spot_img
Homeਮਾਝਾਗੁਰਦਾਸਪੁਰਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਲੋਕ ਪੱਖੀ ਫੈਸਲੇ ਲੈ ਕੇ ਸੂਬਾ...

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਲੋਕ ਪੱਖੀ ਫੈਸਲੇ ਲੈ ਕੇ ਸੂਬਾ ਵਾਸੀਆਂ ਨੂੰ ਦਿੱਤੀ ਵੱਡੀ ਰਾਹਤ – ਚੇਅਰਮੈਨ ਰਵੀਨੰਦਨ ਬਾਜਵਾ

ਬਟਾਲਾ, 9 ਨਵੰਬਰ (ਮੁਨੀਰਾ ਸਲਾਮ ਤਾਰੀ ) – ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਲੋਕ ਪੱਖੀ ਫੈਸਲੇ ਕਰਕੇ ਸੂਬਾ ਵਾਸੀਆਂ ਨੂੰ ਵੱਡੀ ਰਾਹਤ ਦਿੱਤੀ ਹੈ। ਇਹ ਪ੍ਰਗਟਾਵਾ ਕਰਦਿਆਂ ਜ਼ਿਲ੍ਹਾ ਪ੍ਰੀਸ਼ਦ ਗੁਰਦਾਸਪੁਰ ਦੇ ਚੇਅਰਮੈਨ ਰਵੀਨੰਦਨ ਸਿੰਘ ਬਾਜਵਾ ਨੇ ਕਿਹਾ ਕਿ ਚੰਨੀ ਸਰਕਾਰ ਵੱਲੋਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਨੂੰ ਘੱਟ ਕਰਨਾ, 2 ਕਿਲੋਵਾਟ ਲੋਡ ਵਾਲੇ ਸਾਰੇ ਖਪਤਕਾਰਾਂ ਦੇ ਬਿਜਲੀ ਬਿੱਲਾਂ ਦੇ ਬਕਾਏ ਮੁਆਫ ਕਰਨੇ, ਸਾਰੀਆਂ ਪੇਂਡੂ ਜਲ ਸਪਲਾਈ (ਆਰ.ਡਬਲਿਊ.ਐਸ) ਨੂੰ ਮੁਫਤ ਬਿਜਲੀ ਸਪਲਾਈ ਦੇਣਾ, 440 ਕਰੋੜ ਰੁਪਏ ਦੀ ਲਾਗਤ ਨਾਲ ਪਿੰਡਾਂ ਵਿੱਚ ਸਾਰੀਆਂ ਆਰ.ਡਬਲਿਊ.ਐਸ. ਸਕੀਮਾਂ ਦੇ ਸਰਵਿਸ ਚਾਰਜ ਨੂੰ 70 ਫੀਸਦ ਘਟਾ ਕੇ 166 ਰੁਪਏ ਤੋਂ 50 ਰੁਪਏ ਪ੍ਰਤੀ ਘਰ ਪ੍ਰਤੀ ਮਹੀਨਾ ਕਰਨਾ, ਘਰੇਲੂ ਬਿਜਲੀ ਟੈਰਿਫ 3 ਰੁਪਏ ਘਟਾਉਣਾ, ਕਰਮਚਾਰੀਆਂ ਨੂੰ ਦੀਵਾਲੀ ਦੇ ਤੋਹਫੇ ਵਜੋਂ ਡੀਏ ਵਿੱਚ 11 ਪ੍ਰਤੀਸ਼ਤ ਵਾਧਾ ਕਰਨਾ, ਲਾਲ ਲਕੀਰ ਵਿੱਚ ਆਉਂਦੀਆਂ ਸਾਰੀਆਂ ਸ਼ਹਿਰੀ ਅਤੇ ਪੇਂਡੂ ਜਾਇਦਾਦਾਂ ਦੇ ਮਾਲਕੀ ਅਧਿਕਾਰ ਅਤੇ ਵੈਟ ਨਾਲ ਸਬੰਧਤ 40000 ਕੇਸਾਂ ਨੂੰ ਖਤਮ ਕਰਨ ਨਾਲ ਉਦਯੋਗਿਕ ਭਾਈਚਾਰੇ ਨੂੰ ਵੱਡੀ ਰਾਹਤ ਦੇਣਾ ਉਹ ਇਤਿਹਾਸਕ ਫੈਸਲੇ ਹਨ, ਜਿਨਾਂ ਦੀ ਸਮੂਹ ਪੰਜਾਬੀਆਂ ਵੱਲੋਂ ਸ਼ਲਾਘਾ ਕੀਤੀ ਜਾ ਰਹੀ ਹੈ।

ਚੇਅਰਮੈਨ ਰਵੀਨੰਦਨ ਸਿੰਘ ਬਾਜਵਾ ਨੇ ਕਿਹਾ ਕਿ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਵੱਲੋਂ ਰੇਤ ਮਾਫ਼ੀਆ ਨੂੰ ਨਕੇਲ ਪਾਉਣ ਲਈ ਵੱਡੇ ਕਦਮ ਚੁੱਕੇ ਗਏ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਇੱਕ ਹੋਰ ਵੱਡਾ ਲੋਕਪੱਖੀ ਫੈਸਲਾ ਕਰਦਿਆਂ ਸੂਬੇ ਭਰ ਵਿੱਚ ਰੇਤ ਦਾ ਰੇਟ 9 ਰੁਪਏ ਪ੍ਰਤੀ ਕਿਊਬਿਕ ਫੁੱਟ (ਸਮੇਤ ਲੋਡਿੰਗ) ਕਰਕੇ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਦੇ ਇਸ ਫੈਸਲੇ ਨਾਲ ਰੇਤ ਦਾ ਮੁੱਲ ਨਿਰਧਾਰਤ ਹੋ ਗਿਆ ਹੈ ਅਤੇ ਹੁਣ ਕੋਈ ਵੀ ਇਸ ਮੁੱਲ ਤੋਂ ਵੱਧ ਰੇਤ ਨਹੀਂ ਵੇਚ ਸਕੇਗਾ। ਉਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਵੱਲੋਂ ਜੋ ਫੈਸਲੇ ਪੰਜਾਬ ਅਤੇ ਪੰਜਾਬੀਆਂ ਦੇ ਹੱਕ ਵਿੱਚ ਲਏ ਗਏ ਹਨ ਉਹ ਇਤਿਹਾਸ ਵਿੱਚ ਦਰਜ ਹੋ ਗਏ ਹਨ ਅਤੇ ਸੂਬੇ ਦੇ ਲੋਕਾਂ ਵਿੱਚ ਕਾਂਗਰਸ ਪਾਰਟੀ ਦਾ ਅਧਾਰ ਹੋਰ ਮਜਬੂਤ ਹੋਇਆ ਹੈ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments