spot_img
Homeਮਾਝਾਗੁਰਦਾਸਪੁਰਡੇਂਗੂ ਦੀ ਰੋਕਥਾਮ ਤੋਂ ਬਚਾਅ ਲਈ ਗਲੀਆਂ ਮੁਹੱਲਿਆਂ ਵਿੱਚ ਕੀਤੀ ਜਾ ਰਹੀ...

ਡੇਂਗੂ ਦੀ ਰੋਕਥਾਮ ਤੋਂ ਬਚਾਅ ਲਈ ਗਲੀਆਂ ਮੁਹੱਲਿਆਂ ਵਿੱਚ ਕੀਤੀ ਜਾ ਰਹੀ ਹੈ ਫੋਗਿੰਗ

ਗੁਰਦਾਸਪੁਰ,  12 ਅਕਤੂਬਰ (ਮੁਨੀਰਾ ਸਲਾਮ ਤਾਰੀ) ਡੇਂਗੂ  ਦੇ ਵੱਧ ਰਹੇ ਪ੍ਰਸਾਰ ਨੂੰ ਵੇਖਦਿਆਂ ਸਮੂਹ ਨਗਰ ਕੌਂਸਲਾਂ ਵਿਚ ਰੋਜ਼ਾਨਾ ਫੋਗਿੰਗ ਕੀਤੀ ਜਾ ਰਹੀ ਹੈ ਡੇਂਗੂ ਵਿਰੁੱਧ ਲੋਕਾਂ ਨੂੰ ਜਾਗੂਰਕ ਕੀਤਾ ਜਾ ਰਿਹਾ ਹੈ

ਇਸ ਸਬੰਧੀ ਜਾਣਕਾਰੀ ਦਿੰਦਿਆਂ ਅਸ਼ੋਕ ਕੁਮਾਰ ਕਾਰਜਸਾਧਕ ਅਫਸਰ ਗੁਰਦਾਸਪੁਰ ਨੇ ਦੱਸਿਆ ਕਿ ਨਗਰ ਕੋਂਸਲ ਵਲੋਂ ਡੇਂਗੂ ਤੋਂ ਬਚਾਓ ਲਈ ਵਿਸ਼ੇਸ ਟੀਮਾਂ ਬਣਾਈਆਂ ਗਈਆਂ ਹਨ , ਜਿਨਾਂ ਦੀ ਦੇਖਰੇਖ ਵਿੱਚ ਫੋਗਿੰਗ ਦਾ ਕੰਮ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਦੇ ਨਾਲ ਹੀ ਲੋਕਾਂ ਨੂੰ ਸਾਫ ਸਫਾਈ ਬਣਾਈ ਰੱਖਣ ਦੇ ਲਈ ਜਾਗਰੂਕ ਕੀਤਾ ਜਾ ਰਿਹਾ ਹੈ

ਗੁਰਦਾਸਪੁਰ ਤੋਂ ਇਲਾਵਾ ਨਗਰ ਨਿਗਮ ਬਟਾਲਾ ਅਤੇ ਸਮੂਹ ਨਗਰ ਕੌਂਸਲਾਂ ਦੀਨਾਨਗਰ, ਧਾਰੀਵਾਲ, ਡੇਰਾ ਬਾਬਾ ਨਾਨਕ ਅਦਿ ਵਿਚ ਫੋਗਿੰਗ ਦੇ ਨਾਲ ਨਾਲ-ਗਲੀਆਂ ਮੁਹੱਲਿਆਂ ਵਿੱਚ ਸਿਹਤ ਵਿਭਾਗ ਦੀ ਟੀਮ ਵੱਲੋਂ ਡੇਂਗੂ ਵਿਰੁੱਧ ਦੀ ਜਾਗਰੁਕਤਾ ਵਿੱਚ ਵਿਸ਼ੇਸ ਮੂਹਿੰਮ ਚਲਾ ਕੇ ਚੈਕਿੰਗ ਵੀ ਕੀਤੀ ਜਾਂਦੀ ਹੈ ਅਤੇ ਜਿਨ੍ਹਾਂ ਗਲੀਆਂ ਮੁਹੱਲਿਆਂ ਵਿੱਚ ਡੇਂਗੂ ਆਦਿ ਦਾ ਲਾਰਵਾ ਮਿਲਦਾ ਹੈ ਉਸ ਨੂੰ ਨਸ਼ਟ ਕੀਤਾ ਜਾਂਦਾ ਹੈ ਇਸ ਤੋਂ ਇਲਾਵਾ ਅਗਰ ਕਿਸੇ ਵੱਲੋਂ ਨਿਯਮਾਂ ਦੀ ਉਲੰਘਣਾ ਕੀਤੀ ਜਾਂਦੀ ਹੈ ਤਾਂ ਮੋਕੇ ਤੇ ਚਲਾਣ ਵੀ ਕੱਟਿਆ ਜਾਂਦਾ ਹੈ

ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ  ਡੇਂਗੂ  ਦੀ ਰੋਕਥਾਮ ਲਈ ਅਪਣੇ ਘਰਾਂ ਦੇ ਆਲੇ ਦੁਆਲੇ ਸਾਫ-ਸਫਾਈ ਰੱਖਣ, ਘਰਾਂ ਵਿਚ ਅਤੇ ਦੁਆਲੇ ਪਾਣੀ ਇਕੱਠਾ ਨਾ ਹੋਣ ਦਿੱਤਾ ਜਾਵੇ ਅਤੇ ਸਿਹਤ ਵਿਭਾਗ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments