spot_img
Homeਮਾਝਾਗੁਰਦਾਸਪੁਰਡੇਅਰੀ ਫਾਰਮਿੰਗ ਨੂੰ ਉਤਸ਼ਾਹਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ...

ਡੇਅਰੀ ਫਾਰਮਿੰਗ ਨੂੰ ਉਤਸ਼ਾਹਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਹਨ ਉਪਰਾਲੇ – ਤ੍ਰਿਪਤ ਬਾਜਵਾ

ਬਟਾਲਾ, 29 ਅਕਤੂਬਰ (ਮੁਨੀਰਾ ਸਲਾਮ ਤਾਰੀ) – ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤਾਂ, ਪਸ਼ੂ ਪਾਲਣ, ਮੱਛੀ ਪਾਲਣ, ਡੇਅਰੀ ਵਿਕਾਸ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਖੇਤੀ ਦੇ ਨਾਲ ਪਸ਼ੂ ਪਾਲਣ ਦਾ ਸਹਾਇਕ ਕਿੱਤਾ ਸ਼ੁਰੂ ਕਰਕੇ ਆਪਣੀ ਆਮਦਨ ਵਿੱਚ ਵਾਧਾ ਕਰਨ। ਉਨ੍ਹਾਂ ਕਿਹਾ ਕਿ ਪਸ਼ੂ ਪਾਲਣ (ਡੇਅਰੀ ਫਾਰਮਿੰਗ) ਦਾ ਕਿੱਤਾ ਸ਼ੁਰੂ ਕਰਨ ਵਿੱਚ ਪੰਜਾਬ ਸਰਕਾਰ ਵੱਲੋਂ ਪਸ਼ੂ ਪਾਲਕਾਂ ਨੂੰ ਸਿਖਲਾਈ ਅਤੇ ਸਬਸਿਡੀ ’ਤੇ ਕਰਜ਼ੇ ਦਿੱਤੇ ਜਾ ਰਹੇ ਹਨ।

ਸ. ਬਾਜਵਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 2 ਤੋਂ 20 ਦੁਧਾਰੂ ਪਸ਼ੂਆਂ ਦੀ ਖਰੀਦ ’ਤੇ ਵੱਧ ਤੋਂ ਵੱਧ 14 ਲੱਖ ਰੁਪਏ ਕਰਜ਼ਾ ਦਿੱਤਾ ਜਾਂਦਾ ਹੈ ਅਤੇ ਇਸ ਵਿੱਚ ਜਨਰਲ ਕੈਟਾਗਰੀ ਦੇ ਪਸ਼ੂ ਪਾਲਕ ਨੂੰ 25 ਫੀਸਦੀ ਜਾਂ 17500 ਰੁਪਏ ਪ੍ਰਤੀ ਪਸ਼ੂ ਸਬਸਿਡੀ ਦਿੱਤੀ ਜਾਂਦੀ ਹੈ। ਇਸੇ ਤਰਾਂ ਐੱਸ.ਸੀ./ਐੱਸ.ਟੀ. ਕੈਟਾਗਰੀ ਦੇ ਪਸ਼ੂ ਪਾਲਕ ਨੂੰ 33 ਫੀਸਦੀ ਜਾਂ 23100 ਰੁਪਏ ਪ੍ਰਤੀ ਪਸ਼ੂ ਸਬਸਿਡੀ ਦਾ ਲਾਭ ਦਿੱਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਸਿੰਗਲ ਰੋਅ ਫੌਡਰ ਹਾਰਵੈਸਟਰ ਦੀ ਖਰੀਦ ’ਤੇ ਲਾਗਤ 2.50 ਲੱਖ ਰੁਪਏ ਦੀ ਲਾਗਤ ਆਉਂਦੀ ਹੈ ਅਤੇ ਇਸਦੀ ਖਰੀਦ ’ਤੇ ਸਰਕਾਰ ਵੱਲੋਂ ਜਨਰਲ ਕੈਟਾਗਰੀ ਨੂੰ 50,000 ਰੁਪਏ ਅਤੇ ਐੱਸ.ਸੀ./ਐੱਸ.ਟੀ. ਕੈਟਾਗਰੀ ਨੂੰ 63,000 ਰੁਪਏ ਦੀ ਸਬਸਿਡੀ ਦਿੱਤੀ ਜਾਂਦੀ ਹੈ।

ਕੈਬਨਿਟ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਅੱਗੇ ਦੱਸਿਆ ਸੈਲਫ ਪ੍ਰੋਪੈਲਡ ਫੌਰੇਜ ਕਟਰ ਦੀ ਕੀਮਤ 2.25 ਲੱਖ ਰੁਪਏ ਹੈ ਅਤੇ ਸਰਕਾਰ ਵੱਲੋਂ ਇਸਦੀ ਖਰੀਦ ’ਤੇ ਜਨਰਲ ਕੈਟਾਗਰੀ ਨੂੰ 50,000 ਰੁਪਏ ਅਤੇ ਐੱਸ.ਸੀ./ਐੱਸ.ਟੀ. ਕੈਟਾਗਰੀ ਨੂੰ 63,000 ਰੁਪਏ ਦੀ ਸਬਸਿਡੀ ਦਿੱਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਆਟੋਮੈਟਿਕ ਮਿਲਕ ਡਿਸਪੈਸਿੰਗ ਯੂਨਿਟ ਦੀ ਕੀਮਤ 8 ਲੱਖ ਰੁਪਏ ਹੈ ਅਤੇ ਇਸਦੀ ਖਰੀਦ ’ਤੇ ਜਨਰਲ ਕੈਟਾਗਰੀ ਅਤੇ ਐੱਸ.ਸੀ./ਐੱਸ.ਟੀ. ਕੈਟਾਗਰੀ ਨੂੰ 4 ਲੱਖ ਰੁਪਏ ਦੀ ਸਬਸਿਡੀ ਦਿੱਤੀ ਜਾਂਦੀ ਹੈ। ਆਟੋਮੈਟਿਕ ਸਾਇਲੇਜ ਬੇਲਰ-ਕਮ-ਰੈਪਰ ਦੀ ਕੀਮਤ 14 ਲੱਖ ਰੁਪਏ ਹੈ ਅਤੇ ਇਸਦੀ ਖਰੀਦ ’ਤੇ ਸਾਰੇ ਵਰਗਾਂ ਨੂੰ 40 ਫੀਸਦੀ ਜਾਂ 5.60 ਲੱਖ ਰੁਪਏ ਸਬਸਿਡੀ ਦਾ ਲਾਭ ਦਿੱਤਾ ਜਾਂਦਾ ਹੈ।

ਸ. ਬਾਜਵਾ ਨੇ ਕਿਹਾ ਕਿ ਪਸ਼ੂ ਪਾਲਕਾਂ ਨੂੰ ਪੰਜਾਬ ਸਰਕਾਰ ਦੀ ਇਸ ਸਕੀਮ ਦਾ ਲਾਭ ਉਠਾਉਣਾ ਚਾਹੀਦਾ ਹੈ ਅਤੇ ਇਸ ਯੋਜਨਾ ਦਾ ਲਾਭ ਲੈਣ ਲਈ ਡੇਅਰੀ ਵਿਕਾਸ ਵਿਭਾਗ ਦੇ ਦਫ਼ਤਰਾਂ ਵਿੱਚ ਸੰਪਰਕ ਕੀਤਾ ਜਾ ਸਕਦਾ ਹੈ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments