Home ਗੁਰਦਾਸਪੁਰ ਬੀਬੀ ਕਮਲੇਸ਼ ਕੌਰ ਨੂੰ ਅਕਾਲੀ ਦਲ ਇਸਤਰੀ ਵਿੰਗ ਜਿਲ੍ਹਾ ਗੁਰਦਾਸਪੁਰ ਦੀ ਜਰਨਲ...

ਬੀਬੀ ਕਮਲੇਸ਼ ਕੌਰ ਨੂੰ ਅਕਾਲੀ ਦਲ ਇਸਤਰੀ ਵਿੰਗ ਜਿਲ੍ਹਾ ਗੁਰਦਾਸਪੁਰ ਦੀ ਜਰਨਲ ਸਕੱਤਰ ਨਿਯੁਕਤ ਕੀਤਾ ਗਿਆ

147
0

ਸ੍ਰੀ ਹਰਗੋਬਿੰਦਪੁਰ ਸਾਹਿਬ 10 ਜੂਨ (ਜਸਪਾਲ ਚੰਦਨ)
ਸਿੱਖ ਪੰਥ ਦੇ ਲਈ ਇਸਤਰੀ ਵਰਗ ਨੇ ਬਹੁਤ ਵੱਡੀਆਂ ਕੁਰਬਾਨੀਆਂ ਦਿੱਤੀਆਂ ਜੰਗਾਂ ਯੁੱਧਾਂ ਤੇ ਮੋਰਚਿਆਂ ਵਿੱਚ ਵੀ ਵਧ ਚੜ੍ਹ ਕੇ ਹਿੱਸਾ ਲਿਆ। ਇਸੇ ਕਰਕੇ ਹੀ ਸ਼੍ਰੋਮਣੀ ਅਕਾਲੀ ਦਲ ਨੇ ਇਸਤਰੀ ਜਾਤੀ ਨੂੰ ਹਮੇਸ਼ਾ ਹੀ ਬਹੁਤ ਵੱਡਾ ਮਾਣ ਸਤਿਕਾਰ ਦਿੱਤਾ ਹੈ ਭਾਵੇਂ ਉਹ ਧਾਰਮਿਕ, ਪ੍ਰਸ਼ਾਸਨਿਕ ਜਾਂ ਸਿਆਸਤ ਦਾ ਖੇਤਰ ਹੋਵੇ । ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਤੋਂ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅਤੇ ਸੀਨੀਅਰ ਅਕਾਲੀ ਆਗੂ ਬਲਜਿੰਦਰ ਸਿੰਘ ਦਕੋਹਾ ਨੇ ਪੱਤਰਕਾਰਾਂ ਨਾਲ ਇਕ ਮੀਟਿੰਗ ਦੌਰਾਨ ਕੀਤਾ । ਸ੍ਰੀ ਦਕੋਹਾ ਅੱਜ ਪਿੰਡ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਇਸਤਰੀ ਵਿਗ ਜ਼ਿਲ੍ਹਾ ਗੁਰਦਾਸਪੁਰ ਦੇ ਨਵ ਨਿਯੁਕਤ ਜਨਰਲ ਸਕੱਤਰ ਬੀਬੀ ਕਮਲੇਸ਼ ਕੌਰ ਦੇ ਗ੍ਰਹਿ ਵਿਖੇ ਪਿੰਡ ਮੇਤਲੇ ਪਹੁੰਚੇ ਅਤੇ ਉਨ੍ਹਾਂ ਦਾ ਸਿਰੋਪਾਓ ਪਾ ਕੇ ਮਾਣ ਸਨਮਾਨ ਕੀਤਾ। ਇਸ ਮੌਕੇ ਤੇ ਇਕੱਠ ਨੂੰ ਸੰਬੋਧਨ ਕਰਦਿਆਂ ਬਲਜਿੰਦਰ ਸਿੰਘ ਦਕੋਹਾ ਨੇ ਕਿਹਾ ਕਿ ਜਦੋਂ ਵੀ ਪੰਜਾਬ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣੀ ਹੈ ਤਾਂ ਮਜ਼ਦੂਰ ਵਰਗ , ਕਿਸਾਨ ਵਰਗ ,ਇਸਤਰੀ ਵਰਗ, ਮੁਲਾਜ਼ਮ ਵਰਗ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਬਹੁਤ ਵਧੀਆ ਉਪਰਾਲੇ ਕੀਤੇ । ਅੱਜ ਪੰਜਾਬ ਵਿਚ ਕਾਂਗਰਸ ਸਰਕਾਰ ਦੇ ਦਰਾਂ ਤੇ ਪੜ੍ਹੇ ਲਿਖੇ ਨੌਜਵਾਨ ਡਿਗਰੀਆਂ ਹੱਥਾਂ ਵਿੱਚ ਲੈ ਕੇ ਭਟਕ ਰਹੇ ਹਨ ਪਰ ਕਾਂਗਰਸ ਸਰਕਾਰ ਵੱਲੋਂ ਪੜ੍ਹੇ ਲਿਖੇ ਬੇਰੁਜ਼ਗਾਰ ਨੌਜਵਾਨਾਂ ਨਾਲ ਬਹੁਤ ਬੁਰਾ ਸਲੂਕ ਕੀਤਾ ਜਾ ਰਿਹਾ ਜਦੋਂ ਕਿ ਕਾਂਗਰਸ ਪਾਰਟੀ ਨੇ ਚੋਣਾਂ ਦੌਰਾਨ ਪੜ੍ਹੇ ਲਿਖੇ ਨੌਜਵਾਨਾਂ ਨੂੰ ਘਰ ਘਰ ਰੁਜ਼ਗਾਰ ਦੇਣ ਦਾ ਵਾਅਦਾ ਕੀਤਾ ਸੀ ਪਰ ਹੁਣ ਉਹ ਕੈਪਟਨ ਅਮਰਿੰਦਰ ਸਿੰਘ ਕੋਲ ਆਪਣਾ ਵਾਅਦਾ ਪੂਰਾ ਕਰਵਾਉਣ ਲਈ ਜਾਂਦੇ ਹਨ ਤਾਂ ਉਨ੍ਹਾਂ ਨੂੰ ਡਾਂਗਾਂ ਸੋਟੇ ਮਾਰ ਕੇ ਭਜਾ ਦਿੱਤਾ ਜਾਂਦਾ ਹੈ ।ਸ੍ਰੀ ਦਕੋਹਾ ਨੇ ਸੰਬੋਧਨ ਕਰਦੇ ਕਿਹਾ ਤੇ ਆਉਣ ਵਾਲੀ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸ.ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸਰਕਾਰ ਬਣੇਗੀ ।ਨਵੇਂ ਬਣੇ ਜ਼ਿਲ੍ਹਾ ਗੁਰਦਾਸਪੁਰ ਦੇ ਇਸਤਰੀ ਵਰਗ ਦੇ ਜਨਰਲ ਸਕੱਤਰ ਬੀਬੀ ਕਮਲੇਸ਼ ਕੌਰ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸ ਬਿਕਰਮਜੀਤ ਸਿੰਘ ਮਜੀਠੀਆ, ਬੀਬੀ ਜਗੀਰ ਕੌਰ ਅਤੇ ਜ਼ਿਲ੍ਹਾ ਗੁਰਦਾਸਪੁਰ ਦੀ ਪ੍ਰਧਾਨ ਬੀਬੀ ਸ਼ਰਨਜੀਤ ਕੌਰ ਜੀਂਦਡ਼ ਦਾ ਧੰਨਵਾਦ ਕਰਦਿਆਂ ਕਿਹਾ ਕਿ ਜੋ ਜ਼ਿੰਮੇਵਾਰੀ ਮੈਨੂੰ ਪਾਰਟੀ ਨੇ ਦਿੱਤੀ ਹੈ ਮੈਂ ਪੂਰੀ ਤਨਦੇਹੀ ਨਾਲ ਨਿਭਾਵਾਂਗੀ ਤੇ ਪੂਰੇ ਤਨ ਮਨ ਨਾਲ ਦਿਨ ਰਾਤ ਪਾਰਟੀ ਦੀ ਸੇਵਾ ਕਰਾਂਗੀ । ਇਸ ਸਮੇਂ ਪਿੰਡ ਦੇ ਸਾਬਕਾ ਸਰਪੰਚ ਹਰਬੰਸ ਸਿੰਘ ਅਤੇ ਦੁਕਾਨਦਾਰ ਯੂਨੀਅਨ ਹਰਚੋਵਾਲ ਦੇ ਪ੍ਰਧਾਨ ਡਾ ਰਣਜੀਤ ਸਿੰਘ ਵੱਲੋਂ ਵੀ ਸਿਰੋਪਾ ਪਾ ਕੇ ਸਨਮਾਨਤ ਕੀਤਾ ।ਇਸ ਮੌਕੇ ਤੇ ਮੇਜਰ ਸਿੰਘ ਮੇਤਲਾ, ਬਲਦੇਵ ਸਿੰਘ ਮਠੋਲਾ ,ਹਰਬੰਸ ਸਿੰਘ ਮੇਤਲਾ, ਕਸ਼ਮੀਰ ਸਿੰਘ, ਗੁਰਨਾਮ ਸਿੰਘ, ਕੇਵਲ ਸਿੰਘ, ਬੀਬੀ ਸੁਰਿੰਦਰ ਕੌਰ ਸਾਬਕਾ ਸਰਪੰਚ, ਹਰਪ੍ਰੀਤ ਕੌਰ ,ਅਵਤਾਰ ਕੌਰ, ਕੁਲਵਿੰਦਰ ਕੌਰ ,ਅਮਰਜੀਤ ਕੌਰ , ਸੰਦੀਪ ਕੌਰ ,ਬੀਰ ਕੌਰ , ਰਾਜਵਿੰਦਰ ਕੌਰ ਕੁਲਵੰਤ ਕੌਰ , ਸਰਬਜੀਤ ਸਿੰਘ , ਜਗਤਾਰ ਸਿੰਘ ਔਲਖ ਸਾਬਕਾ ਸਰਪੰਚ , ਗੁਲਜ਼ਾਰ ਸਿੰਘ, ਕੈਪਟਨ ਜਗਤਾਰ ਸਿੰਘ ਵੀ ਹਾਜ਼ਰ ਸਨ

Previous articleकेसी कालेज आफ फार्मेसी के बी फार्मा के पहले समैस्टर की मनीशा व डी फार्मा की हर्षदीप रही अव्वल
Next articleਮਹਿਲਾ ਤੋਂ ਪਰਸ ਅਤੇ ਨਕਦੀ ਖੋਹੀ, ਕੈਬਨਿਟ ਮੰਤਰੀ ਤ੍ਰਿਪਤ ਬਾਜਵਾ ਨੂੰ ਮਿਲਣ ਲਈ ਬਟਾਲਾ ਤੋਂ ਕਾਦੀਆਂ ਆਏ ਸੀ ਮਹਿਲਾ

LEAVE A REPLY

Please enter your comment!
Please enter your name here