ਸਰਕਾਰੀ ਪ੍ਰਾਇਮਰੀ ਸਕੂਲ ਬਾਬੋਵਾਲ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ

0
265

ਗੁਰਦਾਸਪੁਰ 01 ਅਕਤੂਬਰ (ਮੁਨੀਰਾ ਸਲਾਮ ਤਾਰੀ )

ਸਰਕਾਰੀ ਪ੍ਰਾਇਮਰੀ ਸਕੂਲ ਬਾਬੋਵਾਲ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ ਜਿਸ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਮਦਨ ਲਾਲ ਸ਼ਰਮਾ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰਕੇ ਬੱਚਿਆਂ ਦੇ ਮਾਤਾ ਪਿਤਾ ਨਾਲ ਗੱਲਬਾਤ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਡੀ.ਈ.ਓ. ਐਲੀ: ਨੇ ਕਿਹਾ ਕਿ ਸਰਕਾਰੀ ਸਕੂਲ ਹਰ ਪੱਖੋਂ ਬਿਹਤਰ ਹਨ , ਜਿਸ ਵਿੱਚ ਬੱਚਿਆਂ ਨੂੰ ਗੁਣਾਤਮਕ ਸਿੱਖਿਆ ਦੇਣ ਲਈ ਮਿਹਨਤ ਕਰਵਾਈ ਜਾਂਦੀ ਹੈ ਅਤੇ ਮਾਤਾ ਪਿਤਾ ਨੂੰ ਚਾਹੀਦਾ ਹੈ ਕਿ ਉਹ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾ ਕੇ ਸਰਕਾਰੀ ਸਕੂਲਾਂ ਵਿੱਚ ਮਿਲਦੀਆਂ ਸਹੂਲਤਾਂ ਪ੍ਰਾਪਤ ਕਰਨ। ਉਨ੍ਹਾਂ ਨੈਸ਼ਨਲ ਅਚੀਵਮੈਂਟ ਸਰਵੇ ਲਈ ਅਧਿਆਪਕਾਂ ਅਤੇ ਬੱਚਿਆਂ ਨੂੰ ਸੁਭਕਾਮਨਾਵਾਂ ਦਿੰਦੇ ਹੋਏ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਇਸ ਦੌਰਾਨ ਸਕੂਲ ਸਟਾਫ਼ ਵੱਲੋਂ ਬੱਚਿਆ ਦੇ ਮਾਤਾ ਪਿਤਾ ਨੂੰ ਬੱਚਿਆ ਦੀ ਕਾਰਗੁਜ਼ਾਰੀ ਸਬੰਧੀ ਵਿਸਥਾਰ ਸਾਹਿਤ ਗੱਲਬਾਤ ਕੀਤੀ ਅਤੇ ਨੈਸ਼ਨਲ ਅਚੀਵਮੈਂਟ ਸਰਵੇ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਦੌਰਾਨ ਬੀ.ਪੀ.ਈ.ਓ. ਰਾਕੇਸ਼ ਕੁਮਾਰ , ਸੈਂਟਰ ਮੁੱਖ ਅਧਿਆਪਕ ਗੁਰਇਕਬਾਲ ਸਿੰਘ , ਡੀ.ਈ.ਓ. ਦਫ਼ਤਰ ਤੋਂ ਪੰਕਜ ਕੁਮਾਰ , ਜਸਬੀਰ ਸਿੰਘ , ਹੈੱਡ ਟੀਚਰ ਕ੍ਰਿਸ਼ਨਾਂ ਦੇਵੀ , ਪਲਵਿੰਦਰ ਕੌਰ , ਨੀਤੂ ਬਾਲਾ , ਹਰਵਿੰਦਰ ਕੌਰ ਆਦਿ ਹਾਜ਼ਰ ਸਨ।

Previous articleਡੀ.ਈ.ਓ. ਸੈਕੰ: ਵੱਲੋਂ ਵਧੀਆਂ ਵਧੀਆਂ ਕਾਰਗੁਜ਼ਾਰੀ ਵਾਲੇ ਅਧਿਆਪਕ ਸਨਮਾਨਿਤ
Next articleਆਮ ਆਦਮੀ ਪਾਰਟੀ ਦੇ ਸੁਪਰੀਮੋ ਸ੍ਰੀ ਅਰਵਿੰਦ ਕੇਜਰੀਵਾਲ ਜੀ ਵੱਲੋਂ ਸਿਹਤ ਸਹੂਲਤਾਂ ਫਰੀ ਦੀ ਗਾਰੰਟੀ ਦੇਣਾ ਬਹੁਤ ਹੀ ਸ਼ਲਾਘਾਯੋਗ ਹੈ:– ਐਡਵੋਕੇਟ ਜਗਰੂਪ ਸਿੰਘ ਸੇਖਵਾਂ
Editor-in-chief at Salam News Punjab

LEAVE A REPLY

Please enter your comment!
Please enter your name here