spot_img
Homeਮਾਝਾਗੁਰਦਾਸਪੁਰਮਿਸ਼ਨ ਕਲੀਨ’ ਤਹਿਤ ਗੈਰ-ਕਾਨੂੰਨੀ ਰੇਤ ਮਾਈਨਿੰਗ, ਤੇ ਨਸ਼ਾ ਮਾਫ਼ੀਆ ਵਿਰੁੱਧ ਕੀਤੀ ਜਾਵੇਗੀ...

ਮਿਸ਼ਨ ਕਲੀਨ’ ਤਹਿਤ ਗੈਰ-ਕਾਨੂੰਨੀ ਰੇਤ ਮਾਈਨਿੰਗ, ਤੇ ਨਸ਼ਾ ਮਾਫ਼ੀਆ ਵਿਰੁੱਧ ਕੀਤੀ ਜਾਵੇਗੀ ਸਖਤ ਕਾਰਵਾਈ – ਐੱਸ.ਐੱਸ.ਪੀ. ਬਟਾਲਾ

ਬਟਾਲਾ, 1 ਨਵੰਬਰ ( ਮੁਨੀਰਾ ਸਲਾਮ ਤਾਰੀ) – ਮੁੱਖ ਮੰਤਰੀ ਪੰਜਾਬ ਸ. ਚਰਨਜੀਤ ਸਿੰਘ ਚੰਨੀ ਵੱਲੋਂ ਖੁਸ਼ਹਾਲ ਅਤੇ ਮਜ਼ਬੂਤ ਪੰਜਾਬ ਲਈ ਸ਼ੁਰੂ ਕੀਤੇ ‘ਮਿਸ਼ਨ ਕਲੀਨ’ ਨੂੰ ਸਫਲ ਬਣਾਉਣ ਲਈ ਪੁਲਿਸ ਜ਼ਿਲਾ ਬਟਾਲਾ ਨੇ ਆਪਣੇ ਯਤਨ ਅਰੰਭ ਦਿੱਤੇ ਹਨ। ਐੱਸ.ਐੱਸ.ਪੀ. ਬਟਾਲਾ ਸ. ਮੁਖਵਿੰਦਰ ਸਿੰਘ ਭੁੱਲਰ ਨੇ ਕਿਹਾ ਕਿ ਬਟਾਲਾ ਪੁਲਿਸ ਵੱਲੋਂ ‘ਮਿਸ਼ਨ ਕਲੀਨ’ ਤਹਿਤ ਨਸ਼ਾ ਤਸਕਰਾਂ, ਗੈਰ-ਕਾਨੂੰਨੀ ਰੇਤ ਮਾਈਨਿੰਗ ਅਤੇ ਗੈਰ-ਕਾਨੂੰਨੀ ਧੰਦਿਆਂ ਵਿਚ ਸ਼ਾਮਲ ਮਾੜੇ ਅਨਸਰਾਂ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।  ਉਨਾਂ ਸਮੂਹ ਜ਼ਿਲਾ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ‘ਮਿਸ਼ਨ ਕਲੀਨ’ ਵਿੱਚ ਆਪਣਾ ਸਹਿਯੋਗ ਜਰੂਰ ਦੇਣ।

ਐੱਸ.ਐੱਸ.ਪੀ. ਬਟਾਲਾ ਸ. ਮੁਖਵਿੰਦਰ ਸਿੰਘ ਭੁੱਲਰ ਨੇ ਕਿਹਾ ਕਿ ਜ਼ਿਲਾ ਪੁਲਿਸ ਦੇ ਸਾਰੇ ਸੀਨੀਅਰ ਅਧਿਕਾਰੀਆਂ ਅਤੇ ਥਾਣਾ ਮੁੱਖੀਆਂ ਨੂੰ ਇਹ ਸਖਤ ਹਦਾਇਤਾਂ ਕਰ ਦਿੱਤੀਆਂ ਗਈਆਂ ਹਨ ਕਿ ਨਸ਼ੇ ਦੇ ਖਾਤਮੇ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਵੇ ਅਤੇ ਇਸ ਵਿੱਚ ਲੋਕਾਂ ਦਾ ਸਹਿਯੋਗ ਵੀ ਲਿਆ ਜਾਵੇ। ਉਨਾਂ ਕਿਹਾ ਕਿ ਬਟਾਲਾ ਪੁਲਿਸ ਵੱਲੋਂ ਸਮਾਜ ਵਿਰੋਧੀ ਅਨਸਰਾਂ ਖਿਲਾਫ ਵਿਸ਼ੇਸ਼ ਸਿਕੰਜਾ ਕੱਸਿਆ ਜਾਵੇਗਾ ਅਤੇ ‘ਮਿਸ਼ਨ ਕਲੀਨ’ ਨੂੰ ਜ਼ਿਲਾ ਪੁਲਿਸ ਵੱਲੋਂ ਪੂਰੀ ਤਰਾਂ ਸਫਲ ਬਣਾਇਆ ਜਾਵੇਗਾ।

ਐੱਸ.ਐੱਸ.ਪੀ. ਬਟਾਲਾ ਸ. ਮੁਖਵਿੰਦਰ ਸਿੰਘ ਭੁੱਲਰ ਨੇ ਕਿਹਾ ਕਿ ਬਟਾਲਾ ਪੁਲਿਸ ਵੱਲੋਂ ਗੈਰ ਕਾਨੂਨੀ ਰੇਤ ਮਾਈਨਿੰਗ ਕਰਨ ਵਾਲਿਆਂ ਖਿਲਾਫ ਵੀ ਸਖਤ ਕਾਰਵਾਈ ਕੀਤੀ ਜਾਵੇਗੀ। ਉਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਭਰ ਵਿਚ ਰੇਤ ਦੀਆਂ ਕੀਮਤਾਂ 9 ਰੁਪਏ ਤੈਅ ਕੀਤੀਆਂ ਗਈਆਂ ਹਨ ਅਤੇ ਜੇਕਰ ਕਿਸੇ ਨੇ ਤਹਿ ਕੀਮਤ ਤੋਂ ਵੱਧ ਵਸੂਲੀ ਕੀਤੀ ਤਾਂ ਪੁਲਿਸ ਵੱਲੋਂ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਅਮਨ-ਕਾਨੂੰਨ ਦੀ ਸਥਿਤੀ ਬਾਰੇ ਗੱਲ ਕਰਦਿਆਂ ਐੱਸ.ਐੱਸ.ਪੀ. ਬਟਾਲਾ ਸ. ਭੁੱਲਰ ਨੇ ਕਿਹਾ ਕਿ ਜ਼ਿਲਾ ਪੁਲਿਸ ਤਿਉਹਾਰਾਂ ਦੇ ਸੀਜਨ ਦੌਰਾਨ ਪੂਰੀ ਤਰਾਂ ਚੌਕਸ ਤੇ ਮੁਸ਼ਤੈਦ ਹੈ। ਉਨਾਂ ਕਿਹਾ ਕਿ ਸਰਹੱਦ ਪਾਰ ਤੋਂ ਦਰਪੇਸ਼ ਖਤਰੇ ਨੂੰ ਧਿਆਨ ਵਿੱਚ ਰੱਖਦਿਆਂ ਬਟਾਲਾ ਪੁਲਿਸ ਹੋਰ ਵੀ ਵਧੇਰੇ ਚੌਕਸੀ ਵਰਤੀ ਜਾ ਰਹੀ ਹੈ ਅਤੇ ਪੁਲਿਸ ਵੱਲੋਂ ਸਰਹੱਦੀ ਖੇਤਰ ਵਿੱਚ ਗਸ਼ਤ ਵਧਾ ਦਿੱਤੀ ਗਈ ਹੈ। ਉਨਾਂ ਕਿਹਾ ਕਿ ਸਮਾਜ ਵਿਰੋਧੀ ਅਨਸਰਾਂ ਨੂੰ ਕਿਸੇ ਵੀ ਤਰਾਂ ਦੀ ਮੁਸੀਬਤ ਖੜੀ ਕਰਨ ਤੋਂ ਰੋਕਣ ਲਈ ਵਿਸ਼ੇਸ਼ ਨਾਕਾਬੰਦੀ ਕੀਤੀ ਗਈ ਹੈ ਅਤੇ ਨਿਯਮਤ ਅੰਤਰਾਲਾਂ ’ਤੇ ਚੈਕਿੰਗ ਕੀਤੀ ਜਾ ਰਹੀ ਹੈ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments