spot_img
Homeਮਾਝਾਗੁਰਦਾਸਪੁਰਜਥੇਦਾਰ ਸੇਵਾ ਸਿੰਘ ਸੇਖਵਾਂ ਦੇ ਦੇਹਾਂਤ ਤੇ ਅਫ਼ਸੋਸ ਪ੍ਰਗਟ ਕਰਨ ਲਈ ਅਰਵਿੰਦਰ...

ਜਥੇਦਾਰ ਸੇਵਾ ਸਿੰਘ ਸੇਖਵਾਂ ਦੇ ਦੇਹਾਂਤ ਤੇ ਅਫ਼ਸੋਸ ਪ੍ਰਗਟ ਕਰਨ ਲਈ ਅਰਵਿੰਦਰ ਕੇਜਰੀਵਾਲ ਸੇਖਵਾਂ

 

ਕਾਦੀਆਂ/12 ਅਕਤੂਬਰ (ਮੁਨੀਰਾ ਸਲਾਮ ਤਾਰੀ)
ਜਥੇਦਾਰ ਸੇਵਾ ਸਿੰਘ ਸੇਖਵਾਂ ਸਾਬਕਾ ਕੈਬਨਿਟ ਮੰਤਰੀ ਪੰਜਾਬ ਦੇ ਦੇਹਾਂਤ ਤੇ ਅਫ਼ਸੋਸ ਪ੍ਰਗਟ ਕਰਨ ਲਈ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਸ਼ਾਂਮੀ ਕਾਦੀਆਂ ਨੇੜੇ ਸਿੱਥਤ ਪਿੰਡ ਸੇਖਵਾਂ ਚ ਉਨ੍ਹਾਂ ਦੇ ਪੁੱਤਰ ਅਤੇ ਆਪ ਆਗੂ ਜਗਰੂਪ ਸਿੰਘ ਸੇਖਵਾਂ ਦੇ ਨਿਵਾਸ ਸਥਾਨ ਤੇ ਪੁੱਜੇ ਜਿਥੇ ਉਨ੍ਹਾਂ ਸੇਖਵਾਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਇੱਸ ਮੋਕੇ ਤੇ ਉਨ੍ਹਾਂ ਕਿਹਾ ਕਿ ਅਸੀਂ ਇੱਕ ਇਮਾਨਦਾਰ ਅਤੇ ਪੰਜਾਬ ਦਾ ਪ੍ਰਮੁੱਖ ਨੇਤਾ ਖੋਹ ਦਿੱਤਾ ਹੈ। ਅਸੀਂ ਉਨ੍ਹਾਂ ਨੂੰ ਕੁੱਝ ਸਮਾਂ ਪਹਿਲਾਂ ਹੀ ਪਾਰਟੀ ਚ ਸ਼ਾਮਲ ਕੀਤਾ ਸੀ। ਉਨ੍ਹਾਂ ਦੇ ਅਚਾਨਕ ਦੇਹਾਂਤ ਕਾਰਨ ਪਾਰਟੀ ਨੂੰ ਭਾਰੀ ਨੁਕਸਾਨ ਪੁੱਜਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਹਮੇਸ਼ਾ ਸੇਖਵਾਂ ਪਰਿਵਾਰ ਨਾਲ ਖੜੀ ਹੈ। ਉਨ੍ਹਾਂ ਕਿਹਾ ਕਿ ਜਥੇਦਾਰ ਸੇਵਾ ਸਿੰਘ ਸੇਖਵਾਂ ਦਾ ਇੱਕ ਸੁਪਨਾ ਸੀ ਕਿ ਉਹ ਆਮ ਆਦਮੀ ਪਾਰਟੀ ਰਾਹੀਂ ਪੰਜਾਬ ਨੂੰ ਅੱਗੇ ਲੈਕੇ ਜਾਣ। ਉਹ ਬਾਰ ਬਾਰ ਕਹਿੰਦੇ ਸਨ ਕਿ ਆਮ ਆਦਮੀ ਪਾਰਟੀ ਦੀ ਨਿਯਤ ਬਹੁੱਤ ਚੰਗੀ ਹੈ। ਅਸੀਂ ਮਿਲਕੇ ਪੰਜਾਬ ਨੂੰ ਬਦਲਾਂਗੇ। ਉਹ ਪਿਛਲੇ ਸੱਤ ਮਹੀਨੇ ਤੋਂ ਕੈਂਸਰ ਨਾਲ ਪੀੜਿਤ ਸਨ। ਉਨ੍ਹਾਂ ਦੇ ਅਚਾਨਕ ਚਲੇ ਜਾਣ ਨਾਲ ਪਾਰਟੀ ਨੂੰ ਦੁੱਖ ਪੁੱਜਾ ਹੈ। ਅਰਵਿੰਦ ਕੇਜਰੀਵਾਲ ਨੇ ਜਗਰੂਪ ਸਿੰਘ ਸੇਖਵਾਂ ਦੇ ਰਾਜਨੀਤਿਕ ਭਵਿੱਖ ਅਤੇ ਪੰਜਾਬ ਚ ਆਪ ਦੇ ਮੁੱਖ ਮੰਤਰੀ ਦੇ ਚਹਿਰੇ ਨੂੰ ਲੈਕੇ ਪੁੱਛੇ ਗਏ ਇੱਕ ਸਵਾਲ ਦੇ ਜਵਾਬ ਚ ਕਿਹਾ ਕਿ ਉਹ ਅਫ਼ਸੋਸ ਕਰਨ ਲਈ ਆਏ ਹਨ ਇੱਸ ਲਈ ਰਾਜਨੀਤਿਕ ਗਲਬਾਤ ਤੋਂ ਪਰਹੇਜ਼ ਕੀਤਾ ਜਾਵੇ। ਇੱਸ ਮੋਕੇ ਉਨ੍ਹਾਂ ਨਾਲ ਹਰਪਾਲ ਸਿੰਘ ਚੀਮਾਂ, ਭਗਵੰਤ ਮਾਨ, ਰਾਘਵ ਚੱਡਾ ਅਤੇ ਬਲਜਿੰਦਰ ਕੌਰ ਵਿਸ਼ੇਸ਼ ਤੌਰ ਤੇ ਮੋਜੂਦ ਸਨ।
ਫ਼ੋਟੋ: ਅਰਵਿੰਦ ਕੇਜਰੀਵਾਲ ਪਿੰਡ ਸੇਖਵਾਂ ਜਗਰੂਪ ਸਿੰਘ ਸੇਖਵਾਂ ਨਾਲ ਦੁੱਖ ਸਾਂਝਾ ਕਰਦੇ ਹੋਏ

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments