spot_img
Homeਮਾਝਾਗੁਰਦਾਸਪੁਰਕਾਲਜ ਵੱਲੋਂ ਮੁਫ਼ਤ ਕਾਨੂੰਨੀ ਸੇਵਾਵਾਂ ਬਾਰੇ ਜਾਗਰੂਕਤਾ ਸੈਮੀਨਾਰ ਕਰਵਾਇਆ

ਕਾਲਜ ਵੱਲੋਂ ਮੁਫ਼ਤ ਕਾਨੂੰਨੀ ਸੇਵਾਵਾਂ ਬਾਰੇ ਜਾਗਰੂਕਤਾ ਸੈਮੀਨਾਰ ਕਰਵਾਇਆ

ਕਾਦੀਆਂ 29ਅਕਤੂਬਰ (ਤਾਰਿਕ ਅਹਿਮਦ) ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ ਨਿਰਦੇਸ਼ ਹੇਠ ਸਿੱਖ ਨੈਸ਼ਨਲ ਕਾਲਜ ਕਾਦੀਆਂ ਦੇ ਲੀਗਲ ਲਿਟਰੇਸੀ ਕਲੱਬ ਵੱਲੋਂ ਮੁਫ਼ਤ ਕਾਨੂੰਨੀ ਸੇਵਾਵਾਂ ਬਾਰੇ ਜਾਗਰੂਕਤਾ ਸੈਮੀਨਾਰ ਬਾਰੇ ਕੋਆਰਡੀਨੇਟਰ ਪ੍ਰੋਫ਼ੈਸਰ ਰਾਕੇਸ਼ ਕੁਮਾਰ ਮੁਖੀ ਗਣਿਤ ਵਿਭਾਗ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਸਰਕਾਰ ਦੇ ਨਿਆਂ ਅਤੇ ਗ੍ਰਹਿ ਮੰਤਰਾਲੇ ਵਿਭਾਗ ਵੱਲੋਂ ਮਨਾਏ ਜਾ ਰਹੇ ਪੇਨ ਇੰਡੀਆ ਅਵੇਰਨੈੱਸ ਆਊਟਰੀਚ ਪ੍ਰੋਗਰਾਮ ਜੋ ਕਿ ਭਾਰਤ ਦੀ ਆਜ਼ਾਦੀ ਦੀ 75 ਵੀਂ ਵਰ੍ਹੇਗੰਢ ਨੂੰ ਸਮਰਪਿਤ ਜਾਗਰੂਕਤਾ ਮੁਹਿੰਮ ਆਜ਼ਾਦੀ ਦਾ ਅੰਮ੍ਰਿਤ ਮਹਾਂ ਉਤਸਵ ਤਹਿਤ ਕਰਵਾਇਆ ਗਿਆ ਹੈ ਇਸ ਤਹਿਤ ਕਾਲਜ ਅੰਦਰ ਸਿੱਖਿਆ ਪ੍ਰਾਪਤ ਕਰ ਰਹੇ ਸਮੂਹ ਵਿਦਿਆਰਥੀ ਵਰਗ ਨੂੰ ਲੋਡ਼ ਪੈਣ ਤੇ ਮੁਫਤ ਕਾਨੂੰਨੀ ਸੇਵਾਵਾਂ ਜੋ ਸਰਕਾਰ ਵੱਲੋਂ ਜ਼ਿਲ੍ਹਾ ਪੱਧਰ ਤੇ ਮੁਹੱਈਆ ਹਨ ਕਿਵੇਂ ਪ੍ਰਾਪਤ ਕੀਤੀਆਂ ਜਾ ਸਕਦੀਆਂ ਹਨ ਬਾਰੇ ਜਾਗਰੂਕ ਕੀਤਾ ਗਿਆ ਹੈ ਸੈਮੀਨਾਰ ਚ ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਡਾ ਹਰਪ੍ਰੀਤ ਸਿੰਘ ਹੁੰਦਲ ਤੋਂ ਇਲਾਵਾ ਮੁੱਖ ਬੁਲਾਰੇ ਵਜੋਂ ਰਾਜਨੀਤੀ ਸ਼ਾਸਤਰ ਵਿਭਾਗ ਦੇ ਮੁਖੀ ਪ੍ਰੋ ਗੁਰਿੰਦਰ ਸਿੰਘ ਅੰਗਰੇਜ਼ੀ ਵਿਭਾਗ ਦੇ ਮੁਖੀ ਡਾ ਗੁਰਦੀਪ ਸਿੰਘ ਤੋਂ ਇਲਾਵਾ ਪ੍ਰੋ ਹਰਜਿੰਦਰ ਸਿੰਘ ਪ੍ਰੋ ਕੁਲਵਿੰਦਰ ਨੇ ਹਿੱਸਾ ਲਿਆ ਵਿਦਿਆਰਥੀ ਵਰਗ ਨੂੰ ਕਾਨੂੰਨੀ ਸੇਵਾਵਾਂ ਤੇ ਸੰਵਿਧਾਨਕ ਅਧਿਕਾਰਾਂ ਬਾਰੇ ਪ੍ਰੋ ਵਰਿੰਦਰ ਸਿੰਘ ਨੇ ਵਿਸਥਾਰ ਸਹਿਤ ਚਾਨਣਾ ਪਾਇਆ ਪ੍ਰੋ ਰਾਕੇਸ਼ ਕੁਮਾਰ ਵੱਲੋਂ ਕਾਲਜ ਅੰਦਰ ਵਿਦਿਆਰਥੀਆਂ ਦੇ ਲੀਗਲ ਲਿਟਰੇਸੀ ਕਲੱਬ ਤੇ ਮੁਫਤ ਕਾਨੂੰਨੀ ਸਹਾਇਤਾ ਲਈ ਚਲਦੇ ਹੈਲਪਲਾਈਨ ਨੰਬਰ ਬਾਰੇ ਜਾਣਕਾਰੀ ਦਿੱਤੀ ਕਾਰਜਕਾਰੀ ਪ੍ਰਿੰਸੀਪਲ ਡਾ ਹਰਪ੍ਰੀਤ ਸਿੰਘ ਹੁੰਦਲ ਨੇ ਜਾਗਰੂਕਤਾ ਸੈਮੀਨਾਰ ਦੀ ਭਰਪੂਰ ਸ਼ਲਾਘਾ ਕੀਤੀ ਕੋਆਰਡੀਨੇਟਰ ਪ੍ਰੋ ਰਾਕੇਸ਼ ਕੁਮਾਰ ਵਲੋਂ ਸਾਰੇ ਬੁਲਾਰਿਆਂ ਦਾ ਧੰਨਵਾਦ ਕੀਤਾ ਗਿਆ ਫੋਟੋ ਸਿੱਖ ਨੈਸ਼ਨਲ ਕਾਲਜ ਕਾਦੀਆਂ ਵਿਖੇ ਮੁਫ਼ਤ ਕਾਨੂੰਨੀ ਸੇਵਾਵਾਂ ਬਾਰੇ ਜਾਗਰੂਕਤਾ ਸੈਮੀਨਾਰ ਦੌਰਾਨ ਬੁਲਾਰੇ ਤੇ ਵਿਦਿਆਰਥੀ

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments