spot_img
Homeਮਾਝਾਗੁਰਦਾਸਪੁਰਪਰਾਲੀ ਸੰਭਾਲ ਲਈ ਸਬਸਿਡੀ ਤੇ ਮਸ਼ੀਨਾਂ ਦੇਣ ਲਈ ਖੇਤੀਬਾੜੀ ਵਿਭਾਗ ਨੇ ਅਰਜੀਆਂ...

ਪਰਾਲੀ ਸੰਭਾਲ ਲਈ ਸਬਸਿਡੀ ਤੇ ਮਸ਼ੀਨਾਂ ਦੇਣ ਲਈ ਖੇਤੀਬਾੜੀ ਵਿਭਾਗ ਨੇ ਅਰਜੀਆਂ ਮੰਗੀਆਂ

ਬਟਾਲਾ, 29 ਅਕਤੂਬਰ (ਮੁਨੀਰਾ ਸਲਾਮ ਤਾਰੀ) – ਖੇਤੀਬਾੜੀ ਵਿਕਾਸ ਅਧਿਕਾਰੀ ਕੰਵਲਜੀਤ ਕੌਰ ਨੇ ਦੱਸਿਆ ਹੈ ਕਿ ਪਰਾਲੀ ਸੰਭਾਲ ਵਾਲੀਆਂ ਮਸ਼ੀਨਾਂ ਸਬਸਿਡੀ ਤੇ ਦੇਣ ਲਈ ਪੰਜਾਬ ਸਰਕਾਰ ਦੇ ਖੇਤੀਬਾੜੀ ਅਤੇ ਕਿਸਾਨ ਕਲਿਆਣ ਵਿਭਾਗ ਨੇ ਆਨਲਾਈਨ ਅਰਜੀਆਂ ਦੀ ਮੰਗ ਕੀਤੀ ਹੈ। ਇਹ ਅਰਜੀਆਂ 2 ਨਵੰਬਰ ਤੱਕ ਪੰਜਾਬ ਸਰਕਾਰ ਦੀ ਵੈਬਸਾਇਟ: https://agrimachinerypb.com ਤੇ ਆਨਲਾਈਨ ਮੰਗੀਆਂ ਗਈਆਂ ਹਨ। ਇਹ ਅਰਜੀਆਂ ਅਨੁਸੂਚਿਤ ਜਾਤੀ ਨਾਲ ਸਬੰਧਤ ਕਿਸਾਨਾਂ, ਪੰਚਾਇਤਾਂ ਅਤੇ ਸਹਿਕਾਰੀ ਸਭਾਵਾਂ ਤੋਂ ਮੰਗੀਆਂ ਗਈਆਂ ਹਨ। ਉਨਾਂ ਨੇ ਸਬੰਧਤ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਜੋ ਇਹ ਮਸ਼ੀਨਾਂ ਸਬਸਿਡੀ ਤੇ ਪ੍ਰਾਪਤ ਕਰਨਾ ਚਾਹੁੰਦੇ ਹਨ ਉਹ 2 ਨਵੰਬਰ ਤੋਂ ਪਹਿਲਾਂ ਪੋਰਟਲ ਤੇ ਅਪਲਾਈ ਕਰ ਸਕਦੇ ਹਨ। ਵਿਭਾਗ ਵੱਲੋਂ ਵਿਅਕਤੀਗਤ ਕਿਸਾਨਾਂ ਦੀ ਸ਼ੇ੍ਰਣੀ ਵਿਚ 50 ਫੀਸਦੀ ਅਤੇ ਪੰਚਾਇਤਾ ਤੇ ਸਹਿਕਾਰੀ ਸਭਾਵਾਂ ਨੂੰ 80 ਫੀਸਦੀ ਸਬਸਿਡੀ ਤੇ ਇਹ ਮਸ਼ੀਨਾਂ ਦਿੱਤੀਆਂ ਜਾਣੀਆਂ ਹਨ। ਇਸ ਸਬੰਧੀ ਹੋਰ ਜਾਣਕਾਰੀ ਲਈ ਖੇਤੀਬਾੜੀ ਵਿਭਾਗ ਦੇ ਦਫ਼ਤਰ ਨਾਲ ਰਾਬਤਾ ਕੀਤਾ ਜਾ ਸਕਦਾ ਹੈ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments