spot_img
Homeਮਾਝਾਗੁਰਦਾਸਪੁਰਬੋਰਡ ਪ੍ਰੀਖਿਆਵਾਂ ਵਿਚ ਸ਼ਾਨਦਾਰ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ

ਬੋਰਡ ਪ੍ਰੀਖਿਆਵਾਂ ਵਿਚ ਸ਼ਾਨਦਾਰ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ

ਕਾਦੀਆਂ ( ਤਾਰਿਕ ਅਹਿਮਦ )
ਦਯਾ ਨੰਦ ਐਂਗਲੋ ਵੈਦਿਕ ਸਕੂਲ ਕਾਦੀਆਂ ਵਿੱਚ ਇੱਕ ਵਿਸ਼ੇਸ਼ ਪ੍ਰੋਗਰਾਮ ਆਯੋਜਿਤ ਕੀਤਾ ਗਿਆ ਜਿਸ ਵਿਚ ਮੁੱਖ ਮਹਿਮਾਨ ਦੇ ਤੌਰ ਤੇ ਅਸ਼ਵਨੀ ਮਰਵਾਹਾ ਅਤੇ ਰਾਜੀਵ ਬਜਾਜ ਨੇ ਸ਼ਮੂਲੀਅਤ ਕੀਤੀ ਇਸ ਮੌਕੇ ਤੇ ਮੁੱਖ ਮਹਿਮਾਨਾਂ ਦਾ ਸਕੂਲ ਦੇ ਮੈਨੇਜਰ ਏ ਕੇ ਵੈਦ ਪ੍ਰਿੰਸੀਪਲ ਸ਼ਬਨਮ ਪ੍ਰਭਾ ਕੁਸੁਮ ਭੰਡਾਰੀ ਪਰਮਜੀਤ ਕੌਰ ਵੱਲੋਂ ਸਵਾਗਤ ਕੀਤਾ ਗਿਆ ਇਸ ਸਮਾਰੋਹ ਦਾ ਮੁੱਖ ਉਦੇਸ਼ ਬੱਚਿਆਂ ਵਿੱਚ ਤਿਆਗ ਪ੍ਰੇਮ ਮਿਹਨਤ ਅਤੇ ਸਦਭਾਵਨਾ ਦੀ ਭਾਵਨਾ ਨੂੰ ਪੈਦਾ ਕਰਨਾ ਸੀ ਇਸ ਮੌਕੇ ਦੇ ਮੁੱਖ ਮਹਿਮਾਨ ਵੱਲੋਂ ਬੋਰਡ ਪ੍ਰੀਖਿਆਵਾਂ ਵਿਚ ਸ਼ਾਨਦਾਰ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਵੀ ਕੀਤਾ ਗਿਆ ਉਨ੍ਹਾਂ ਕਿਹਾ ਕਿ ਸਕੂਲ ਸਟਾਫ ਅਤੇ ਬੱਚਿਆਂ ਦੀ ਮਿਹਨਤ ਦੇ ਚਲਦਿਆਂ ਹੀ ਉਨ੍ਹਾਂ ਨੇ ਬੋਰਡ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਅੰਕ ਪ੍ਰਾਪਤ ਕਰ ਕੇ ਆਪਣੇ ਮਾਪਿਆਂ ਅਤੇ ਸਕੂਲ ਦਾ ਨਾਂ ਰੌਸ਼ਨ ਕੀਤਾ ਹੈ ਉਨ੍ਹਾਂ ਕਿਹਾ ਕਿ ਕੋਰੋਨਾ ਮਹਾਂਮਾਰੀ ਦੇ ਦੌਰਾਨ ਵੀ ਸਕੂਲ ਵੱਲੋਂ ਬੱਚਿਆਂ ਦੀ ਪੜ੍ਹਾਈ ਦਾ ਕੋਈ ਨੁਕਸਾਨ ਨਹੀਂ ਹੋਣ ਦਿੱਤਾ ਗਿਆ ਜਿਸ ਦੇ ਚਲਦਿਆਂ ਸਕੂਲ ਦਾ ਨਤੀਜਾ ਸ਼ਤ ਪ੍ਰਤੀਸ਼ਤ ਰਿਹਾ ਹੈ ਇਸ ਮੌਕੇ ਤੇ ਉਨ੍ਹਾਂ ਨੇ ਸਕੂਲ ਦੇ ਦੋ ਕਮਰਿਆਂ ਅਤੇ ਸਕੂਲ ਦੇ ਵਿਹੜੇ ਵਿੱਚ ਲੱਗਣ ਵਾਲੀ ਟਾਈਲਾਂ ਲਈ ਆਪਣੀ ਆਪਣੇ ਵੱਲੋਂ ਬਣਦਾ ਸਹਿਯੋਗ ਦੇਣ ਦੀ ਘੋਸ਼ਣਾ ਵੀ ਕੀਤੀ ਇਸ ਮੌਕੇ ਤੇ ਸਕੂਲ ਦੇ ਚੇਅਰਮੈਨ ਅਰੁਣ ਅਬਰੋਲ ਅਤੇ ਚੇਅਰਮੈਨ ਡੀ ਕੇ ਮਿੱਤਲ ਨੇ ਵੀ ਬੱਚਿਆਂ ਨੂੰ ਅਸ਼ੀਰਵਾਦ ਦਿੱਤਾ ਇਸ ਮੌਕੇ ਤੇ ਸਕੂਲ ਪ੍ਰਿੰਸੀਪਲ ਵੱਲੋਂ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ ਇਸ ਮੌਕੇ ਤੇ ਪ੍ਰਿੰਸੀਪਲ ਮਮਤਾ ਡੋਗਰਾ ਪ੍ਰਿੰਸੀਪਲ ਸ਼ਬਨਮ ਪ੍ਰਭਾ ਪ੍ਰਿੰਸੀਪਲ ਸਤੀਸ਼ ਕੁਮਾਰ ਪ੍ਰਿੰਸੀਪਲ ਕੁਸਮ ਭੰਡਾਰੀ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments