spot_img
Homeਮਾਝਾਗੁਰਦਾਸਪੁਰਜ਼ਿਲ੍ਹੇ ਵਿੱਚ ਡੀ.ਏ.ਪੀ. ਖਾਦ ਦੀ ਕਾਲਾ-ਬਜ਼ਾਰੀ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ -...

ਜ਼ਿਲ੍ਹੇ ਵਿੱਚ ਡੀ.ਏ.ਪੀ. ਖਾਦ ਦੀ ਕਾਲਾ-ਬਜ਼ਾਰੀ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ – ਡਿਪਟੀ ਕਮਿਸ਼ਨਰ

ਬਟਾਲਾ, 2 ਨਵੰਬਰ (ਮੁਨੀਰਾ ਸਲਾਮ ਤਾਰੀ) – ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਇੱਕ ਵਾਰ ਫਿਰ ਸਪੱਸ਼ਟ ਕੀਤਾ ਹੈ ਕਿ ਜ਼ਿਲ੍ਹੇ ਵਿੱਚ ਡੀ.ਏ.ਪੀ. ਖਾਦ ਦੀ ਕਾਲਾਬਜ਼ਾਰੀ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਖਾਦ ਵਿਕਰੇਤਾ ਨੇ ਕਿਸਾਨਾਂ ਕੋਲੋਂ ਖਾਦ ਦੇ ਨਿਰਧਾਰਤ ਰੇਟ ਤੋਂ ਵੱਧ ਕੀਮਤ ਵਸੂਲੀ ਤਾਂ ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ ’ਤੇ ਖਾਦ ਦੀ ਕਾਲਾਬਜ਼ਾਰੀ ਨੂੰ ਰੋਕਣ ਲਈ ਅੱਜ ਬਟਾਲਾ ਪੁਲਿਸ ਨੇ ਦਹੋਕਾ ਦੇ  ਮੈਸ. ਮੰਡ ਖਾਦ ਸਟੋਰ ਦੇ ਮਾਲਲ ’ਤੇ ਰੇਟ ਤੋਂ ਵੱਧ ਕੀਮਤ ਵਸੂਲਣ ’ਤੇ ਐੱਫ-ਆਈ.ਆਰ. ਦਰਜ ਕੀਤੀ ਹੈ।

ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਦੱਸਿਆ ਕਿ ਪਿਡ ਕਪੂਰਾ ਦੇ ਕਿਸਾਨ ਦਿਲਬਾਗ ਸਿੰਘ ਪੁੱਤਰ ਸਰਦੂਲ ਸਿੰਘ ਵੱਲੋਂ ਸ਼ਿਕਾਇਤ ਕੀਤੀ ਗਈ ਸੀ ਕਿ ਮੰਡ ਖਾਦ ਸਟੋਰ ਦਕੋਹਾ ਵੱਲੋਂ ਉਸਨੂੰ ਨਿਰਧਾਰਤ ਰੇਟ 1200 ਪ੍ਰਤੀ ਬੈਗ ਖਾਦ ਦੇਣ ਦੀ ਬਜਾਏ 400 ਰੁਪਏ ਵੱਧ ਵਸੂਲਦਿਆਂ 1600 ਰੁਪਏ ਪ੍ਰਤੀ ਬੈਗ ਲਏ ਹਨ। ਜਿਸਦੀ ਜਾਂਚ ਖੇਤੀਬਾੜੀ ਵਿਕਾਸ ਅਫ਼ਸਰ ਸ੍ਰੀ ਹਰਗੋਬਿੰਦਪੁਰ ਪਰਮਵੀਰ ਸਿੰਘ ਕਾਹਲੋਂ, ਜੀ.ਓ.ਜੀ ਦੇ ਬਲਾਕ ਹੈੱਡ ਗੁਰਨਾਮ ਸਿੰਘ ਅਤੇ ਕਿਰਤੀ ਕਿਸਾਨ ਸੰਘਰਸ਼ ਕਮੇਟੀ ਦੇ ਪ੍ਰਧਾਨ ਸੁਰਜੀਤ ਸਿੰਘ ਬੱਲੜਵਾਲ ਵੱਲੋਂ ਕੀਤੀ ਗਈ ਅਤੇ ਜਿਸ ਵਿੱਚ ਪਾਇਆ ਕਿ ਖਾਦ ਵਿਕਰੇਤਾ ਨੇ ਕਿਸਾਨ ਕੋਲੋਂ 400 ਰੁਪਏ ਪ੍ਰਤੀ ਬੈਗ ਵੱਧ ਵਸੂਲੇ ਹਨ। ਉਨ੍ਹਾਂ ਦੱਸਿਆ ਕਿ ਜਾਂਚ ਵਿੱਚ ਕਸੂਰਵਾਰ ਪਾਏ ਜਾਣ ਤੋਂ ਬਾਅਦ ਖਾਦ ਵਿਕਰੇਤਾ ਖਿਲਾਫ ਖਾਦ ਕੰਟਰੋਲ ਆਰਡਰ 1985 ਦੀ ਧਾਰਾ 3 (3) ਅਤੇ ਪ੍ਰੀਵੈਨਸ਼ਨ ਆਫ਼ ਬਲੈਕ ਮਾਰਕਟਿੰਗ ਅਤੇ ਮੈਨਟੀਨੈਂਸ ਆਫ ਅਸੈਂਸੀਅਲ ਕੋਮੀਡਿਟੀਸ ਐਕਟ 1955 ਕਲਾਜ (ਈ) ਸਬ ਸੈਕਸ਼ਨ (1) ਦੀ ਉਲੰਘਣਾ ਤਹਿਤ ਥਾਣਾ ਘੁਮਾਣ ਵਿਖੇ ਮੁਕੱਦਮਾ ਨੰਬਰ 123 ਮਿਤੀ 2 ਨਵੰਬਰ 2021 ਜੁਰਮ 420, 406 ਆਈ.ਪੀ.ਸੀ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਡੀ.ਏ.ਪੀ. ਖਾਦ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਕਿਸੇ ਵੀ ਖਾਦ ਵਿਕਰੇਤਾ ਨੂੰ ਕਾਲਬਜ਼ਾਰੀ ਨਹੀਂ ਕਰਨ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤਾਂ ਕਰ ਦਿੱਤੀਆਂ ਗਈਆਂ ਹਨ ਕਿ ਸਾਰੇ ਖਾਦ ਵਿਕਰੇਤਾਵਾਂ ਦਾ ਸਟਾਕ ਚੈੱਕ ਕੀਤਾ ਜਾਵੇ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਕੋਈ ਵੀ ਖਾਦ ਵਿਕਰੇਤਾ ਖਾਦ ਦਾ ਭੰਡਾਰਨ ਨਾ ਕਰ ਸਕੇ। ਉਨ੍ਹਾਂ ਕਿਹਾ ਕਿ ਇਹ ਵੀ ਯਕੀਨੀ ਬਣਾਇਆ ਜਾਵੇਗਾ ਕਿ ਖਾਦ ਵਿਕਰੇਤਾ ਖਾਦ ਦੇ ਨਾਲ ਕਿਸਾਨਾਂ ਨੂੰ ਜ਼ਬਰੀ ਹੋਰ ਕੋਈ ਦਵਾਈ ਆਦਿ ਨਾ ਵੇਚਣ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਕੋਈ ਖਾਦ ਵਿਕਰੇਤਾ ਨਿਰਧਾਰਤ ਰੇਟ ਤੋਂ ਵੱਧ ਕੀਮਤ ਮੰਗਦਾ ਹੈ ਤਾਂ ਉਸਦੀ ਸ਼ਿਕਾਇਤ ਖੇਤੀਬਾੜੀ ਵਿਭਾਗ ਜਾਂ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਕੀਤੀ ਜਾਵੇ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments