spot_img
Homeਮਾਝਾਗੁਰਦਾਸਪੁਰਲੋਕ ਆਪਣੇ ਕਾਨੂੰਨੀ ਹੱਕਾ ਬਾਰੇ ਜਾਗਰੂਕ ਹੋਣ-ਮੈਡਮ ਗਿੱਲ

ਲੋਕ ਆਪਣੇ ਕਾਨੂੰਨੀ ਹੱਕਾ ਬਾਰੇ ਜਾਗਰੂਕ ਹੋਣ-ਮੈਡਮ ਗਿੱਲ

ਗੁਰਦਾਸਪੁਰ, 27 ਅਕਤੂਬਰ ( ਮੁਨੀਰਾ ਸਲਾਮ ਤਾਰੀ) ਸ੍ਰੀਮਤੀ ਰਮੇਸ਼ ਕੁਮਾਰੀ, ਜਿਲ੍ਹਾ ਅਤੇ ਸੈਸਨ ਜੱਜ-ਕਮ-ਚੇਅਰਪਰਸਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਦੀ ਦੇਖ ਰੇਖ ਹੇਠ ਅਤੇ  ਮੈਡਮ ਨਵਦੀਪ ਕੌਰ ਗਿੱਲ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ,  ਦੁਆਰਾ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਵੱਲੋਂ ਭਾਰਤ ਦੇ 75 ਵੇਂ ਅਜਾਦੀ ਦਿਹਾੜੇ ਦੇ ਮੌਕੇ ਤੇ ਪੇਨ  ਇੰਡੀਆ ਅਵੈਰਨੈਸ ਆਉਟਰੀਚ ਪ੍ਰੋਗਰਾਮ ਅਜਾਦੀ ਕਾ ਅੰਮ੍ਰਿਤ ਮਹਾਂਉਤਸਵ  ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ

ਮੈਡਮ ਨਵਦੀਪ ਕੌਰ ਗਿੱਲ ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ ਨੇ ਦਸਿਆ ਕਿ  ਇਹ ਜਾਗਰੂਕਤਾ ਮੁਹਿੰਮ ਦੇ ਸਬੰਧ ਵਿੱਚ  ਜਿਲ੍ਹਾ ਕਾਨੂੰਨੀ ਸੇਵਾਵਾਂ ਅਥਰਾਟੀ, ਗੁਰਦਾਸਪੁਰ ਦੁਆਰਾ ਪਿੰਡਾ ਵਿਚ ਜਾਗਰੂਕਤਾ ਕਰਨ ਲਈ ਪੀ ਐਲ ਵੀਜ ਦੀ ਟੀਮ ਭੇਜੀ ਗਈ ਪੀ ਐਲ ਵੀਜ ਦੁਆਰਾ 06 ਪਿੰਡਾ ਵਿਚ ਜਾਗਰੂਕਤਾ ਸੈਮੀਨਾਰ ਲਗਾਏ ਗਏ ਅਤੇ 240 ਲੋਕਾ  ਨੂੰ ਜਾਗਰੂਕ ਕੀਤਾ ਗਿਆ  ਅਤੇ  ਨਾਲਸਾ ਦੀਆ ਵੱਖ ਵੱਖ ਸਕੀਮਾ ਬਾਰੇ ਅਤੇ ਲੀਗਲ ਏਡ ਬਾਰੇ ਜਾਣਕਾਰੀ ਵੀ ਦਿੱਤੀ ਗਈ   ਅਤੇ ਦੱਸਿਆ ਗਿਆ ਕਿ ਮੁਫਤ ਸਹਾਇਤਾ ਦੇ ਹੱਕਦਾਰ ਕੌਦ ਹਨ, ਮੁਫਤ ਸਹਾਇਤਾ ਵਿੱਚ ਕੀ ਮਿਲਦਾ ਹੈ

ਉਹਨਾ ਅੱਗੇ ਕਿਹਾ ਕਿ ਲੋਕਾ ਨੂੰ ਆਪਣੇ ਕਾਨੂੰਨੀ ਹੱਕਾ ਬਾਰੇ ਜਾਗਰੂਕ ਹੋਣਾ ਚਾਹਿਦਾ ਹੈ ਅਤੇ ਇਸੇ ਉਦੇਸ਼ ਤਹਿਤ ਜਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ ਵੱਲੋ ਜਿਲ੍ਹੇ ਅੰਦਰ ਮੁਫਤ ਕਾਨੂੰਨੀ ਸਹਾਇਤਾ ਬਾਰੇ ਜਾਗਰੂਕ ਕਰਨ ਲਈ ਵਿਸ਼ੇਸ਼ ਕੈਪ ਲਗਾਏ ਗਏ ਹਨ 

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments