spot_img
Homeਮਾਝਾਗੁਰਦਾਸਪੁਰਪੋਲਿੰਗ ਸਟੇਸ਼ਨਾਂ ’ਤੇ 13, 14, 20 ਤੇ 21 ਨਵੰਬਰ (ਦਿਨ ਸ਼ਨੀਵਾਰ ਤੇ...

ਪੋਲਿੰਗ ਸਟੇਸ਼ਨਾਂ ’ਤੇ 13, 14, 20 ਤੇ 21 ਨਵੰਬਰ (ਦਿਨ ਸ਼ਨੀਵਾਰ ਤੇ ਐਤਵਾਰ) ਨੂੰ ਲੱਗਣਗੇ ਵਿਸ਼ੇਸ ਕੈਂਪ

ਬਟਾਲਾ, 11 ਨਵੰਬਰ (ਮੁਨੀਰਾ ਸਲਾਮ ਤਾਰੀ) – ਭਾਰਤੀ ਚੋਣ ਕਮਿਸ਼ਨ ਵੱਲੋਂ ਅਗਾਮੀ ਪੰਜਾਬ ਵਿਧਾਨ ਸਭਾ ਚੋਣਾਂ 2022 ਦੇ ਮੱਦੇਨਜ਼ਰ ਵੋਟਰ ਸੂਚੀਆਂ ਦੀ ਸੁਧਾਈ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਜ਼ਿਲਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੋਲਿੰਗ ਬੂਥਾਂ ਉੱਤੇ ਪੋਲਿੰਗ ਪ੍ਰਤੀਸ਼ਤਤਾ ਵਧਾਉਣ ਦੇ ਮੰਤਵ ਨਾਲ ਪੋਲਿੰਗ ਸਟੇਸ਼ਨਾਂ 13, 14, 20 ਤੇ 21 ਨਵੰਬਰ (ਦਿਨ ਸ਼ਨੀਵਾਰ ਤੇ ਐਤਵਾਰ) ਨੂੰ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਉਨਾਂ ਕਿਹਾ ਕਿ ਇਨਾਂ ਕੈਂਪਾਂ ਵਿੱਚ ਯੋਗਤਾ ਮਿਤੀ 1.1.2022 ਦੇ ਆਧਾਰ ਤੇ 18 ਸਾਲ ਜਾਂ 18 ਸਾਲ ਤੋਂ ਵੱਧ ਉਮਰ ਦੇ ਨੌਜਵਾਨ ਲੜਕੇ-ਲੜਕੀਆਂ ਦੀਆਂ ਵੋਟਾਂ ਬਣਾਉਣ ਲਈ ਵਿਸ਼ੇਸ ਉਪਰਾਲੇ ਕੀਤੇ ਜਾਣਗੇ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸੁਪਰਵਾਈਜ਼ਰਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਜ਼ਿਲ੍ਹੇ ਦੇ ਪੋਲਿੰਗ ਸਟੇਸ਼ਨਾਂ, ਜਿਨਾਂ ਵਿਚ ਘੱਟ ਪ੍ਰਤੀਸ਼ਤ ਵੋਟ ਪੋਲ ਹੋਈ ਸੀ, ਓਥੇ ਲੋਕਾਂ ਨੂੰ ਵੋਟ ਬਣਾਉਣ ਅਤੇ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਲਈ ਵੱਧ ਤੋਂ ਜਾਗਰੂਕ ਕੀਤਾ ਜਾਵੇ। ਉਨਾਂ ਕਿਹਾ ਕਿ ਹਰ ਪੋਲਿੰਗ ਸਟੇਸ਼ਨ ’ਤੇ ਦਿਵਿਆਂਗ ਵੋਟਰਾਂ ਲਈ ਵੀਲ ਚੀਅਰ ਦੀ ਉਪਲੱਬਧਤਾ ਯਕੀਨੀ ਬਣਾਈ ਜਾਵੇਗੀ। ਉਨਾਂ ਅੱਗੇ ਦੱਸਿਆ ਕਿ ਮਾਣਯੋਗ ਭਾਰਤ ਚੋਣ ਕਮਿਸ਼ਨ ਵਲੋਂ ਇਸ ਵਾਰ 80 ਸਾਲ ਜਾਂ ਇਸ ਤੋਂ ਉਪਰ ਵਿਅਕਤੀਆਂ ਨੂੰ ਵੋਟ ਪਾਉਣ ਸਬੰਧੀ ਪੋਸਟਲ ਬੈਲਟ ਪੇਪਰ ਦੀ ਸਹੂਲਤ ਪ੍ਰਦਾਨ ਕਰਵਾਈ ਗਈ ਹੈ ਤਾਂ ਜੋ ਉਹ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਕਰ ਸਕਣ।  ਡਿਪਟੀ ਕਮਿਸ਼ਨਰ ਨੇ ਅਪੀਲ ਕੀਤੀ ਹੈ ਕਿ 18 ਸਾਲ ਤੋਂ ਵੱਧ ਉਮਰ ਦੇ ਜਿਨਾਂ ਨਾਗਰਿਕਾਂ ਦੀ ਅਜੇ ਤੱਕ ਵੋਟ ਨਹੀਂ ਬਣੀ ਉਹ 13, 14, 20 ਤੇ 21 ਨਵੰਬਰ (ਦਿਨ ਸ਼ਨੀਵਾਰ ਤੇ ਐਤਵਾਰ) ਨੂੰ ਆਪਣੇ ਪੋਲਿੰਗ ਸਟੇਸ਼ਨਾਂ ’ਤੇ ਪਹੁੰਚ ਕੇ ਆਪਣੀ ਵੋਟ ਜਰੂਰ ਬਣਾਉਣ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments