spot_img
Homeਮਾਝਾਗੁਰਦਾਸਪੁਰਸੂਬੇ ਦੇ ਸਰਬਪੱਖੀ ਵਿਕਾਸ ਅਤੇ ਲੋਕ ਭਲਾਈ ਲਈ ਲਏ ਇਤਿਹਾਸਕ ਫੈਸਲਿਆਂ ਲਈ...

ਸੂਬੇ ਦੇ ਸਰਬਪੱਖੀ ਵਿਕਾਸ ਅਤੇ ਲੋਕ ਭਲਾਈ ਲਈ ਲਏ ਇਤਿਹਾਸਕ ਫੈਸਲਿਆਂ ਲਈ ਵਿਧਾਇਕ ਫ਼ਤਹਿ ਬਾਜਵਾ ਨੇ ਮੁੱਖ ਮੰਤਰੀ ਚੰਨੀ ਦਾ ਧੰਨਵਾਦ ਕੀਤਾ

ਬਟਾਲਾ, 5 ਨਵੰਬਰ ( ਮੁਨੀਰਾ ਸਲਾਮ ਤਾਰੀ) – ਕਾਦੀਆਂ ਵਿਧਾਨ ਸਭਾ ਹਲਕੇ ਦੇ ਵਿਧਾਇਕ ਸ. ਫ਼ਤਹਿਜੰਗ ਸਿੰਘ ਬਾਜਵਾ ਨੇ ਸੂਬੇ ਦੇ ਸਰਬਪੱਖੀ ਵਿਕਾਸ ਅਤੇ ਸਮਾਜ ਦੇ ਹਰ ਵਰਗ ਦੀ ਭਲਾਈ ਦੇ ਉਦੇਸ਼ ਨਾਲ ਲਏ ਗਏ ਇਤਿਹਾਸਕ ਫੈਸਲਿਆਂ ਲਈ ਮੁੱਖ ਮੰਤਰੀ ਪੰਜਾਬ ਸ. ਚਰਨਜੀਤ ਸਿੰਘ ਚੰਨੀ ਦਾ ਧੰਨਵਾਦ ਕੀਤਾ ਹੈ।

ਵਿਧਾਇਕ ਸ. ਫ਼ਤਹਿ ਬਾਜਵਾ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬਿਜਲੀ ਖਰੀਦ ਸਮਝੌਤਿਆਂ (ਪੀ.ਪੀ.ਏ) ਨੂੰ ਰੱਦ ਕਰਨ ਅਤੇ ਲੋਕਾਂ ਨੂੰ ਰਾਹਤ ਦੇਣ ਲਈ 2 ਕਿਲੋਵਾਟ ਲੋਡ ਵਾਲੇ ਖਪਤਕਾਰਾਂ ਦੇ ਬਿਜਲੀ ਬਿੱਲਾਂ ਦੇ ਬਕਾਏ ਮੁਆਫ ਕਰਨ, ਸਾਰੀਆਂ ਪੇਂਡੂ ਜਲ ਸਪਲਾਈ (ਆਰ.ਡਬਲਿਊ.ਐਸ) ਨੂੰ ਮੁਫਤ ਬਿਜਲੀ, 440 ਕਰੋੜ ਰੁਪਏ ਦੀ ਲਾਗਤ ਨਾਲ ਪਿੰਡਾਂ ਵਿੱਚ ਸਾਰੀਆਂ ਆਰ.ਡਬਲਿਊ.ਐਸ. ਸਕੀਮਾਂ ਦੇ ਸਰਵਿਸ ਚਾਰਜ ਨੂੰ 70 ਫੀਸਦ ਘਟਾ ਕੇ 166 ਰੁਪਏ ਤੋਂ 50 ਰੁਪਏ ਪ੍ਰਤੀ ਘਰ ਪ੍ਰਤੀ ਮਹੀਨਾ ਕਰਨਾ, ਘਰੇਲੂ ਬਿਜਲੀ ਟੈਰਿਫ 3 ਰੁਪਏ ਘਟਾਇਆ, ਕਰਮਚਾਰੀਆਂ ਨੂੰ ਦੀਵਾਲੀ ਦੇ ਤੋਹਫੇ ਵਜੋਂ ਡੀਏ ਵਿੱਚ 11 ਪ੍ਰਤੀਸ਼ਤ ਵਾਧਾ, ਲਾਲ ਲਕੀਰ ਵਿੱਚ ਆਉਂਦੀਆਂ ਸਾਰੀਆਂ ਸ਼ਹਿਰੀ ਅਤੇ ਪੇਂਡੂ ਜਾਇਦਾਦਾਂ ਦੇ ਮਾਲਕੀ ਅਧਿਕਾਰ ਅਤੇ ਵੈਟ ਨਾਲ ਸਬੰਧਤ 40000 ਕੇਸਾਂ ਨੂੰ ਖਤਮ ਕਰਨ ਨਾਲ ਉਦਯੋਗਿਕ ਭਾਈਚਾਰੇ ਨੂੰ ਵੱਡੀ ਰਾਹਤ ਦੇਣਾ ਇਤਿਹਾਸਕ ਫੈਸਲੇ ਹਨ, ਜਿਨ੍ਹਾਂ ਦੀ ਸਮੂਹ ਪੰਜਾਬੀਆਂ ਵੱਲੋਂ ਸ਼ਲਾਘਾ ਕੀਤੀ ਜਾ ਰਹੀ ਹੈ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments