spot_img
Homeਮਾਝਾਗੁਰਦਾਸਪੁਰ28 ਅਤੇ 29 ਅਕਤੂਬਰ ਨੂੰ ਸੁਵਿਧਾ ਕੈਪ ਲੱਗਣਗੇ-ਜ਼ਿਲ੍ਹਾ ਵਾਸੀ ਸਰਕਾਰੀ ਯੋਜਨਾਵਾਂ ਦਾ...

28 ਅਤੇ 29 ਅਕਤੂਬਰ ਨੂੰ ਸੁਵਿਧਾ ਕੈਪ ਲੱਗਣਗੇ-ਜ਼ਿਲ੍ਹਾ ਵਾਸੀ ਸਰਕਾਰੀ ਯੋਜਨਾਵਾਂ ਦਾ ਲਾਭ ਲੈਣ ਲਈ ਆਪਣੇ ਨੇੜੇ ਦੇ ਸੁਵਿਧਾ ਕੈਂਪ ਵਿੱਚ ਜਰੂਰ ਪਹੁੰਚਣ

ਗੁਰਦਾਸਪੁਰ,  25 ਅਕਤੂਬਰ   ( ਮੁਨੀਰਾ ਸਲਾਮ ਤਾਰੀ )ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਵਾਸੀਆਂ ਨੂੰ ਪੰਜਾਬ ਸਰਕਾਰ ਦੀਆਂ ਵੱਖ-ਵੱਖ ਭਲਾਈ ਸਕੀਮਾਂ ਦਾ ਲਾਭ ਦੇਣ ਲਈ 28 ਅਤੇ 29 ਅਕਤੂਬਰ ਨੂੰ ਸੁਵਿਧਾ ਕੈਪ ਲਗਾਏ ਜਾ ਰਹੇ ਹਨ

ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ 28 ਅਤੇ 29  ਅਕਤੂਬਰ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਗੁਰਦਾਸਪੁਰ, ਸ਼ਿਵ ਬਟਾਲਵੀ ਆਡੀਟੋਰੀਅਮ ਬਟਾਲਾ, ਬੀ.ਡੀ.ਪੀ.ਓ. ਦਫ਼ਤਰ ਡੇਰਾ ਬਾਬਾ ਨਾਨਕ, ਬੀ.ਡੀ.ਪੀਓ ਦਫਤਰ, ਕਲਾਨੌਰ ਅਤੇ ਐੱਸ.ਐੱਸ.ਐੱਮ. ਕਾਲਜ ਦੀਨਾਨਗਰ ਵਿਖੇ ਵਿਸ਼ੇਸ਼ ਸੁਵਿਧਾ ਕੈਂਪ ਲਗਾਏ ਜਾ ਰਹੇ ਹਨ

ਉਨ੍ਹਾਂ ਦੱਸਿਆ ਕਿ ਇਨ੍ਹਾਂ ਕੈਂਪਾਂ ਵਿੱਚ 5-5 ਮਰਲੇ ਦੇ ਪਲਾਟ, ਪੈਨਸ਼ਨ ਸਕੀਮ, ਕੱਚੇ ਮਕਾਨਾਂ ਲਈ ਪੀ.ਐੱਮ. ਅਵਾਸ ਯੋਜਨਾ, ਬਿਜਲੀ ਕੁਨੈਕਸ਼ਨ, ਘਰਾਂ ਵਿੱਚ ਪਖਾਨਾ, ਗੈਸ ਕੁਨੈਕਸ਼ਨ, ਸਰਬੱਤ ਸਿਹਤ ਬੀਮਾ ਯੋਜਨਾ, ਅਸ਼ੀਰਵਾਦ ਸਕੀਮ, ਸਕਾਲਰਸ਼ਿਪ ਸਕੀਮ, ਐੱਸ.ਸੀ. ਬੀ.ਸੀ. ਕਾਰਪੋਰੇਸ਼ਨ/ ਬੈਂਕਫਿੰਕੋ ਤੋਂ ਲੋਨ, ਬੱਸ ਪਾਸ, ਪੈਂਡਿੰਗ ਇੰਤਕਾਲ ਦੇ ਕੇਸ, ਮਨਰੇਗਾ ਜਾਬ ਕਾਰਡ, ਕੋਈ ਹੋਰ ਸਰਕਾਰੀ ਸਕੀਮ ਅਧੀਨ ਲਾਭ, 2 ਕਿਲੋਵਾਟ ਲੋਡ ਤੱਕ ਦੇ ਖਪਤਕਾਰਾਂ ਦੇ ਬਿਜਲੀ ਦੇ ਬਕਾਇਆ ਬਿੱਲ ਮੁਆਫ਼ੀ ਦੇ ਸਰਟੀਫਿਕੇਟ ਅਤੇ ਪੈਂਡਿੰਗ ਸੀ.ਐੱਲ.ਯੂ ਕੇਸ/ ਨਕਸੇ ਆਦਿ ਯੋਜਨਾਵਾਂ ਦਾ ਲਾਭ ਦਿੱਤਾ ਜਾਵੇਗਾ।  ਉਨ੍ਹਾਂ ਨਾਲ ਹੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਨ੍ਹਾਂ ਕੈਂਪਾਂ ਵਿੱਚ ਵਿਧਾਇਕਾਂ, ਕੌਂਸਲਰਾਂ ਅਤੇ ਪੰਚਾਇਤੀ ਨੁਮਾਇੰਦਿਆਂ ਦਾ ਸਹਿਯੋਗ ਵੀ ਲਿਆ ਜਾਵੇ

ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਪਰੋਕਤ ਸਰਕਾਰੀ ਯੋਜਨਾਵਾਂ ਦਾ ਲਾਭ ਲੈਣ ਲਈ ਆਪਣੇ ਨੇੜੇ ਦੇ ਸੁਵਿਧਾ ਕੈਂਪ ਵਿੱਚ ਜਰੂਰ ਪਹੁੰਚਣ

ਜਿਲਾ ਲੋਕ ਸੰਪਰਕ ਦਫਤਰ,ਗੁਰਦਾਸਪੁਰ

ਕਣਕ ਦੇ ਤਸਦੀਕਸ਼ੁਦਾ ਬੀਜਾਂ ਨੂੰ ਸਬਸਿਡੀ ’ਤੇ ਲੈਣ ਲਈ ਕਿਸਾਨ 31 ਅਕਤੂਬਰ ਤੱਕ ਅਪਲਾਈ ਕਰ ਸਕਣਗੇ

ਸਬਸਿਡੀ ਬੀਜ ਦੀ ਕੀਮਤ ਦਾ 50 ਫੀਸਦੀ ਜਾਂ ਵੱਧ ਤੋਂ ਵੱਧ 1000 ਰੁਪਏ ਪ੍ਰਤੀ ਕੁਇੰਟਲ ਹੋਵੇਗੀ

ਗੁਰਦਾਸਪੁਰ, 25 ਅਕਤੂਬਰ (  ) ਪੰਜਾਬ ਸਰਕਾਰ ਵਲੋਂ ਅਗਾਮੀ ਕਣਕ ਦੇ ਸੀਜ਼ਨ ਦੌਰਾਨ ਬਿਜਾਈ ਲਈ ਕਣਕ ਦੇ ਤਸਦੀਕਸ਼ੁਦਾ ਬੀਜਾਂ ਨੂੰ ਸਬਸਿਡੀ ’ਤੇ ਦੇਣ ਲਈ ਜਾਰੀ ਨੀਤੀ ਅਨੁਸਾਰ ਕਿਸਾਨ ਆਪਣੀਆਂ ਅਰਜ਼ੀਆਂ ਆਨ ਲਾਈਨ ਤਰੀਕੇ 31=ਅਕਤੂਬਰ ਤੱਕ ਦੇ ਸਕਣਗੇ

ਮੁੱਖ ਖੇਤੀਬਾੜੀ ਅਫਸਰ, ਗੁਰਦਾਸਪੁਰ ਸੁਰਿੰਦਰ ਸਿੰਘ  ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਆਨਲਾਈਨ http://agrimachinerypb.com ਉਤੇ ਆਈ.ਡੀ.ਬਣਾ ਕੇ ਕਣਕ ਦੇ ਬੀਜ ਦੀ ਮੰਗ ਭਰਨਗੇ। ਉਨਾਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਕਿਸਾਨਾਂ ਨੂੰ ਤਸਦੀਕਸ਼ੁਦਾ ਬੀਜ ਲੈਣ ਲਈ ਬਿਨੈਪੱਤਰ ਦੇਣ ਵਿੱਚ ਅਗਵਾਈ ਅਤੇ ਸਹੂਲਤ ਪ੍ਰਦਾਨ ਕਰਨ

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਅਰਜੀਆਂ ਪ੍ਰਾਪਤ ਕਰਨ ਉਪਰੰਤ ਮਨਜੂਰੀ ਪੱਤਰ ਆਨਲਾਈਨ ਜਾਰੀ ਕੀਤਾ ਜਾਵੇਗਾ ,ਜਿਸ ਸਬੰਧੀ ਕਿਸਾਨ ਨੂੰ ਉਸ ਦੇ ਮੋਬਾਇਲ ਨੰਬਰ ’ਤੇ ਐਸ.ਐਮ.ਐਸ.ਰਾਹੀਂ ਸੂਚਿਤ ਕੀਤਾ ਜਾਵੇਗਾ ਤੇ ਕਿਸਾਨ ਆਪਣੀ ਆਈ.ਡੀ ਤੋਂ ਇਹ ਮਨਜ਼ੂਰੀ ਪੱਤਰ ਡਾਊਨਲੋਡ ਕਰ ਸਕਣਗੇ। ਵਿਭਾਗ ਵਲੋਂ ਨਾਲ ਹੀ ਸਪਸ਼ਟ ਕੀਤਾ ਗਿਆ ਹੈ ਕਿ ਵਿਭਾਗ ਵਲੋਂ ਵੈਰੀਫਿਕੇਸ਼ਨ ਉਪਰੰਤ ਸਬਸਿਡੀ ਸਿੱਧੀ ਕਿਸਾਨ ਦੇ ਬੈਂਕ ਖਾਤੇ ਵਿੱਚ ਪਾ ਦਿੱਤੀ ਜਾਵੇਗੀ

ਸਬਸਿਡੀ ਕੇਵਲ ਤਸਦੀਕਸ਼ੁਦਾ ਬੀਜਾਂ ਜਿਨਾਂ ਵਿੱਚ ਉਨੱਤ ਪੀ.ਬੀ .ਡਬਲਿਊ 343, ਉਨੱਤ ਪੀ.ਬੀ.ਡਬਲਿਊ-550, ਪੀ.ਬੀ.ਡਬਲਿਊ-1,ਜ਼ਿੰਕ, ਪੀ.ਬੀ.ਡਬਲਿਊ-725, ਪੀ.ਬੀ.ਡਬਲਿਊ-677, ਐਚ.ਡੀ. ਪੀ 3086, ਡਬਲਿਊ ਐਚ 1105, ਐਚ.ਡੀ 2967, ਪੀ.ਬੀ.ਡਬਲਿਊ 621,ਡਬਲਿਊ.ਐਚ.ਡੀ 943,ਡੀ.ਬੀ.ਡਬਲਿਊ 187, ਡੀ.ਬੀ. ਡਬਲਿਊ-222, ਐਚ. ਡੀ-3226, ਪਿਛੇਤੀ ਬਿਜਾਈ ਲਈ ਪੀ.ਬੀ.ਡਬਲਿਊ-752,ਪੀ.ਬੀ.ਡਬਲਿਊ 658 ’ਤੇ ਦਿੱਤੀ ਜਾਵੇਗੀ। ਸਬਸਿਡੀ ਬੀਜ ਦੀ ਕੀਮਤ ਦਾ 50 ਫੀਸਦੀ ਜਾਂ ਵੱਧ ਤੋਂ ਵੱਧ 1000 ਰੁਪਏ ਪ੍ਰਤੀ ਕੁਇੰਟਲ ਹੋਵੇਗੀ

ਜ਼ਿਲ੍ਹਾ ਲੋਕ ਸੰਪਰਕ ਦਫਤਰ, ਗੁਰਦਾਸਪੁਰ

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 418186 ਮੀਟਰਕ ਟਨ ਦੀ ਹੋਈ ਖਰੀਦ-538.15 ਕਰੋੜ ਰੁਪਏ ਦੀ ਕੀਤੀ ਅਦਾਇਗੀ

ਕਿਸਾਨਾਂ ਨੂੰ ਫਸਲ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਦੀ ਕੀਤੀ ਅਪੀਲ

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments