spot_img
Homeਮਾਝਾਗੁਰਦਾਸਪੁਰਸਰਕਾਰੀ ਪ੍ਰਾਇਮਰੀ ਸਕੂਲ ਧੁੱਪਸੜੀ ਵਿਖੇ ਵਿਦਿਆਰਥੀਆਂ ਨੂੰ ਸਰਦ ਰੁੱਤ ਦੀਆਂ ਵਰਦੀਆਂ ਵੰਡੀਆਂ

ਸਰਕਾਰੀ ਪ੍ਰਾਇਮਰੀ ਸਕੂਲ ਧੁੱਪਸੜੀ ਵਿਖੇ ਵਿਦਿਆਰਥੀਆਂ ਨੂੰ ਸਰਦ ਰੁੱਤ ਦੀਆਂ ਵਰਦੀਆਂ ਵੰਡੀਆਂ

ਬਟਾਲਾ, 28 ਅਕਤੂਬਰ (ਮੁਨੀਰਾ ਸਲਾਮ ਤਾਰੀ) – ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਵਿਦਿਆ ਦਾ ਮਿਆਰ ਉੱਚਾ ਚੁੱਕਣ ਅਤੇ ਸਕੂਲ ਪੜ੍ਹਦੇ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਸਹੂਲਤਾਂ ਦੇਣ ਲਈ ਯਤਨ ਲਗਾਤਾਰ ਜਾਰੀ ਹਨ। ਇਸੇ ਉਪਰਾਲੇ ਤਹਿਤ ਸਿੱਖਿਆ ਵਿਭਾਗ ਵੱਲੋਂ ਅੱਜ ਸਰਕਾਰੀ ਪ੍ਰਾਇਮਰੀ ਸਕੂਲ ਧੁੱਪਸੜੀ ਵਿਖੇ ਵਿਦਿਆਰਥੀਆਂ ਨੂੰ ਸਰਦ ਰੁੱਤ ਦੀਆਂ ਮੁਫ਼ਤ ਵਰਦੀਆਂ ਵੰਡੀਆਂ ਗਈਆਂ। ਮੁੱਖ ਅਧਿਆਪਕ ਕੁਲਵਿੰਦਰ ਸਿੰਘ ਤੇ ਸਰਪੰਚ ਬਲਜਿੰਦਰ ਕੌਰ, ਮੈਂਬਰ ਪੰਚਾਇਤ ਗੁਰਬਚਨ ਸਿੰਘ, ਅਵਤਾਰ ਸਿੰਘ ਵਰਿੰਦਰ ਕੌਰ, ਗੁਰਵਿੰਦਰ ਕੌਰ, ਲਖਵਿੰਦਰ ਕੌਰ ਤੋਸ਼ੀ, ਗੁਰਮੀਤ ਸਿੰਘ ਆਦਿ ਨੇ ਪੰਜਾਬ ਸਰਕਾਰ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਲੋੜਵੰਦ ਵਿਦਿਆਰਥੀਆਂ ਨੂੰ ਵਰਦੀਆਂ ਦੇਣਾ ਸੂਬਾ ਸਰਕਾਰ ਦਾ ਸ਼ਲਾਘਾਯੋਗ ਫੈਸਲਾ ਹੈ।

ਸਰਪੰਚ ਬਲਜਿੰਦਰ ਕੌਰ ਨੇ ਕਿਹਾ ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਦੇ ਨਾਲ ਅਧਿਆਪਕਾਂ ਦੀ ਘਾਟ ਨੂੰ ਪੂਰਾ ਕੀਤਾ ਹੈ ਅਤੇ ਇਸਦੇ ਨਾਲ ਹੀ ਬੱਚਿਆਂ ਨੂੰ ਪੜ੍ਹਨ ਲਈ ਕਿਤਾਬਾਂ ਅਤੇ ਵਰਦੀਆਂ ਆਦਿ ਦੀਆਂ ਸਹੂਲਤਾਂ ਵੀ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਪੜ੍ਹਾਈ ਦਾ ਮਿਆਰ ਬਹੁਤ ਵਧੀਆ ਹੈ ਅਤੇ ਬਹੁਤ ਸਾਰੇ ਵਿਦਿਆਰਥੀ ਪ੍ਰਾਈਵੇਟ ਸਕੂਲਾਂ ਤੋਂ ਹਟ ਕੇ ਸਰਕਾਰੀ ਸਕੂਲਾਂ ਵਿੱਚ ਦਾਖਲ ਹੋਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਸੁਧਾਰਾਂ ਵੱਲ ਦਿੱਤੀ ਜਾ ਰਹੀ ਤਵੱਜੋ ਕਾਰਨ ਸੂਬਾ ਪੰਜਾਬ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਸੂਬਾ ਹੈ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments