spot_img
Homeਮਾਝਾਗੁਰਦਾਸਪੁਰਉੱਪ ਮੁੱਖ ਮੰਤਰੀ ਪੰਜਾਬ, ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਸੂਬਾ ਵਾਸੀਆਂ ਨੂੰ...

ਉੱਪ ਮੁੱਖ ਮੰਤਰੀ ਪੰਜਾਬ, ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਸੂਬਾ ਵਾਸੀਆਂ ਨੂੰ ਦੀਵਾਲੀ ਦੇ ਤਿਉਹਾਰ ਦੀ ਦਿੱਤੀ ਵਧਾਈ

ਗੁਰਦਾਸਪੁਰ, 3 ਨਵੰਬਰ (ਮੁਨੀਰਾ ਸਲਾਮ ਤਾਰੀ) ਸ. ਸੁਖਜਿੰਦਰ ਸਿੰਘ ਰੰਧਾਵਾ , ਸੂਬੇ ਦੇ ਉੱਪ ਮੁੱਖ ਮੰਤਰੀ ਅਤੇ ਸਹਿਕਾਰਤਾ ਤੇ ਜੇਲ੍ਹਾਂ ਮੰਤਰੀ ਪੰਜਾਬ ਨੇ ਕੱਲ੍ਹ 4 ਨਵੰਬਰ ਨੂੰ ਮਨਾਏ ਜਾ ਰਹੇ ਦੀਵਾਲੀ ਦੇ ਪਵਿੱਤਰ ਤਿਉਹਾਰ ਦੀ ਸੂਬਾ ਵਾਸੀਆਂ ਨੂੰ ਵਧਾਈ ਦਿੰਦਿਆਂ, ਸਾਰਿਆਂ ਦੀ ਖੁਸ਼ਹਾਲੀ ਤੇ ਤਰੱਕੀ ਦੀ ਕਾਮਨਾ ਕੀਤੀ ਹੈ

                   ਸ. ਰੰਧਾਵਾ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੇ ਸਰਬਪੱਖੀ ਵਿਕਾਸ ਲਈ ਯਤਨਸ਼ੀਲ ਹੈ ਅਤੇ ਸੂਬੇ ਅੰਦਰ ਬਿਨਾਂ ਕਿਸੇ ਪੱਖਪਾਤ ਦੇ ਵਿਕਾਸ ਕਾਰਜਾਂ ਨੂੰ ਯਕੀਨੀ ਬਣਾਇਆ ਗਿਆ ਹੈ। ਉਨਾਂ ਕਿਹਾ ਕਿ ਉਹ ਹਲਕਾ ਡੇਰਾ ਬਾਬਾ ਨਾਨਕ ਸਮੇਤ ਸਮੁੱਚੇ ਸੂਬੇ ਅੰਦਰ ਚਹੁਪੱਖੀ ਵਿਕਾਸ ਲਈ ਕਾਰਜ ਕਰ ਰਹੇ ਹਨ ਅਤੇ ਸੂਬੇ ਅੰਦਰ ਅਮਨ-ਸਾਂਤੀ ਵਿਵਸਥਾ ਬਣਾਈ ਰੱਖਣ ਲਈ ਵਚਨਬੱਧ ਹਨ

                  ਇਸ ਮੌਕੇ ਹਲਕਾ ਗੁਰਦਾਸਪੁਰ ਦੇ ਨੋਜਵਾਨ ਅਤੇ ਅਗਾਂਹਵਧੂ ਵਿਧਾਇਕ ਸ. ਬਰਿੰਦਰਮੀਤ ਸਿੰਘ ਪਾਹੜਾ ਨੇ ਦੀਵਾਲੀ ਦੇ ਤਿਉਹਾਰ ਦੀ ਮੁਬਾਰਕ ਬਾਦ ਦਿੰਦਿਆਂ ਕਿਹਾ ਕਿ ਰਾਜ ਸਰਕਾਰ, ਲੋਕਾਂ ਦੀ ਤਰੱਕੀ , ਖੁਸ਼ਹਾਲੀ ਲਈ ਦਿਨ ਰਾਤ ਕੰਮ ਕਰ ਰਹੀ ਹੈ। ਹਲਕੇ ਗੁਰਦਾਸਪੁਰ ਦੀ ਗੱਲ ਕਰਦਿਆਂ ਕਿਹਾ ਕਿ ਉਹ ਚੌਵੀ ਘੰਟੇ ਹਲਕੇ ਦੇ ਲੋਕਾਂ ਦੀ ਸੇਵਾ ਵਿਚ ਹਾਜ਼ਰ ਹਨ ਅਤੇ ਹਲਕੇ ਦਾ ਸਰਬਪੱਖੀ ਵਿਕਾਸ ਉਨਾਂ ਦੀ ਪਹਿਲਕਦਮੀ ਹੈ। ਉਨਾਂ ਸਮੂਹ ਲੋਕਾਂ ਨੂੰ ਆਪਸੀ ਪਿਆਰ ਤੇ ਭਾਈਚਾਰਕ ਸਾਂਝ ਨਾਲ ਦੀਵਾਲੀ ਦਾ ਤਿਉਹਾਰ ਮਨਾਉਣ ਦੀ ਅਪੀਲ ਕੀਤੀ ਹੈ

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments