਰਮੀ ਵਡੇਰੇ ਮਾਨਵੀ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸਹਿਯੋਗ ਕਰਨ ਅਤੇ ਆਪਣੀ ਹੜਤਾਲ ਨੂੰ ਖਤਮ ਕਰ ਦੇਣ।
ਇਸ ਮੌਕੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸ੍ਰੀ ਕਸਤੂਰੀ ਲਾਲ ਸੇਠ, ਕੌਂਸਲਰ ਸੰਜੀਵ ਸ਼ਰਮਾ, ਹਰਨੇਕ ਸਿੰਘ ਨੇਕੀ, ਚੰਦਰ ਮੋਹਨ, ਕਸਤੂਰੀ ਲਾਲ ਕਾਲਾ, ਸੁਖਦੇਵ ਸਿੰਘ ਬਾਜਵਾ, ਗੁਰਪ੍ਰੀਤ ਸਿੰਘ ਸ਼ਾਨਾ, ਦਵਿੰਦਰ ਸਿੰਘ, ਸੁਪਰਡੈਂਟ ਨਿਰਮਲ ਸਿੰਘ ਅਤੇ ਹੋਰ ਮੋਹਤਬਰ ਵੀ ਹਾਜ਼ਰ ਸਨ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments