ਕਾਦੀਆਂ 7 ਅਕਤੂਬਰ (ਮੁਨੀਰਾ ਸਲਾਮ ਤਾਰੀ)
ਸਾਬਕਾ ਮੰਤਰੀ ਪੰਜਾਬ ਸੇਵਾ ਸਿੰਘ ਸੇਖਵਾਂ ਦੀ ਦੇਹ ਹੋਈ ਪੰਜ ਤੱਤਾਂ ਵਿੱਚ ਵਲੀਨ, ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ ਜੱਦੀ ਪਿੰਡ ਸੇਖਵਾਂ ਵਿੱਚ ਅੰਤਿਮ ਸਸਕਾਰ। ਪੰਜਾਬ ਪੁਲਿਸ ਦੀ ਟੁਕੜੀ ਨੇ ਦਿਤੀ ਸਲਾਮੀ । ਦੋਵੇ ਪੁੱਤਰਾਂ ਜਗਰੂਪ ਸੇਖਵਾਂ ਅਤੇ ਮਨਰਾਜ ਸੇਖਵਾਂ ਨੇ ਦਿਤੀ ਮੁੱਖ ਅਗਨੀ । ਸੇਵਾ ਸਿੰਘ ਸੇਖਵਾਂ ਦੇ ਪਿਤਾ ਉਜਾਗਰ ਸਿੰਘ ਸੇਖਵਾਂ ਪੁਰਾਣੇ ਟਕਸਾਲੀ ਆਗੂ ਸਨ, 1977 ਅਤੇ 1980 ਵਿੱਚ ਗੁਰਦਾਸਪੁਰ ਜ਼ਿਲ੍ਹੇ ਦੇ ਕਾਹਨੂੰਵਾਨ ਵਿਧਾਨ ਸਭਾ ਹਲਕੇ ਵਿੱਚੋਂ ਦੋ ਵਾਰ ਵਿਧਾਇਕ ਦੇ ਤੌਰ ਉੱਤੇ ਵਿਧਾਨ ਸਭਾ ਵਿਚ ਨੁਮਾਇੰਦਗੀ ਕਰ ਚੁੱਕੇ ਹਨ। ਇਸ ਤੋਂ ਇਲਾਵਾ ਐਮਰਜੈਂਸੀ ਸਮੇਂ ਕੁਝ ਸਮੇਂ ਲਈ ਜਥੇਦਾਰ ਉਜਾਗਰ ਸਿੰਘ ਸੇਖਵਾਂ ਅਕਾਲੀ ਦਲ ਦੇ ਪ੍ਰਧਾਨ ਵੀ ਰਹੇ ਹਨ। ਅਧਿਆਪਕ ਰਹਿ ਚੁੱਕੇ ਸੇਵਾ ਸਿੰਘ ਸੇਖਵਾਂ ਨੇ ਆਪਣੇ ਪਿਤਾ ਦੀ ਮੌਤ ਤੋਂ ਬਾਅਦ 1990 ਵਿੱਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਕਹਿਣ ਉੱਤੇ ਰਾਜਨੀਤੀ ਵਿਚ ਐਂਟਰੀ ਕੀਤੀ।
ਸੇਖਵਾਂ ਪਹਿਲੀ ਵਾਰ 1997 ਵਿਚ ਸ਼੍ਰੋਮਣੀ ਅਕਾਲੀ ਦਲ ਦੇ ਕਾਹਨੂੰਵਾਨ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਬਣੇ।
ਸੇਵਾ ਸਿੰਘ ਸੇਖਵਾਂ, ਬਾਦਲ ਸਰਕਾਰ ਸਮੇਂ (1997 ਤੋਂ 2002 ਅਤੇ 2009 ਤੋਂ 2012) ਕੈਬਨਿਟ ਮੰਤਰੀ ਦੇ ਅਹੁਦੇ ਉੱਤੇ ਰਹਿ ਚੁੱਕੇ ਹਨ। ਇਸ ਮੌਕਾ ਅੰਤਿਮ ਵਿਧਾਈ ਵਿੱਚ ਆਪ ਦੇ ਵਿਧਾਇਕ ਮੀਤ ਹੇਅਰ, ਸਾਬਕਾ ਮੰਤਰੀ ਮਾਸਟਰ ਮੋਹਨ ਲਾਲ, ਅਕਾਲੀ ਦਲ ਤੋਂ ਰਵਿਕਰਨ ਕਾਹਲੋਂ, ਗੁਰਇਕਬਾਲ ਸਿੰਘ ਮਾਹਲ, ਡੀਸੀ ਗੁਰਦਾਸਪੁਰ ਮੁਹੱਮਦ ਅਸ਼ਫਾਕ, ਜਿਲਾ ਪਲਾਨਿੰਗ ਬੋਰਡ ਚੇਅਰਮੈਨ ਸਤਨਾਮ ਸਿੰਘ ਨਿੱਜਰ, ਐਸਜੀਪੀਸੀ ਮੇਮਬਰ ਗੁਰਿੰਦਰਪਾਲ ਸਿੰਘ ਗੋਰਾ, ਗੁਰਨਾਮ ਸਿੰਘ ਜੱਸਲ,ਸਾਬਕਾ ਐਮ ਸੀ ਗਗਨਦੀਪ ਸਿੰਘ,ਵਿਜੇ ਕੁਮਾਰ ਤੋਂ ਅਲਾਵਾ ਧਾਰਮਿਕ ਅਤੇ ਸਮਾਜਿਕ ਸੰਗਠਨਾਂ ਦੇ ਲੋਕ ਪਹੁੰਚੇ