spot_img
Homeਮਾਝਾਗੁਰਦਾਸਪੁਰਕੰਵਰ ਪ੍ਰਤਾਪ ਸਿੰਘ ਬਾਜਵਾ ਨੇ ਮੋਦੀ ਅਤੇ ਯੋਗੀ ਦਾ ਪੁਤਲਾ ਫੂਕਿਆ

ਕੰਵਰ ਪ੍ਰਤਾਪ ਸਿੰਘ ਬਾਜਵਾ ਨੇ ਮੋਦੀ ਅਤੇ ਯੋਗੀ ਦਾ ਪੁਤਲਾ ਫੂਕਿਆ

ਕਾਦੀਆਂ 6 ਅਕਤੂਬਰ(ਮੁਨੀਰਾ ਸਲਾਮ ਤਾਰੀ) ਪਿਛਲੇ ਦਿਨੀ ਲਖੀਨਪੁਰ ਯੂ ਪੀ ਵਿੱਖੇ ਹੋਏ ਕਿਸਾਨਾ ਨਾਲ ਅਤਿਆਚਾਰ ਦੇ ਵਿਰੋਧ ਵਿਚ ਅੱਜ ਕਾਦੀਆਂ ਵਿੱਖੇ ਹਲਕਾ ਵਿਧਾਇਕ ਫਤਿਹਜੰਗ ਸਿੰਘ ਬਾਜਵਾ ਦੇ ਸਪੁਤਰ ਕੰਵਰਪ੍ਰਤਾਪ ਸਿੰਘ ਬਾਜਵਾ ਨੇ ਮੋਦੀ ਅਤੇ ਯੌਗੀ ਦਾ ਪੁਤਲਾ ਫੂਕਿਆ ਅਤੇ ਸੈਂਟਰ ਸਰਕਾਰ ਖਿਲਾਫ ਜਮ ਕੇ ਨਾਅਰੇਬਾਜ਼ੀ ਕੀਤੀ। ਇਸ ਮੋਕੇ ਕੰਵਰਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਇਹ ਸਰਕਾਰ ਦੀ ਬਦਮਾਸ਼ ਸੋਚ ਦਾ ਨਤੀਜਾ ਹੈ ਜੋ ਕਿਸਾਨਾਂ ਨੁੂੰ ਸ਼ਹੀਦ ਕੀਤਾ ਗਿਆ ਅਤੇ ਕਿਸਾਨਾਂ ਨਾਲ ਧੱਕੇਸ਼ਾਹੀ ਕੀਤੀ ਗਈ ਹੈ। ੳਹਨਾਂ ਕਿਹਾ ਕਿ ਕਿਸਾਨਾਂ ਦੇ ਕਾਤਲਾਂ ਨੂੰ ਜਲਦ ਹਿਰਾਸਤ ਵਿਚ ਲੈਣਾ ਚਾਹੀਦਾ ਹੈ ਅਤੇ ਗ੍ਰਹਿਰਾਜ ਮੰਤਰੀ ਨੂੰ ਅਸਤੀਫਾ ਦੇਣਾ ਚਾਹੀਦਾ ਹੈ ਇਕ ਸਵਾਲ ਦੇ ਜਵਾਬ ਵਿਚ ਬਾਜਵਾ ਨੇ ਕਿਹਾ ਕਿ ਬਲਵਿੰਦਰ ਸਿੰਘ ਲਾਡੀ ਤੇ ਹਮਲਾ ਹੋਣਾ ਬੜੀ ਮੰਦਭਾਗੀ ਘਟਨਾ ਹੈ ਕਿਸਾਨਾ ਦੀ ਆੜ ਵਿਚ ਕੁਝ ਸ਼ਰਾਰਤੀ ਅਨਸਰਾਂ ਨੇ ਉਹਨਾਂ ਤੇ ਹਮਲਾ ਕੀਤਾ ਹੈ। ਇਸ ਮੋਕੇ ਬਾਜਵਾ ਨਾਲ ਉਹਨਾਂ ਦੇ ਹਜ਼ਾਰਾਂ ਸਮਰਥਕ ਹਾਜ਼ਰ ਸਨ

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments