spot_img
Homeਮਾਝਾਗੁਰਦਾਸਪੁਰਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ , ਗੁਰਦਾਸਪੁਰ ਵੱਲੋਂ ਚਿਲਡਰਨ ਹੋਮ (ਲੜਕੇ) ,...

ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ , ਗੁਰਦਾਸਪੁਰ ਵੱਲੋਂ ਚਿਲਡਰਨ ਹੋਮ (ਲੜਕੇ) , ਗੁਰਦਾਸਪੁਰ ਦਾ ਦੌਰਾ

ਗੁਰਦਾਸਪੁਰ, 4 ਅਕਤੂਬਰ (ਮੁਨੀਰਾ ਸਲਾਮ ਤਾਰੀ) ਮੈਡਮ ਨਵਦੀਪ ਕੌਰ ਗਿੱਲ , ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ , ਗੁਰਦਾਸਪੁਰ ਵੱਲੋਂ ਚਿਲਡਰਨ ਹੋਮ , ਗੁਰਦਾਸਪੁਰ ਦਾ ਦੌਰਾ ਕੀਤਾ ਗਿਆ । ਉਹਨਾਂ ਵੱਲੋਂ ਚਿਲਡਰਨ ਹੋਮ ਗੁਰਦਾਸਪੁਰ ਦੇ ਹਰੇਕ ਕਮਰੇ ਦਾ ਨਿਰੀਖਣ ਕੀਤਾ ਗਿਆ । ਇਸ ਮੌਕੇ  ਸੁਪਰਡੈਂਟ ਚਿਲਡਰਨ ਹੋਮ , ਗੁਰਦਾਸਪੁਰ ਤੋਂ ਇਲਾਵਾ ਬਾਕੀ ਸਟਾਫ਼ ਵੀ ਮੌਜੂਦ ਸੀ । ਚਿਲਡਰਨ ਹੋਮ ਵਿੱਚ ਦੌਰੇ ਦੌਰਾਨ 13 ਬੱਚੇ ਮੌਜੂਦ ਸਨ ਅਤੇ 03 ਬੱਚੇ ਆਪਣੇ ਘਰ ਵਿੱਚ ਆਪਣੇ ਰਿਸ਼ਤੇਦਾਰ ਨੂੰ ਮਿਲਣ ਗਏ ਹੋਏ ਸੀ । ਮੈਡਮ ਨਵਦੀਪ ਕੌਰ ਗਿੱਲ, ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ , ਗੁਰਦਾਸਪੁਰ ਦੁਆਰਾ ਬੱਚਿਆਂ ਨੂੰ ਮਿਲਿਆ ਗਿਆ । ਬੱਚਿਆਂ ਲੂੰ ਸੰਬੋਧਨ ਕਰਦੇ ਹੋਏ ਮੈਡਮ ਗਿੱਲ ਨੇ ਬੱਚਿਆਂ ਨੂੰ ਵਧੀਆਂ ਤਰੀਕੇ ਨਾਲ ਪੜ੍ਹਾਈ ਕਰਨ ਅਤੇ ਮਿਲ ਜੁਲ ਕੇ ਰਹਿਣ ਸਹਿਣ ਬਾਰੇ ਦੱਸਿਆ ਅਤੇ ਉਹਨਾਂ ਨੂੰ ਅਸ਼ੀਰਵਾਦ ਵੀ ਦਿੱਤਾ ।
ਕੈਪਸ਼ਨ : ਮੈਡਮ ਨਵਦੀਪ ਕੌਰ ਗਿੱਲ, ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ , ਚਿਲਡਰਨ ਹੋਮ ਦਾ ਦੌਰੇ ਦੌਰਾਨ ਨਜ਼ਰ ਆ ਰਹੇ ਹਨ

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments