spot_img
Homeਮਾਝਾਗੁਰਦਾਸਪੁਰਸ਼੍ਰੋਮਣੀ ਕਮੇਟੀ ਮੈਂਬਰ ਜੱਸਲ ਨੇ ਬਸਪਾ ਆਗੂ ਚੌਹਾਨ ਨਾਲ ਕੀਤੀ ਮੁਲਾਕਾਤ

ਸ਼੍ਰੋਮਣੀ ਕਮੇਟੀ ਮੈਂਬਰ ਜੱਸਲ ਨੇ ਬਸਪਾ ਆਗੂ ਚੌਹਾਨ ਨਾਲ ਕੀਤੀ ਮੁਲਾਕਾਤ

ਬਟਾਲਾ, 4 ਅਕਤੂਬਰ –    (ਮੁਨੀਰਾ ਸਲਾਮ ਤਾਰੀ)
2022 ਦੀਆਂ  ਅਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਵਿੱਚ ਗਠਜੋੜ ਹੋਣ ਉਪਰੰਤ  ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹਲਕਾ ਬਟਾਲਾ ਜ: ਗੁਰਨਾਮ ਸਿੰਘ ਜੱਸਲ ਸਹਾਇਕ ਅਬਜ਼ਰਵਰ ਸ਼੍ਰੋਮਣੀ ਅਕਾਲੀ ਦਲ ਪਠਾਨਕੋਟ ਤੇ ਸ਼੍ਰੀ ਭਗਵਾਨ ਸਿੰਘ ਚੌਹਾਨ ਜਰਨਲ ਸਕੱਤਰ  ਬਹੁਜਨ ਸਮਾਜ ਪਾਰਟੀ ਪੰਜਾਬ ਦਰਮਿਆਨ ਮੁਲਾਕਾਤ ਹੋਈ।
ਇਸ ਮੌਕੇ ਸ: ਗੁਰਪ੍ਰਤਾਪ ਸਿੰਘ ਖੁਸ਼ਹਾਲਪੁਰ ਸਾਬਕਾ ਚੇਅਰਮੈਨ ਪੰਜਾਬ ਤੇ ਸੀਨੀਅਰ ਆਗੂ ਹਲਕਾ ਡੇਰਾ ਬਾਬਾ ਨਾਨਕ ਵੀ ਹਾਜਰ ਸਨ।
ਜ: ਜੱਸਲ ਨੇ ਕਿਹਾ ਕਿ ਸ਼੍ਰੀ ਚੌਹਾਨ ਨਾਲ ਮੁਲਾਕਾਤ ਸਮੇਂ ਸ: ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਵਲੋ ਐਲਾਨ ਕੀਤੇ 13 ਨੁਕਾਤੀ ਪ੍ਰੋਗਰਾਮ ਤੇ ਹਲਕਾ ਪਠਾਨਕੋਟ ਦੀਆਂ ਸੀਟਾਂ ਨੂੰ ਲੈ ਕੇ ਵਿਚਾਰਾਂ ਹੋਈਆਂ ।ਉਨ੍ਹਾਂ ਕਿਹਾ ਕਿ ਅਗਾਮੀ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਵਰਕਰਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਤੇ ਸ: ਪ੍ਰਕਾਸ਼ ਸਿੰਘ ਬਾਦਲ ਸਾਬਕਾ ਮੁੱਖ ਮੰਤਰੀ ਪੰਜਾਬ ਦੀ ਸਰਪ੍ਰਸਤੀ ਤੇ ਸ: ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ ਅਤੇ ਸ: ਗੁਰਬਚਨ ਸਿੰਘ ਬੱਬੇਹਾਲੀ ਜਿਲਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਗੁਰਦਾਸਪੁਰ ਤੇ ਅਬਜ਼ਰਵਰ ਪਠਾਨਕੋਟ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ 13 ਨੁਕਾਤੀ ਪ੍ਰੋਗਰਾਮ ਨੂੰ ਘਰ ਘਰ ਪਹੁੰਚਾਉਣ ਲਈ ਪੱਬਾ ਭਾਰ ਹੋਏ ਹਨ ਤੇ ਸ: ਸੁਖਬੀਰ ਸਿੰਘ ਬਾਦਲ ਦੀ ਸੁਚੱਜੀ ਤੇ ਯੋਗ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੀ ਸਾਂਝੀ ਸਰਕਾਰ ਬਨਾਉਣ ਅਤੇ ਸੂਬੇ ਵਿੱਚੋਂ ਜਬਰ ਜੁਲਮ ਤੇ ਲੁੱਟ ਖਸੁੱਟ ਦਾ ਰਾਜ ਖਤਮ ਕਰਨ ਦੀ ਤਿਆਰੀ ਕਰੀ ਬੈਠੇ ਹਨ।
ਇਸੇ ਦੋਰਾਨ ਬਸਪਾ ਜਰਨਲ ਸਕੱਤਰ ਸ਼੍ਰੀ ਭਗਵਾਨ ਸਿੰਘ ਚੌਹਾਨ ਨੇ ਕਿਹਾ ਕਿ ਸੂਬੇ ਅੰਦਰ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੀ ਸਰਕਾਰ ਬਨਾਉਣ ਲਈ  ਬਾਬੂ ਕਾਂਸ਼ੀ ਰਾਮ ਦੀ ਸੋਚ ਨੂੰ ਘਰ ਘਰ ਪਹੁੰਚਾ ਕੇ ਉਨ੍ਹਾਂ ਦੇ ਸੁਪਨਿਆਂ ਨੂੰ ਸਕਾਰ ਕੀਤਾ ਜਾਵੇਗਾ ਕਿ ਸਰਕਾਰ ਬਨਣ ਉਪਰੰਤ  ਸਮਾਜ ਦੇ ਸਾਰੇ ਵਰਗਾਂ ਨੂੰ ਬਰਾਬਰ ਦੇ ਅਧਿਕਾਰ ,ਚੰਗੀ ਸਿਖਿਆ,ਸਿਹਤ,ਰੁਜ਼ਗਾਰ ਤੇ ਨਿਆਂ ਮਿਲੇ ਅਤੇ ਜਾਤ ਪਾਤ ਊਚ ਨੀਚ ਅਮੀਰ ਗਰੀਬ ਦਾ ਪਾੜਾ ਖਤਮ ਕਰਕੇ  ਤੇ ਆਪਸੀ ਭਾਈਚਾਰਕ ਸਾਂਝ ਮਜਬੂਤ ਕੀਤਾ ਜਾਵੇਗਾ।
ਜ: ਜੱਸਲ ਤੇ ਚੌਹਾਨ ਨੇ ਅਕਾਲੀ ਬਸਪਾ ਵਰਕਰਾਂ ਨੂੰ 9 ਅਕਤੂਬਰ ਨੂੰ ਜਲੰਧਰ ਵਿਖੇ ਪਠਾਨਕੋਟ ਜਲੰਧਰ ਰੋਡ ਤੇ ਬਾਬੂ ਕਾਂਸ਼ੀ ਰਾਮ ਦੀ ਸੋਚ ਨੂੰ ਸਮਰਪਿਤ ਹੋ ਰਹੀ ਰੈਲੀ ਵਿੱਚ ਹੁੰਮ ਹੁਮਾ ਕੇ ਪਹੁੰਚਣ ਦੀ ਅਪੀਲ ਕੀਤੀ ।
munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments