spot_img
Homeਮਾਝਾਗੁਰਦਾਸਪੁਰਭਾਰਤ ਵਿਕਾਸ ਪ੍ਰੀਸ਼ਦ ਦੁਆਰਾ ਆਯੋਜਿਤ "ਭਾਰਤ ਨੂੰ ਜਾਣੋ" ਮੁਕਾਬਲੇ ਵਿੱਚ ਸਰਕਾਰੀ ਹਾਈ...

ਭਾਰਤ ਵਿਕਾਸ ਪ੍ਰੀਸ਼ਦ ਦੁਆਰਾ ਆਯੋਜਿਤ “ਭਾਰਤ ਨੂੰ ਜਾਣੋ” ਮੁਕਾਬਲੇ ਵਿੱਚ ਸਰਕਾਰੀ ਹਾਈ ਸਮਾਰਟ ਸਕੂਲ ਬਸਰਾਵਾਂ ਨੇ ਪਹਿਲਾ ਸਥਾਨ ਹਾਸਲ ਕੀਤਾ।

ਕਾਦੀਆ 21 ਅਕਤੂਬਰ ( ਮੁਨੀਰਾ ਸਲਾਮ ਤਾਰੀ)

ਭਾਰਤ ਵਿਕਾਸ ਪ੍ਰੀਸ਼ਦ ਵੱਲੋਂ “ਭਾਰਤ ਕੋ ਜਾਣੋ” ਦੇ ਬੈਨਰ ਹੇਠ ਸਕਸੈੱਸ ਪਬਲਿਕ ਸਕੂਲ ਵਿੱਚ ਇੱਕ ਗਿਆਨ ਮੁਕਾਬਲਾ ਕਰਵਾਇਆ ਗਿਆ, ਜਿਸ ਵਿੱਚ ਕਾਦੀਆਂ ਅਤੇ ਆਸ-ਪਾਸ ਦੇ ਸਕੂਲਾਂ ਨੇ ਹਿੱਸਾ ਲਿਆ ਜਿਸ ਦੇ ਤਹਿਤ ਛੇਵੀਂ ਤੋਂ ਅੱਠਵੀਂ ਜਮਾਤਾਂ ਦੇ ਕਰਵਾਏ ਗਏ ਮੁਕਾਬਲੇ ਵਿੱਚੋਂ ਸਰਕਾਰੀ ਹਾਈ ਸਕੂਲ ਬਸਰਾਵਾਂ ਦੇ ਵਿਦਿਆਰਥੀਆਂ ਸੁਮਨਦੀਪ ਕੌਰ ਅਤੇ ਐਸ਼ਵੀਨ ਕੌਰ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਡੀ.ਐਸ.ਪੀ ਸ. ਜਤਿੰਦਰ ਪਾਲ ਸਿੰਘ ਅਤੇ ਮਹਿਲਾ ਕਮਿਸ਼ਨ ਪੰਜਾਬ ਦੀ ਕੌਂਸਲਰ ਬਬੀਤਾ ਖੋਸਲਾ ਜੀ ਵੱਲੋਂ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ। ਬੱਚਿਆਂ ਦੇ ਸਕੂਲ ਪਹੁੰਚਣ ਤੇ ਮੁੱਖ ਅਧਿਆਪਕ ਸ਼੍ਰੀ ਵਿਜੈ ਕੁਮਾਰ (BNO) ਅਤੇ ਸਮੂਹ ਸਟਾਫ ਵੱਲੋਂ ਸਵੇਰ ਦੀ ਸਭਾ ਦੌਰਾਨ ਬੱਚਿਆਂ ਅਤੇ ਉਹਨਾਂ ਦੇ ਮਾਪਿਆਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਮੁੱਖ ਅਧਿਆਪਕ ਸ਼੍ਰੀ ਵਿਜੈ ਕੁਮਾਰ ਜੀ ਵੱਲੋਂ ਬਾਕੀ ਬੱਚਿਆਂ ਨੂੰ ਵੀ ਹਰ ਤਰ੍ਹਾਂ ਦੇ ਮੁਕਾਬਲੇ ਵਿੱਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ ਗਿਆ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments