spot_img
Homeਮਾਝਾਗੁਰਦਾਸਪੁਰਲੋਕਾਂ ਨੂੰ ਆਪਣੇ ਵਿਰਸੇ ਤੇ ਇਤਿਹਾਸ ਨਾਲ ਜੋੜ ਰਹੀ ਹੈ ਜ਼ਿਲ੍ਹਾ ਪ੍ਰਸ਼ਾਸਨ...

ਲੋਕਾਂ ਨੂੰ ਆਪਣੇ ਵਿਰਸੇ ਤੇ ਇਤਿਹਾਸ ਨਾਲ ਜੋੜ ਰਹੀ ਹੈ ਜ਼ਿਲ੍ਹਾ ਪ੍ਰਸ਼ਾਸਨ ਦੀ ਬੱਸ ਯਾਤਰਾ

ਬਟਾਲਾ, 10 ਅਕਤੂਬਰ (ਮੁਨੀਰਾ ਸਲਾਮ ਤਾਰੀ) – ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਵੱਲੋਂ ਜ਼ਿਲ੍ਹੇ ਵਿੱਚ ਟੂਰਿਜ਼ਮ ਨੂੰ ਉਤਸ਼ਾਹਤ ਕਰਨ ਦੇ ਉਪਰਾਲੇ ਤਹਿਤ ਹਰ ਹਫਤੇ ਚਲਾਈ ਰਹੀ ਇੱਕ ਰੋਜ਼ਾ ਮੁਫ਼ਤ ਬੱਸ ਯਾਤਰਾ ਨੂੰ ਲਗਾਤਾਰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਜ਼ਿਲ੍ਹਾ ਹੈਰੀਟਜ ਸੁਸਾਇਟੀ ਗੁਰਦਾਸਪੁਰ ਵੱਲੋਂ ਅੱਜ ਬਟਾਲਾ ਤੋਂ 14ਵੀਂ ਮੁਫ਼ਤ ਬੱਸ ਯਾਤਰਾ ਰਵਾਨਾ ਕੀਤੀ ਗਈ ਜਿਸ ਵਿੱਚ ਗੁਰੂ ਨਾਨਕ ਦੇਵ ਅਕੈਡਮੀ ਕੰਡਿਆਲ ਦੀਆਂ ਵਿਦਿਆਰਥਣਾਂ ਅਤੇ ਬਟਾਲਾ ਸ਼ਹਿਰ ਦੇ ਵਸਨੀਕਾਂ ਨੇ ਭਾਗ ਲਿਆ।

ਬਟਾਲਾ ਸਰਕਟ ਤਹਿਤ ਇਸ ਯਾਤਰਾ ਰਾਹੀਂ ਯਾਤਰੂਆਂ ਨੇ ਗੜ੍ਹੀ ਗੁਰਦਾਸ ਨੰਗਲ, ਛੋਟਾ ਘੱਲੂਘਾਰਾ ਸ਼ਹੀਦੀ ਸਮਾਰਕ, ਗੁਰਦੁਆਰਾ ਛੋਟਾ ਘੱਲੂਘਾਰਾ ਸਾਹਿਬ, ਕਾਹਨੂੰਵਾਨ, ਸ੍ਰੀ ਹਰਗੋਬਿੰਦਪੁਰ ਵਿਖੇ ਗੁਰੂ ਕੀ ਮਸੀਤ, ਲਾਹੌਰੀ ਦਰਵਾਜ਼ਾ, ਗੁਰਦੁਆਰਾ ਸ੍ਰੀ ਦਮਦਮਾ ਸਾਹਿਬ, ਪਿੰਡ ਕਿਸ਼ਨਕੋਟ ਵਿਖੇ ਰਾਧਾ ਕਿ੍ਰਸ਼ਨ ਮੰਦਰ, ਘੁਮਾਣ ਵਿਖੇ ਸ੍ਰੀ ਨਾਮਦੇਵ ਦਰਬਾਰ, ਮਸਾਣੀਆਂ ਵਿਖੇ ਹਜ਼ਰਤ ਬਦਰ ਸ਼ਾਹ ਦੀਵਾਨ ਦੀ ਮਜ਼ਾਰ ਅਤੇ ਸ੍ਰੀ ਅਚਲੇਸ਼ਵਰ ਧਾਮ ਅਤੇ ਗੁਰਦੁਆਰਾ ਸ੍ਰੀ ਅੱਚਲ ਸਾਹਿਬ ਦੇ ਦਰਸ਼ਨ ਕੀਤੇ। ਘੱਲੂਘਾਰਾ ਸਮਾਰਕ ਵਿਖੇ ਵਿਦਿਆਰਥਣਾਂ ਤੇ ਯਾਤਰੂਆਂ ਨੂੰ ਦਸਤਾਵੇਜੀ ਫਿਲਮ ਵੀ ਦਿਖਾਈ ਗਈ। ਇਸ ਮੌਕੇ ਯਾਤਰੂਆਂ ਨੂੰ ਸਾਰੇ ਅਸਥਾਨਾਂ ਦੀ ਜਾਣਕਾਰੀ ਗਾਈਡ ਹਰਬਖਸ਼ ਸਿੰਘ ਅਤੇ ਹਰਪ੍ਰੀਤ ਸਿੰਘ ਵੱਲੋਂ ਦਿੱਤੀ ਗਈ।

ਬਟਾਲਾ ਦੀ ਵਸਨੀਕ ਏਕਤਾ ਸ਼ਰਮਾ ਨੇ ਕਿਹਾ ਕਿ ਸਾਡੇ ਜ਼ਿਲ੍ਹੇ ਵਿੱਚ ਏਨੇ ਇਤਿਹਾਸਕ ਸਥਾਨ ਹਨ ਇਸਦਾ ਮੈਨੂੰ ਅੱਜ ਪਤਾ ਲੱਗਿਆ ਹੈ। ਉਸਨੇ ਕਿਹਾ ਕਿ ਸ੍ਰੀ ਹਰਗੋਬਿੰਦਪੁਰ ਸ਼ਹਿਰ ਮੈਂ ਪਹਿਲੀ ਵਾਰ ਦੇਖਿਆ ਹੈ ਅਤੇ ਇਥੇ ਗੁਰੂ ਕੀ ਮਸੀਤ, ਗੁਰਦੁਆਰਾ ਸ੍ਰੀ ਦਮਦਮਾ ਸਾਹਿਬ, ਸ਼ਹਿਰ ਦਾ ਲਾਹੌਰੀ ਦਰਵਾਜ਼ਾ ਅਤੇ ਸ਼ਹਿਰ ਦੀਆਂ ਪੁਰਾਤਨ ਇਮਾਰਤਾਂ ਦੇਖ ਕੇ ਮਨ ਨੂੰ ਬਹੁਤ ਖੁਸ਼ੀ ਮਹਿਸੂਸ ਹੋਈ ਹੈ।

ਸੁਖਵਿੰਦਰ ਕੌਰ ਅਤੇ ਨਵਜੋਤ ਕੌਰ ਨੇ ਕਿਹਾ ਕਿ ਉਨ੍ਹਾਂ ਨੇ ਛੋਟਾ ਘੱਲੂਘਾਰਾ ਸਮਾਰਕ ਪਹਿਲੀ ਵਾਰ ਦੇਖੀ ਹੈ ਅਤੇ ਓਥੇ ਇਤਿਹਾਸ ਦੀ ਦਸਤਾਵੇਜ਼ੀ ਫਿਲਮ ਦੇਖ ਕੇ ਉਨ੍ਹਾਂ ਨੂੰ ਬਹੁਤ ਕੁਝ ਜਾਨਣ ਨੂੰ ਮਿਲਿਆ ਹੈ। ਮਨਪ੍ਰੀਤ ਕੌਰ ਅਤੇ ਹਰਮਨਦੀਪ ਕੌਰ ਨੇ ਕਿਹਾ ਕਿ ਉਨ੍ਹਾਂ ਨੇ ਸਾਰੀਆਂ ਹੀ ਥਾਵਾਂ ਪਹਿਲੀ ਵਾਰ ਦੇਖੀਆਂ ਹਨ ਅਤੇ ਹੁਣ ਉਹ ਆਪਣੇ ਮਾਪਿਆਂ ਨੂੰ ਵੀ ਇਨ੍ਹਾਂ ਧਾਰਮਿਕ ਅਤੇ ਇਤਿਹਾਸਕ ਅਸਥਾਨਾਂ ਦੇ ਦਰਸ਼ਨ ਕਰਨ ਲਿਆਉਣਗੀਆਂ। ਸਮੂਹ ਵਿਦਿਆਰਥਣਾਂ ਨੇ ਇਸ ਯਾਤਰਾ ਦਾ ਅਨੰਦ ਮਾਣਿਆ ਅਤੇ ਇਸ ਵਧੀਆ ਉਪਰਾਲੇ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਖਾਸ ਕਰਕੇ ਡਿਪਟੀ ਕਮਿਸ਼ਨਰ ਦਾ ਧੰਨਵਾਦ ਕੀਤਾ।
munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments