spot_img
Homeਮਾਝਾਗੁਰਦਾਸਪੁਰਸੰਯੁਕਤ ਕਿਸਾਨ ਮੋਰਚਾ ਨੇ ਮੋਦੀ ਦਾ ਪੁਤਲਾ ਫ਼ੂਕਿਆ

ਸੰਯੁਕਤ ਕਿਸਾਨ ਮੋਰਚਾ ਨੇ ਮੋਦੀ ਦਾ ਪੁਤਲਾ ਫ਼ੂਕਿਆ

 

ਕਾਦੀਆਂ/16 ਅਕਤੂਬਰ( ਮੁਨੀਰਾ ਸਲਾਮ ਤਾਰੀ)
ਸੰਯੁਕਤ ਕਿਸਾਨ ਮੋਰਚਾ ਦੀ ਕਾਲ ਤੇ ਅੱਜ ਕਾਦੀਆਂ ਅਤੇ ਕਾਹਲਵਾਂ ਮੋੜ ਚ ਸਰਕਾਰ ਦੇ ਜ਼ੁਲਮਾਂ ਖ਼ਿਲਾਫ਼ ਮੋਦੀ ਅਤੇ ਅਮਿਤ ਸ਼ਾਹ ਦੇ ਪੁੱਤਲੇ ਫ਼ੂਕੇ ਗਏ। ਇੱਸ ਮੋਕੇ ਤੇ ਕ੍ਰਾਂਤੀਕਾਰੀ ਕਿਸਾਨ ਯੁਨੀਅਨ ਦੇ ਸੂਬਾ ਪ੍ਰੈਸ ਸਕੱਤਰ ਡਾਕਟਰ ਅਸ਼ੋਕ ਭਾਰਤੀ ਨੇ ਕਿਹਾ ਹੈ ਕਿ ਦੁਸ਼ਹਿਰਾ ਜੋ ਬਦੀ ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਹੈ ਇੱਸ ਗੱਲ ਨੂੰ ਮੁੱਖ ਰਖਦੇ ਹੋਏ ਅਸੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਅੱਜ ਪੁਤਲੇ ਸਾੜੇ ਹਨ। ਕਾਦੀਆਂ ਚ ਵੀ ਥਾਣਾ ਚੋਕ ਚ ਕਿਸਾਨਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁੱਤਲੇ ਸਾੜਕੇ ਖੇਤੀ ਕਾਨੂੰਨੀ ਦੀ ਵਿਰੋਧਦਤਾ ਦਰਜ ਕਰਵਾਈ। ਇੱਸ ਮੋਕੇ ਤੇ ਵਿਸ਼ੇਸ਼ ਤੌਰ ਤੇ ਪ੍ਰਤਾਪ ਸਿੰਘ ਕਾਹਲਵਾਂ, ਪ੍ਰੇਮ ਸਿੰਘ, ਜਥੇਦਾਰ ਤਰਲੋਚਨ ਸਿੰਘ, ਤਰਸੇਮ ਸਿੰਘ, ਸਰਬਜੀਤ ਸਿੰਘ, ਗੁਰਨਾਮ ਸਿੰਘ,ਨਿਵੈਰ ਸਿੰਘ, ਅੰਮ੍ਰਿਤਪਾਲ ਸਿੰਘ, ਰਣਜੋਧ ਸਿੰਘ ਸਮੇਤ ਵੱਡੀ ਗਿਣਤੀ ਚ ਕਿਸਾਨ ਆਗੂ ਮੋਜੂਦ ਸਨ।
ਫ਼ੋਟੋ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁੱਤਲਾ ਸਾੜਦੇ ਹੋਏ ਕਿਸਾਨ ਆਗੂ

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments