spot_img
Homeਮਾਝਾਗੁਰਦਾਸਪੁਰਝੋਨੇ ਦੀ ਪਰਾਲੀ ਨੂੰ ਸਾੜਣ ਦੇ ਬਗੈਰ ਫਸਲਾਂ ਦੀ ਬਿਜਾਈ ਕਰਨ ਦੀਆਂ...

ਝੋਨੇ ਦੀ ਪਰਾਲੀ ਨੂੰ ਸਾੜਣ ਦੇ ਬਗੈਰ ਫਸਲਾਂ ਦੀ ਬਿਜਾਈ ਕਰਨ ਦੀਆਂ ਤਕਨੀਕਾਂ ਅਪਨਾਉਣ ਕਿਸਾਨ

ਬਟਾਲਾ, 18 ਅਕਤੂਬਰ (ਮੁਨੀਰਾ ਸਲਾਮ ਤਾਰੀ) – ਖੇਤੀਬਾੜੀ ਵਿਭਾਗ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਝੋਨੇ ਦੀ ਪਰਾਲੀ ਨੂੰ ਸਾੜੇ ਬਗੈਰ ਅਗਲੀਆਂ ਫਸਲਾਂ ਬੀਜ਼ਣ ਦੀਆਂ ਤਕਨੀਕਾਂ ਅਪਨਾਉਣ। ਬਲਾਕ ਬਟਾਲਾ ਦੀ ਬਲਾਕ ਵਿਕਾਸ ਅਧਿਕਾਰੀ ਕੰਵਲਜੀਤ ਕੌਰ ਨੇ ਫਸਲੀ ਰਹਿੰਦ-ਖੂੰਹਦ ਨੂੰ ਨਿਪਟਾਉਣ ਦੀਆਂ ਤਕਨੀਕਾਂ ਬਾਰੇ ਦੱਸਦਿਆਂ ਕਿਹਾ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਲੋਂ ਅਜਿਹੀਆਂ ਕਈ ਮਸ਼ੀਨਾਂ ਬਣਾਈਆਂ ਗਈਆਂ ਹਨ ਜਿਨਾਂ ਦੀ ਮਦਦ ਨਾਲ ਬੜੀ ਅਸਾਨੀ ਨਾਲ ਝੋਨੇ ਦੀ ਪਰਾਲੀ ਨੂੰ ਸਾੜੇ ਬਗੈਰ ਕਣਕ ਸਮੇਤ ਹੋਰ ਫਸਲਾਂ ਦੀ ਬਿਜਾਈ ਕੀਤੀ ਜਾ ਸਕਦੀ ਹੈ।

ਖੇਤੀਬਾੜੀ ਵਿਕਾਸ ਅਧਿਕਾਰੀ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਝੋਨੇ ਦੀ ਕਟਾਈ ਸੁਪਰ ਸਟਰਾਅ ਮੈਨੇਜਮੈਂਟ ਸਿਸਟਮ (ਐਸ.ਐਮ.ਐਸ) ਲੱਗੀ ਕੰਬਾਈਨ ਨਾਲ ਹੀ ਕਰਾਈ ਜਾਵੇ ਕਿਉਂਕਿ ਐਸ.ਐਮ.ਐਸ ਲੱਗੀ ਕੰਬਾਈਨ ਫੂਸ ਨੂੰ ਛੋਟੇ-ਛੋਟੇ ਟੁਕੜਿਆਂ ਵਿੱਚ ਕੁਤਰ ਕੇ ਇਕਸਾਰ ਖੇਤ ਵਿੱਚ ਖਿਲਾਰ ਦਿੰਦੀ ਹੈ। ਕਟਾਈ ਉਪਰੰਤ ਜੇਕਰ ਕਣਕ ਬੀਜਣੀ ਹੈ ਤਾਂ ਝੋਨੇ ਦੇ ਮੁੱਢਾਂ ਨੂੰ ਪੀ.ਏ.ਯੂ ਕਟਰ ਕਮ ਸ਼ਰੈਡਰ ਨਾਲ ਕੱਟ ਕੇ, ਉਲਟਾਵੇਂ ਹੱਲ ਜਾਂ ਰੋਟਾਵੇਟਰ ਨਾਲ ਮਿੱਟੀ ਵਿੱਚ ਮਿਲਾ ਕੇ ਪਾਣੀ ਲਗਾ ਦੇਣਾ ਚਾਹੀਦਾ ਹੈ, ਜਿਸ ਨਾਲ ਕੁਝ ਦਿਨਾਂ ਬਾਅਦ ਫੋਕਟ ਗਲ ਜਾਵੇਗਾ ਅਤੇ ਖੇਤ ਤਿਆਰ ਕਰਕੇ ਡਰਿੱਲ ਨਾਲ ਕਣਕ ਦੀ ਬਿਜਾਈ ਕੀਤੀ ਜਾ ਸਕਦੀ ਹੈ।

ਉਨ੍ਹਾਂ ਕਿਹਾ ਕਿ ਜੇਕਰ ਹੈਪੀਸੀਡਰ ਨਾਲ ਕਣਕ ਦੀ ਬਿਜਾਈ ਕਰਨੀ ਹੈ ਤਾਂ ਕਟਰ ਕਮ ਸ਼ਰੈਡਰ ਨਾਲ ਮੁੱਢ ਕੁਤਰ ਕੇ ਖੇਤ ਨੂੰ ਬਿਨਾਂ ਵਾਹਿਆਂ ਕਣਕ ਦੀ ਬਿਜਾਈ ਕੀਤੀ ਜਾ ਸਕਦੀ ਹੈ। ਹੈਪੀਸੀਡਰ ਨਾਲ ਕਣਕ ਦੀ ਬਿਜਾਈ ਕਰਨ ਨਾਲ ਨਦੀਨ ਨਾਸ਼ਕ ਦਵਾਈ ਦੇ ਛਿੜਕਾਅ ਦੀ ਵੀ ਜ਼ਰੂਰਤ ਨਹੀਂ ਪਵੇਗੀ ਅਤੇ ਪਾਣੀ ਵੀ ਘੱਟ ਲੱਗੇਗਾ ਕਿਉਂਕਿ ਕੁਤਰ ਕੇ ਇਕਸਾਰ ਖਿਲਾਰੀ ਪਰਾਲੀ ਖੇਤ ਵਿੱਚ ਢੱਕਣੇ (ਮਲਚਿੰਗ) ਦਾ ਕੰਮ ਕਰੇਗੀ। ਕਣਕ ਦੀ ਬਿਜਾਈ ਲੱਕੀ ਹੈਪੀ ਸੀਡਰ ਮਸ਼ੀਨ ਨਾਲ ਕੰਬਾਈਨ ਦੇ ਖੇਤ ਨੂੰ ਬਿਨਾਂ ਵਾਹਿਆਂ ਕਣਕ ਦੀ ਸਿੱਧੀ ਬਿਜਾਈ ਕੀਤੀ ਜਾ ਸਕਦੀ ਹੈ। ਹੈਪੀ ਸੀਡਰ ਅਜਿਹੀ ਮਸ਼ੀਨ ਹੈ ਜਿਸ ਨਾਲ ਇਕੋ ਸਮੇਂ ਝੋਨੇ ਦੀ ਪਰਾਲੀ ਨੂੰ ਕੁਤਰ ਕੇ ਖੇਤ ਵਿੱਚ ਖਿਲਾਰਣ ਦੇ ਨਾਲ-ਨਾਲ ਕਣਕ ਦੀ ਸਿੱਧੀ ਬਿਜਾਈ ਕਰਦੀ ਹੈ। ਹੈਪੀ ਸੀਡਰ ਨਾਲ ਬਿਜਾਈ ਕੀਤੀ ਕਣਕ ਨਾਲ ਜਿਥੇ ਖੇਤੀ ਲਾਗਤ ਖਰਚੇ ਘਟਦੇ ਹਨ ਉਥੇ ਪੈਦਾਵਾਰ ਵੀ ਵੱਧ ਨਿਕਲਦੀ ਹੈ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments