spot_img
Homeਮਾਝਾਗੁਰਦਾਸਪੁਰ75ਵੇਂ ਅਜਾਦੀ ਦਿਹਾੜੇ ਦੇ ਮੌਕੇ ਤੇ ਅਜਾਦੀ ਕਾ ਅੰਮ੍ਰਿਤ ਮਹਾਂਉਤਸਵ

75ਵੇਂ ਅਜਾਦੀ ਦਿਹਾੜੇ ਦੇ ਮੌਕੇ ਤੇ ਅਜਾਦੀ ਕਾ ਅੰਮ੍ਰਿਤ ਮਹਾਂਉਤਸਵ

ਗੁਰਦਾਸਪੁਰ, 25 ਅਕਤੂਬਰ ( ਮੁਨੀਰਾ ਸਲਾਮ ਤਾਰੀ ) ਸ੍ਰੀਮਤੀ ਰਮੇਸ਼ ਕੁਮਾਰੀ, ਜਿਲ੍ਹਾ ਅਤੇ ਸੈਸਨ ਜੱਜ-ਕਮ-ਚੇਅਰਪਰਸਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਦੀ ਦੇਖ ਰੇਖ ਹੇਠ ਅਤੇ  ਮੈਡਮ ਨਵਦੀਪ ਕੌਰ ਗਿੱਲ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ,   ਦੁਆਰਾ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਭਾਰਤ ਦੇ 75 ਵੇਂ ਅਜਾਦੀ ਦਿਹਾੜੇ ਦੇ ਮੌਕੇ ਤੇ ਪੇਨ  ਇੰਡੀਆ ਅਵੈਰਨੈਸ ਆਉਟਰੀਚ ਪ੍ਰੋਗਰਾਮ ਅਜਾਦੀ ਕਾ ਅੰਮ੍ਰਿਤ ਮਹਾਂਉਤਸਵ  ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ

ਇਹ ਜਾਣਕਾਰੀ  ਦੇਦਿੰਆ ਮੈਡਮ ਗਿੱਲ ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ ਨੇ ਦਸਿਆ ਕਿ  ਇਹ ਜਾਗਰੂਕਤਾ ਮੁਹਿੰਮ ਦੇ ਸਬੰਧ ਵਿੱਚ  ਜਿਲ੍ਹਾ ਕਾਨੂੰਨੀ ਸੇਵਾਵਾਂ ਅਥਰਾਟੀ, ਗੁਰਦਾਸਪੁਰ ਪੀ ਐਲ ਵੀਜ ਦੀਆਂ 02  ਟੀਮਾ ਗੁਰੂਦੁਆਰਾ ਤੱਪ ਅਸਥਾਨ,ਸੰਤ ਬਾਬਾ ਹਜਾਰਾ ਸਿੰਘ ਨਿੱਕੇ ਘੁੰਮਣ ਵਿਖੇ ਭੇਜੀਆ ਗਈਆ। ਜਿਥੇ ਕਿ ਸੰਤ ਬਾਬਾ ਹਜਾਰਾ ਸਿੰਘ  ਜੀ ਦੀ ਬਰਸੀ ਦੇ ਸਬੰਧ ਵਿਚ ਸਮਾਗਮ ਕਰਵਾਏ ਜਾ ਰਹੇ ਹਨ । ਇਸ ਸਬੰਧ ਵਿਚ ਇਸ ਸਮਾਗਮ ਦੋਰਾਨ ਪੀ ਐਲ ਵੀਜ ਦੀਆ ਟੀਮਾ ਦੁਆਰਾ  ਉਥੇ ਆਈਆ ਸਮੂਹ ਸੰਗਤਾ ਨੂੰ ਜਾਗਰੂਕ ਕੀਤਾ ਗਿਆ  ਅਤੇ ਲੀਗਲ ਏਡ ਬਾਰੇ ਜਾਣਕਾਰੀ ਵੀ ਦਿੱਤੀ ਗਈ  ਅਤੇ ਇਸ ਤੋ ਇਲਾਵਾ ਨਾਲਸਾ ਦੀਆ ਵੱਖ ਵੱਖ ਸਕੀਮਾ ਬਾਰੇ ਦੱਸਿਆ ਗਿਆ ਕਿ ਮੁਫਤ ਸਹਾਇਤਾ ਦੇ ਹੱਕਦਾਰ ਕੌਦ ਹਨ, ਮੁਫਤ ਸਹਾਇਤਾ ਵਿੱਚ ਕੀ ਮਿਲਦਾ ਹੈ। ਇਸ ਜਾਗਰੂਕਤਾ ਕੈਪ ਦੌਰਾਨ ਪੀ ਐਲ ਵੀਜ ਦੁਆਰਾ 2900 ਲੋਕਾ ਨੂੰ ਜਾਗਰੂਕ ਕੀਤਾ ਗਿਆ 

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments