spot_img
Homeਮਾਝਾਗੁਰਦਾਸਪੁਰਯੋਗ ਵੋਟਰਾਂ ਦੀ ਰਜਿਸਟਰੇਸ਼ਨ ਨੂੰ ਯਕੀਨੀ ਬਣਾਉਣ ਲਈ ਪੋਲਿੰਗ ਬੂਥਾਂ ਉੱਪਰ ਲੱਗੇ...

ਯੋਗ ਵੋਟਰਾਂ ਦੀ ਰਜਿਸਟਰੇਸ਼ਨ ਨੂੰ ਯਕੀਨੀ ਬਣਾਉਣ ਲਈ ਪੋਲਿੰਗ ਬੂਥਾਂ ਉੱਪਰ ਲੱਗੇ ਵਿਸ਼ੇਸ਼ ਕੈਂਪ

ਬਟਾਲਾ, 7 ਨਵੰਬਰ (ਮੁਨੀਰਾ ਸਲਾਮ ਤਾਰੀ) – ਅਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਵੋਟਰ ਸੂਚੀਆਂ ਦੀ ਸੁਧਾਈ ਦਾ ਵਿਸ਼ੇਸ਼ ਅਭਿਆਨ ਚਲਾਇਆ ਜਾ ਰਿਹਾ ਹੈ। ਵੋਟਰ ਸੂਚੀਆਂ ਦੀ ਸੁਧਾਈ 1 ਨਵੰਬਰ ਤੋਂ ਸ਼ੁਰੂ ਹੋਈ ਹੈ ਅਤੇ ਇਹ ਪ੍ਰੀਕ੍ਰਿਆ 21 ਨਵੰਬਰ 2021 ਤੱਕ ਜਾਰੀ ਜਾਰੀ ਰਹੇਗੀ। ਇਸ ਸਮੇਂ ਦੌਰਾਨ ਚੋਣ ਕਮਿਸ਼ਨ ਵੱਲੋਂ ਨਾਗਰਿਕਾਂ ਨੂੰ ਦਾਅਵੇ ਅਤੇ ਇਤਰਾਜ ਦਾਇਰ ਕਰਨ ਦਾ ਮੌਕਾ ਵੀ ਦਿੱਤਾ ਜਾਵੇਗਾ।

ਜ਼ਿਲ੍ਹਾ ਚੋਣ ਅਧਿਕਾਰੀਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਣਯੋਗ ਭਾਰਤ ਚੋਣ ਕਮਿਸ਼ਨ ਵਲੋਂ ਵੋਟਰ ਸੂਚੀ ਦੀ ਸੁਧਾਈ ਦੀ ਪ੍ਰਕਿਰਿਆ ਚੱਲ ਰਹੀ ਹੈ। ਜਿਸ ਤਹਿਤ ਯੋਗਤਾ ਮਿਤੀ 1-1-2022 ਦੇ ਆਧਾਰ ’ਤੇ ਜ਼ਿਲ੍ਹੇ ਦੇ ਸਮੂਹ ਵਿਧਾਨ ਸਭਾ ਹਲਕਿਆਂ ਵਿਚ ਸਪੈਸ਼ਲ ਸਰਸਰੀ ਸੁਧਾਈ ਦਾ ਕੰਮ ਚੱਲ ਰਿਹਾ ਹੈ। ਉਨਾਂ ਦੱਸਿਆ ਕਿ ਇਨਾਂ ਸਪੈਸ਼ਲ ਕੈਂਪਾਂ ਵਿਚ ਨਵੀਆਂ ਵੋਟਾਂ ਬਣਾਉਣ ਦਾ ਕੰਮ, ਵੇਰਵਿਆਂ ਦੀ ਸੋਧ ਦਾ ਕੰਮ ਆਦਿ ਕੀਤਾ ਜਾਂਦਾ ਹੈ, ਸੋ ਇਨਾਂ ਸਪੈਸ਼ਲ ਕੈਂਪਾਂ ਦਾ ਵੱਧ ਤੋਂ ਵੱਧ ਲਾਹਾ ਲਿਆ ਜਾਵੇ। ਉਨਾਂ ਦੱਸਿਆ ਕਿ ਲੋਕਤੰਤਰ ਦੀ ਮਜ਼ਬੂਤੀ ਲਈ ਸਭ ਤੋਂ ਪਹਿਲਾਂ ਵੋਟ ਬਣਵਾਉਣੀ ਅਤੇ ਫਿਰ ਵੋਟ ਦੇ ਹੱਕ ਦਾ ਇਸਤੇਮਾਲ ਕਰਨਾ ਬਹੁਤ ਜਰੂਰੀ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 6 ਅਤੇ 7 ਨਵੰਬਰ ਨੂੰ ਹਰ ਬੂਥ ਉੱਪਰ ਵਿਸ਼ੇਸ਼ ਕੈਂਪ ਲਗਾਏ ਗਏ ਹਨ ਅਤੇ ਵੋਟਰ ਸੂਚੀਆਂ ਦੀ ਸੁਧਾਈ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ 13, 14, 20 ਅਤੇ 21 ਨਵੰਬਰ, 2021 ਨੂੰ (ਸ਼ਨੀਵਾਰ ਅਤੇ ਐਤਵਾਰ) ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਜ਼ਿਲ੍ਹੇ ਭਰ ਵਿਚ ਪੋਲਿੰਗ ਬੂਥਾਂ ਉੱਪਰ ਦੁਬਾਰਾ ਵਿਸ਼ੇਸ਼ ਕੈਂਪ ਲਗਾਏ ਜਾਣਗੇ।

ਉਨਾਂ ਅੱਗੇ ਦੱਸਿਆ ਕਿ ਡਰਾਫਟ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ 1-11-2021 ਨੂੰ ਕਰ ਦਿੱਤੀ ਗਈ ਹੈ ਅਤੇ ਜਿਸ ਉੱਪਰ ਮਿਤੀ 30-11-2021 ਤਕ ਨਵੀਆਂ ਵੋਟਾਂ ਬਣਾਉਣ ਲਈ ਫਾਰਮ ਨੰਬਰ 6, ਵੋਟ ਕਟਵਾਉਣ ਲਈ ਫਾਰਮ ਨੰਬਰ 7, ਵੇਰਵਿਆਂ ਦੀ ਸੋਧ ਕਰਵਾਉਣ ਫਾਰਮ ਨੰਬਰ 8 ਅਤੇ ਵੋਟਰ ਸੂਚੀ ਵਿਚ ਦਰਜ ਇੰਦਰਾਜਾਂ ਦੀ ਅਦਲਾ-ਬਦਲਾ ਲਈ ਫਾਰਮ ਨੰਬਰ 8-ਏ ਸਬੰਧੀ ਦਾਅਵੇ ਜਾਂ ਇਤਰਾਜ ਬੀ.ਐਲ.ਓ, ਚੋਣਕਾਰ ਰਜਿਸ਼ਟਰੇਸ਼ਨ ਅਫਸਰਾਂ, ਸਹਾਇਕ ਚੋਣਕਾਰ ਰਦਿਸ਼ਟੇਰਸ਼ਨ ਅਫਸਰ ਵਲੋਂ ਪ੍ਰਾਪਤ ਕੀਤੇ ਜਾ ਰਹੇ ਹਨ।

ਡਿਪਟੀ ਕਮਿਸ਼ਨਰ ਨੇ ਸਮੂਹ ਈ.ਆਰ.ਓਜ਼ ਨੂੰ ਹਦਾਇਤ ਕੀਤੀ ਹੈ ਕਿ ਸਪੈਸ਼ਲ ਕੈਂਪ ਦੀਆਂ ਮਿਤੀਆਂ ਨੂੰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤਕ ਬੀ.ਐਲ.ਓਜ਼ ਦੀ ਹਾਜ਼ਰੀ ਚੈੱਕ ਕਰਨ ਲਈ ਸੈਕਟਰ ਅਫਸਰਾਂ, ਈ.ਈ.ਆਰ.ਓ ਦੀ ਡਿਊਟੀ ਲਗਾਈ ਜਾਵੇ। ਹਰੇਕ ਪੋਲਿੰਗ ਸਟੇਸ਼ਨ ’ਤੇ ਸੈਕਟਰ ਅਫਸਰ, ਬੀ.ਐਲ.ਓਜ਼ ਅਤੇ ਪੰਚਾਇਤ ਸਕੱਤਰਾਂ ਵਲੋਂ ਮਿਲ ਕੇ ਨਿਰਪੱਖ ਵਿਅਕਤੀਆਂ ਰਾਹੀਂ ਸਵੀਪ ਸਭਾ ਸਵੀਪ ਗਤੀਵਿਧੀਆਂ ਜਿਵੇਂ ਵੋਟ ਦਾ ਸਹੀ ਇਸਤੇਮਾਲ ਕਰਨਾ, ਦਿਵਿਆਂਗ ਵੋਟਰਾਂ ਦੀ ਸ਼ਨਾਖਤ ਕਰਨਾ, 18-19 ਦੇ ਯੁਵਕਾਂ ਦੀ 100 ਫੀਸਦ ਵੋਟਰ ਰਜਿਸ਼ਟਰੇਸ਼ਨ ਅਤੇ ਪੋਲਿੰਗ ਸਟੇਸ਼ਨਵਾਈਜ਼ ਵਲੰਟੀਆਂ ਦੀ ਸੂਚੀ ਤਿਆਰ ਕੀਤੀ ਜਾਵੇ। 80 ਸਾਲ ਜਾਂ ਇਸ ਤੋਂ ਉੱਪਰ ਵਿਅਕਤੀਆਂ ਨੂੰ ਵੋਟ ਪਾਉਣ ਸਬੰਧੀ ਪੋਸਟ ਬੈਲਟ ਪੇਪਰ ਦੀ ਸਹੂਲਤ ਆਦਿ ਬਾਰੇ ਜਾਣਕਾਰੀ ਪ੍ਰਦਾਨ ਕੀਤੀ ਜਾਵੇ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments