spot_img
Homeਮਾਝਾਗੁਰਦਾਸਪੁਰਮਾਹਿਰ ਡਾਕਟਰਾਂ ਵਲੋਂ ਕੈਂਪ ਵਿਚ ਪਹੁੰਚੇ ਲੋੜਵੰਦ ਮਰੀਜਾਂ ਦੀ ਕੀਤੀ ਗਈ ਜਾਂਚ-ਮੇਜਰ...

ਮਾਹਿਰ ਡਾਕਟਰਾਂ ਵਲੋਂ ਕੈਂਪ ਵਿਚ ਪਹੁੰਚੇ ਲੋੜਵੰਦ ਮਰੀਜਾਂ ਦੀ ਕੀਤੀ ਗਈ ਜਾਂਚ-ਮੇਜਰ ਡਾ. ਸੁਮਿਤ ਮੁਧ ਐਸ.ਡੀ.ਐਮ ਗੁਰਦਾਸਪੁਰ

ਗੁਰਦਾਸਪੁਰ, 2 ਨਵੰਬਰ (ਮੁਨੀਰਾ ਸਲਾਮ ਤਾਰੀ) ਸਲੱਮ ਏਰੀਆ (ਢਾਬ) ਗੁਰਦਾਸਪੁਰ ਵਿਖੇ ਲੋਕਾਂ ਦੀ ਸਿਹਤ ਸੰਭਾਲ ਲਈ ਲਗਾਤਾਰ ਲਗਾਏ ਜਾ ਰਹੇ ਮੁਫ਼ਤ ਮੈਡੀਕਲ ਕੈਂਪ ਵਿਚ ਮੇਜਰ ਡਾ. ਸੁਮਿਤ ਮੁਧ ਐਸ.ਡੀ.ਐਮ ਗੁਰਦਾਸਪੁਰ ਨੇ ਵਿਸ਼ੇਸ ਤੌਰ ’ਤੇ ਸ਼ਿਰਕਤ ਕੀਤੀ ਤੇ ਮਰੀਜਾਂ ਨਾਲ ਗੱਲਬਾਤ ਕੀਤੀ ਗਈ। ਇਸ ਮੌਕੇ ਰਾਜੀਵ ਕੁਮਾਰ, ਸਕੱਤਰ ਜ਼ਿਲਾ ਰੈੱਡ ਕਰਾਸ ਸੁਸਾਇਟੀ ਗੁਰਦਾਸਪੁਰ, ਡਾ. ਅਨੀਤਾ ਮਹਾਜਨ, ਡਾ ਆਜੇਸ਼ਵਰ ਮਹੰਤ, ਡਾ. ਦਿਨੇਸ਼ ਕੁਮਾਰ ਵੀ ਮੋਜੂਦ ਸਨ

ਇਸ ਮੌਕੇ ਗੱਲ ਕਰਦਿਆਂ ਐਸ.ਡੀ.ਐਮ ਮੇਜਰ ਡਾ. ਸੁਮਿਤ ਮੁਧ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਦੀ ਅਗਵਾਈ ਹੇਠ ਲੋੜਵੰਦ ਲੋਕਾਂ ਦੀ ਸਿਹਤ ਸੰਭਾਲ ਲਈ ਲਗਾਏ ਗਏ 20ਵੇਂ ਮੈਡੀਕਲ ਜਾਂਚ ਕੈਂਪ  20 ਮਰੀਜਾਂ ਦੀ ਜਾਂਚ ਕਰਕੇ ਉਨਾਂ ਨੂੰ ਮੁਫ਼ਤ ਦਵਾਈਆਂ ਵੰਡੀਆਂ ਗਈਆਂ ਹਨ

ਉਨਾਂ ਅੱਗੇ ਦੱਸਿਆ ਕਿ ਜ਼ਿਲਾ ਰੈੱਡ ਕਰਾਸ ਸੁਸਾਇਟੀ ਅਤੇ ਸਮਾਜ ਸੇਵੀਆਂ ਦੇ ਸਾਂਝੇ ਸਹਿਯੋਗ ਸਦਕਾ ਲੋੜਵੰਦ ਮਰੀਜ਼ਾਂ ਦੀ ਸਿਹਤ ਸੰਭਾਲ ਲਈ ਇਹ ਮੈਡੀਕਲ ਕੈਂਪ ਲਗਾਤਾਰ ਲਗਾਇਆ ਜਾ ਰਿਹਾ ਹੈ, ਜਿਸ ਵਿਚ ਮਰੀਜ਼ਾਂ ਦੀ ਸਿਹਤ ਦੀ ਜਾਂਚ ਕਰਕੇ ਉਪਰੰਤ ਮੁਫ਼ਤ ਦਵਾਈ ਵੰਡੀ ਗਈ। ਮੈਡੀਕਲ ਕੈਂਪ ਵਿਚ ਜੇਕਰ ਕਿਸੇ ਮਰੀਜ਼ ਦਾ ਟੈਸਟ ਆਦਿ ਦੀ ਲੋੜ ਪੈਂਦੀ ਤਾਂ ਸਿਵਲ ਹਸਪਤਾਲ ਵਿਚੋਂ ਕਰਵਾਇਆ ਜਾਂਦਾ ਹੈ ਅਤੇ ਜੇਕਰ ਕਿਸੇ ਪੀੜਤ ਨੂੰ ਸਰਕਾਰੀ ਹਸਪਤਾਲਾਂ ਵਿਚ ਟੈਸਟਾਂ ਤੋਂ ਇਲਾਵਾ ਹੋਰ ਕੋਈ ਦਵਾਈ ਜਾਂ ਟੈਸਟ ਦੀ ਲੋੜ ਹੁੰਦੀ ਹੈ ਤਾਂ ਜਿਲਾ ਰੈੱਡ ਕਰਾਸ ਸੁਸਾਇਟੀ ਵਲੋਂ ਉਸਦੀ ਮਦਦ ਕੀਤੀ ਜਾਵੇਗੀ

ਇਸ ਮੌਕੇ ਮੁਫ਼ਤ ਮੈਡੀਕਲ ਕੈਂਪ ਵਿਚ ਦਵਾਈ ਲੈਣ ਆਏ ਮਰੀਜਾਂ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਵਲੋਂ ਸ਼ੁਰੂ ਕੀਤਾ ਇਹ ਉਪਰਾਲਾ ਬਹੁਤ ਵਧੀਆਂ ਹੈ, ਇਸ ਨਾਲ ਲੋੜਵੰਦ ਲੋਕਾਂ ਨੂੰ ਬਹੁਤ ਸਹੂਲਤ ਮਿਲ ਰਹੀ ਹੈ

ਦੱਸਣਯੋਗ ਹੈ ਕਿ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਬੀਤੀ 22 ਜੂਨ ਤੋਂ ਗੁਰਦਾਸਪੁਰ ਅਤੇ ਬਟਾਲਾ ਵਿਖੇ ਲੋੜਵੰਦ ਲੋਕਾਂ ਦੀ ਸਹੂਲਤ ਲਈ ਮੁਫ਼ਤ ਮੈਡੀਕਲ ਜਾਂਚ ਕੈਂਪ ਦੀ ਸ਼ੁਰੂਆਤ ਕੀਤੀ ਗਈ ਸੀ

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments