spot_img
Homeਮਾਝਾਗੁਰਦਾਸਪੁਰਜਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ ਵੱਲੋ ਕਾਨੂੰਨੀ ਸਹਾਇਤਾ ਬਾਰੇ ਲੋਕਾਂ ਨੂੰ ਕੀਤਾ ਜਾਗਰੂਕ

ਜਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ ਵੱਲੋ ਕਾਨੂੰਨੀ ਸਹਾਇਤਾ ਬਾਰੇ ਲੋਕਾਂ ਨੂੰ ਕੀਤਾ ਜਾਗਰੂਕ

ਗੁਰਦਾਸਪੁਰ, 6 ਅਕਤੂਬਰ (ਮੁਨੀਰਾ ਸਲਾਮ ਤਾਰੀ)    ਮਾਨਯੋਗ ਜਸਟਿਸ ਉਦੇ ਉਮੇਸ਼ ਲਲਿਤ, ਨਾਲਸਾ, ਨਵੀ ਦਿੱਲੀ,ਪੰਜਾਬ ਕਾਨੂੰਨੀ ਸੇਵਾਵਾ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਮਾਨਯੋਗ ਮਿਸਟਰ ਜਸਟਿਸ ਅਜੇ   ਤਿਵਾਰੀ ਜਸਟਿਸ, ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਦੀਆਂ ਹਦਾਇਤਾ ਮੁਤਾਬਿਕ ਅਤੇ  ਸ੍ਰੀਮਤੀ ਰਮੇਸ਼ ਕੁਮਾਰੀ, ਜਿਲ੍ਹਾ ਅਤੇ ਸੈਸਨ ਜੱਜ-ਕਮ-ਚੇਅਰਪਰਸਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਦੀ ਦੇਖ ਰੇਖ ਹੇਠ ਅਤੇ  ਮੈਡਮ ਨਵਦੀਪ ਕੌਰ ਗਿੱਲ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ, ਜੀਆਂ ਦੁਆਰਾ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਵੱਲੋਂ ਭਾਰਤ ਦੇ 75 ਵੇਂ ਅਜਾਦੀ ਦਿਹਾੜੇ ਦੇ ਮੌਕੇ ਤੇ ਪੇਨ  ਇੰਡੀਆ ਅਵੈਰਨੈਸ ਆਉਟਰੀਚ ਪ੍ਰੋਗਰਾਮ ਅਜਾਦੀ ਕਾ ਅੰਮ੍ਰਿਤ ਮਹਾਂਉਤਸਵ  ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਇਹ ਜਾਗਰੂਕਤਾ ਮੁਹਿੰਮ ਦੇ ਸਬੰਧ ਵਿੱਚ  ਜਿਲ੍ਹਾ ਕਾਨੂੰਨੀ ਸੇਵਾਵਾਂ ਅਥਰਾਟੀ, ਗੁਰਦਾਸਪੁਰ ਦੁਆਰਾ ਹੈਲਪ ਡੈਸਕ ਲਗਾਏ ਗਏ ਅਤੇ ਪਿੰਡਾ ਵਿਚ ਜਾਗਰੂਕਤਾ ਲਈ ਪੀ ਐਲ ਵੀਜ ਦੀਆਂ ਟੀਮਾ ਭੇਜੀਆ ਗਈਆ

             ਸਕੱਤਰ, ਮੈਡਮ ਗਿੱਲ ਨੇ ਦਸਿਆ ਕਿ ਜਾਗਰੂਕਤਾ ਮੁਹਿੰਮ ਦੇ ਸਬੰਧ ਵਿੱਚ ਪੰਜ ਹੈਲਪ ਡੈਸਕ ਸਥਾਪਿਤ ਕੀਤੇ ਗਏ , ਜਿਹਨਾ ਵਿਚ 540 ਲੋਕਾਂ ਨੂੰ ਲੀਗਲ ਏਡ ਬਾਰੇ ਜਾਣਕਾਰੀ ਦਿੱਤੀ ਗਈ। ਉਹਨਾ ਨੇ ਅੱਗੇ ਦਸਿਆ ਕਿ ਅੰਤਰਰਾਸ਼ਟਰੀ ਅਧਿਆਪਕ ਦਿਵਸ ਉਪਰ ਜਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ ਗੁਰਦਾਸਪੁਰ ਵੱਲੋ 06 ਜਾਗਰੂਕਤਾ  ਸਕੂਲਾ ਵਿਚ ਲਗਾਏ ਗਏ। ਇਹ ਪ੍ਰੋਗਰਾਮ ਸ਼੍ਰੀ ਗੁਰਨਾਲ ਪੰਨੂ ਐਡਵੋਕੇਟ ਅਤੇ ਸ਼੍ਰੀ ਪ੍ਰਭਦੀਪ ਸਿੰਘ ਸੰਧੂ, ਐਡਵੋਕੇਟ ਦੁਆਰਾ ਲਗਾਏ ਗਏ । ਇਹ ਸੈਮੀਨਾਰ 650 ਵਿਦਿਆਰਥੀਆਂ ਅਤੇ ਅਧਿਆਪਕ ਦੁਆਰਾ  ਅਟੈਡ ਕੀਤੇ ਗਏ 

ਇਸ ਤੋ ਇਲਾਵਾ ਪੀ ਐਲ ਵੀਜ਼ ਦੀਆਂ ਟੀਮਾ ਦੁਆਰਾ 54 ਪਿੰਡਾਂ ਨੂੰ ਕਵਰ ਕੀਤਾ ਗਿਆ ਅਤੇ ਪਿੰਡਾ ਦੇ ਲੋਕਾ ਨੂੰ  ਲੀਗਲ ਏਡ ਬਾਰੇ ਜਾਣਕਾਰੀ ਦਿੱਤੀ ਗਈ। ਇਸ ਤੋ ਇਲਾਵਾ ਪੀ ਐਲ ਵੀਜ਼ ਦੁਆਰਾ ਇਹ ਦਸਿਆ ਗਿਆ ਕਿ ਕਾਨੂੰਨੀ ਸੇਵਾਵਾ ਅਥਾਰਟੀ ਗੁਰਦਾਸਪੁਰ ਵੱਲੋ ਮੁਫਤ ਕਾਨੂੰਨੀ ਸਹਾਇਤਾ ਲੈਣ ਦੇ ਹੱਕਦਾਰ ਕੌਣ ਹਨ, ਮੁਫਤ ਕਾਨੂੰਨੀ ਸਹਾਇਤਾ ਵਿਚ ਕੀ ਮਿਲਦਾ ਹੈ ਅਤੇ ਮੁਫਤ ਕਾਨੂੰਨੀ ਸਹਾਇਤਾ ਲੈਣ ਦਾ ਤਰੀਕਾ ਕੀ ਹੈ 

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments