spot_img
Homeਮਾਝਾਗੁਰਦਾਸਪੁਰਨਹਿਰ ਕਿਨਾਰੇ ਤੇਜ਼ ਧਾਰ ਹਥਿਆਰਾਂ ਨਾਲ ਕੀਤਾ ਗਿਆ ਇਕ ਵਿਆਕਤੀ ਦਾ ਕਤਲ,ਪੁਲਿਸ...

ਨਹਿਰ ਕਿਨਾਰੇ ਤੇਜ਼ ਧਾਰ ਹਥਿਆਰਾਂ ਨਾਲ ਕੀਤਾ ਗਿਆ ਇਕ ਵਿਆਕਤੀ ਦਾ ਕਤਲ,ਪੁਲਿਸ ਜਾਂਚ ਵਿਚ ਜੁਟੀ

ਕਾਦੀਆ 8 ਅਕਤੂਬਰ (ਮੁਨੀਰਾ ਸਲਾਮ ਤਾਰੀ)

ਬਟਾਲਾ ਪੁਲਿਸ ਅਧੀਨ ਪੈਂਦੇ ਥਾਣਾ ਸੇਖਵਾਂ ਅਧੀਨ ਪੈਂਦੇ ਪਿੰਡ ਠੱਕਰ ਸੰਧੂ ਵਿੱਚ ਉਸ ਸਮੇ ਸਨਸਨੀ ਫੈਲ ਗਈ ਜਦੋਂ ਪਿੰਡ ਦੇ ਨਜ਼ਦੀਕ ਹੋਕੇ ਗੁਜ਼ਰਦੀ ਨਹਿਰ ਦੀ ਪਟੜੀ ਦੇ ਕੋਲ ਤੇਜ਼ਧਾਰ ਹਥਿਆਰਾਂ ਦੇ ਨਾਲ ਨੌਜਵਾਨ ਦਾ ਕਤਲ ਕੀਤੇ ਜਾਣ ਦਾ ਸਮਾਚਾਰ ਮਿਲਿਆ ਹੈ । ਸੂਚਨਾ ਮਿਲਦੇ ਹੀ ਮੌਕੇ ਤੇ ਪੁੱਜੇ ਡੀਐਸਪੀ ਡੀ ਸੁਰਿੰਦਰ ਮੋਹਨ ਅਤੇ ਡੀਐਸਪੀ ਲਲਿਤ ਕੁਮਾਰ ਭਾਰੀ ਪੁਲਿਸ ਬਲ ਨਾਲ ਪਹੁੰਚੇ ਅਤੇ ਅੱਗੇ ਦੀ ਜਾਂਚ ਸ਼ੁਰੂ ਕੀਤੀ

.ਮ੍ਰਿਤਕ ਦੇ ਸਾਲੇ ਬਲਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਮੇਜਰ ਸਿੰਘ ਅਤੇ ਛੇ ਮਹੀਨੇ ਪਹਿਲਾਂ ਵੀ ਘਰ ਵਿਚ ਤੇਜ਼ ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ ਸੀ ਉਸ ਵੇਲੇ ਵੀ ਹਮਲਾਵਰਾਂ ਦਾ ਪਤਾ ਨਹੀਂ ਚਲਿਆ ਸੀ ਅਤੇ ਹੁਣ ਸਾਨੂੰ ਫੋਨ ਤੇ ਹੀ ਸੂਚਨਾ ਮਿਲੀ ਕੇ ਮੇਜਰ ਸਿੰਘ ਦੀ ਲਾਸ਼ ਨਹਿਰ ਪਟੜੀ ਤੇ ਮਿਲੀ ਹੈ

ਜਾਣਕਾਰੀ ਦਿੰਦੇ ਹੋਏ ਮੌਕੇ ਤੇ ਪੁੱਜੇ ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਉਕਤ ਮ੍ਰਿਤਕ ਨੌਜਵਾਨ ਦੀ ਪਹਿਚਾਣ ਮੇਜਰ ਸਿੰਘ(44) ਪੁੱਤਰ ਪੁੱਤਰ ਹਰਜੀਤ ਸਿੰਘ ਵਾਸੀ ਪਿੰਡ ਗਿੱਲ ਬੋ ਥਾਣਾ ਸ੍ਰੀ ਹਰਗੋਬਿੰਦਪੁਰ ਵਜੋਂ ਹੋਈ ਹੈ ।ਪੁਲੀਸ ਅਧਿਕਾਰੀ ਨੇ ਦੱਸਿਆ ਕਿ ਪਿੰਡ ਦੇ ਵਿਅਕਤੀਆਂ ਵੱਲੋਂ ਪੁਲੀਸ ਨੂੰ ਸੂਚਿਤ ਕੀਤਾ ਗਿਆ ਹੈ ਕਿ ਨਹਿਰ ਪਟੜੀ ਤੇ ਇਕ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ ਅਤੇ ਉਨ੍ਹਾਂ ਦੇ ਵਲੋਂ ਮੌਕੇ ਤੇ ਪਹੁੰਚ ਕੇ ਘਟਨਾ ਸਥਾਨ ਦਾ ਜਾਇਜ਼ਾ ਲੈਂਦੇ ਹੋਏ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੂੰ ਫੋਨ ਕਰਕੇ ਲਾਸ਼ ਨੂੰ ਸਿਵਲ ਹਸਪਤਾਲ ਬਟਾਲਾ ਵਿਖੇ ਭੇਜ ਦਿੱਤਾ ਗਿਆ । ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਉਕਤ ਮ੍ਰਿਤਕ ਨੌਜਵਾਨ ਦੇ ਕੋਲੋਂ ਮੋਟਰਸਾਈਕਲ ਪੀ ਬੀ 18 ਟੀ 1393 ਮਿਲਿਆ ਅਤੇ ਘਟਨਾ ਸਥਾਨ ਤੇ ਦੋ ਤੇਜ਼ਧਾਰ ਹਥਿਆਰ ਦਾਤਰ ਮਿਲੇ ਹਨ ਜਿਨ੍ਹਾਂ ਨੂੰ ਪੁਲੀਸ ਵੱਲੋਂ ਆਪਣੇ ਕਬਜ਼ੇ ਵਿੱਚ ਲੈ ਲਿਆ ,,,,ਤਫਤੀਸ਼ ਸ਼ੁਰੂ ਕੀਤੀ ਗਈ ਹੈ ਬਿਆਨਾਂ ਦੇ ਅਧਾਰ ਉਤੇ ਬਣਦੀ ਕਾਰਵਾਈ ਕੀਤੀ ਜਾਵੇਗੀ

 

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments