spot_img
Homeਮਾਝਾਗੁਰਦਾਸਪੁਰਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਵੱਲੋਂ ਭਾਰਤ ਦੇ 75 ਵੇਂ ਅਜਾਦੀ ਦਿਹਾੜੇ...

ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਵੱਲੋਂ ਭਾਰਤ ਦੇ 75 ਵੇਂ ਅਜਾਦੀ ਦਿਹਾੜੇ ਦੇ ਮੌਕੇ ਤੇ ਪੇਨ ਇੰਡੀਆ ਅਵੈਰਨੈਸ ਆਉਟਰੀਚ ਪ੍ਰੋਗਰਾਮ ਅਜਾਦੀ ਕਾ ਅੰਮ੍ਰਿਤ ਮਹਾਂਉਤਸਵ ਜਾਗਰੂਕਤਾ ਮੁਹਿੰਮ .

ਗੁਰਦਾਸਪੁਰ, 27 ਅਕਤੂਬਰ (ਮੁਨੀਰਾ ਸਲਾਮ ਤਾਰੀ) ਗੁਰਦੁਆਰਾ ਸਾਹਿਬ ਪਾਤਸ਼ਾਹੀ ਪੰਜਵੀਂ ਓਠੀਆਂ ਵਿਖੇ ਵਾਤਾਵਰਣ ਪ੍ਰੇਮੀ ਜਸਬੀਰ ਸਿੰਘ ਹਯਾਤ ਨਗਰ ਵਲੋਂ ਨਿੰਮ ਦੇ ਬੂਟੇ, ਐਲੋਵਿਰਾ ਤੇ ਤੁਸਲੀ ਆਦਿ ਦੇ ਪੌਦੇ ਵੰਡੇ। ਇਸ ਮੌਕੇ ਮੈਨੇਜਰ ਨਿਸ਼ਾਨ ਸਿੰਘ, ਬਲਵਿੰਦਰ ਸਿੰਘ ਬੰਬ, ਸੁਰਜੀਤ ਸਿੰਘ ਲੇਖਾਕਾਰ, ਸੁਖਦੀਪ ਸਿੰਘ ਸਟੋਰ ਕੀਪਰ, ਚਰਨਜੀਤ ਸਿੰਘ, ਸਿਮਰਨਜੀਤ ਸਿੰਘ, ਬੀਬੀ ਨਿਰਮਲਜੀਤ ਕੋਰ ਰੀਕਾਰਡ ਕੀਪਰ, ਅਵਤਾਰ ਸਿੰਘ ਤੇ ਅਮਰੀਕ ਸਿੰਘ ਆਦਿ ਹਾਜ਼ਰ ਸਨ

ਵਾਤਾਵਰਣ ਪ੍ਰੇਮੀ ਜਸਬੀਰ ਸਿੰਘ ਗੱਲਬਾਤ ਕਿਹਾ ਕਿ ਅੱਜ ਸਮੇਂ ਦੀ ਮੁੱਖ ਲੋੜ ਹੈ ਕਿ ਅਸੀਂ ਵਾਤਾਵਰਣ ਨੂੰ ਦੂਸ਼ਿਤ ਹੋਣ ਤੋਂ ਬਚਾਈਏ। ਵੱਧ ਤੋਂ ਵੱਧ ਪੌਦੇ ਲਗਾਈਏ ਤੇ ਉਨਾਂ ਦੀ ਸੰਭਾਲ ਕਰੀਏ। ਵਾਤਾਵਰਣ ਪ੍ਰੇਮੀ ਜਸਬੀਰ ਸਿੰਘ ਨੇ ਦੱਸਿਆ ਕਿ ਉਹ ਕਰੀਬ 1991 ਤੋਂ ਲੋਕਾਂ ਨੂੰ ਆਪਣੀ ਨਰਸਰੀ ਵਿਚ ਬੂਟੇ ਤਿਆਰ ਕਰਕੇ ਵੰਡ ਰਿਹਾ ਹੈ। ਮੋਸਮੀ ਅਤੇ ਮੈਡੀਸਨ ਪੌਦੇ ਉਸ ਵਲੋਂ ਲੋਕਾਂ ਨੂੰ ਦਿੱਤੇ ਜਾਂਦੇ ਹਨ।  ਵਾਤਾਵਰਣ ਪ੍ਰੇਮੀ ਦਾ ਕਹਿਣਾ ਹੈ ਕਿ ਉਹ ਘਰਾਂ ਵਿਚ ਤੇ ਖਾਸਕਰਕੇ ਗਮਲਿਆਂ ਵਿਚ ਲੱਗਣ ਵਾਲੇ ਬੂਟੇ ਲੋਕਾਂ ਨੂੰ ਵੰਡਦੇ ਹਨ

ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੈਨੇਜਰ ਨਿਸ਼ਾਨ ਸਿੰਘ ਨੇ ਵਾਤਾਵਰਣ ਪ੍ਰੇਮੀ ਜਸਬੀਰ ਸਿੰਘ ਵਲੋਂ ਕੀਤੇ ਜਾ ਰਹੇ ਸਮਾਜ ਭਲਾਈ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅੱਜ ਸਮੇਂ ਦੀ ਜਰੂਰਤ ਹੈ ਕਿ ਦਿਨੋ-ਦਿਨ ਵੱਧ ਰਹੇ ਪ੍ਰਦੂਸ਼ਣ ਨੂੰ ਠੱਲ੍ਹ ਪਾਉਣ ਲਈ ਪੌਦੇ ਲਗਾਏ ਜਾਣ

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments