spot_img
Homeਮਾਝਾਗੁਰਦਾਸਪੁਰਪੰਜਾਬ ਸਰਕਾਰ ਵਲੋਂ ਰਜਿਸਟਰਡ ਉਸਾਰੀ ਕਿਰਤੀਆਂ ਲਈ 3100 ਰੁਪਏ ਦੀ ਵਿੱਤੀ ਰਾਹਤ...

ਪੰਜਾਬ ਸਰਕਾਰ ਵਲੋਂ ਰਜਿਸਟਰਡ ਉਸਾਰੀ ਕਿਰਤੀਆਂ ਲਈ 3100 ਰੁਪਏ ਦੀ ਵਿੱਤੀ ਰਾਹਤ ਦੇਣ ਦਾ ਐਲਾਨ

ਗੁਰਦਾਸਪੁਰ, 11 ਨਵੰਬਰ (  ਮੁਨੀਰਾ ਸਲਾਮ ਤਾਰੀ) ਸ. ਬਰਿੰਦਰਮੀਤ ਸਿੰਘ ਪਾਹੜਾ, ਹਲਕਾ ਵਿਧਾਇਕ ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੋਵਿਡ-19 ਦੀ ਮਹਾਂਮਾਰੀ ਦੇ ਮੱਦੇਨਜ਼ਰ ਉਸਾਰੀ ਕਿਰਤੀਆਂ ਦੀ ਰੋਜ਼ੀ-ਰੋਟੀ ਨੂੰ ਪਹੁੰਚੇ ਨੁਕਸਾਨ ਨਾਲ ਪੈਦਾ ਹੋਈਆਂ ਦੁਸ਼ਵਾਰੀਆਂ ਘਟਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਨਿਰਮਾਣ ਤੇ ਹੋਰ ਉਸਾਰੀ ਕਿਰਤੀ ਭਲਾਈ ਬੋਰਡ ਨਾਲ ਰਜਿਸਟਰਡ ਸਾਰੇ ਉਸਾਰੀ ਕਿਰਤੀਆਂ ਲਈ ਵਿੱਤੀ ਸਹਾਇਤਾ ਦਾ ਐਲਾਨ ਕੀਤਾ ਗਿਆ ਹੈ ਅਤੇ ਹਰੇਕ ਉਸਾਰੀ ਕਿਰਤੀ ਨੂੰ 3100 ਰੁਪਏ ਦੀ ਅੰਤਿ੍ਰਮ ਵਿੱਤੀ ਰਾਹਤ ਦੀ ਇਕ ਹੋਰ ਕਿਸ਼ਤ ਦਿੱਤੀ ਜਾਵੇਗੀ

ਵਿਧਾਇਕ ਨੇ ਪਾਹੜਾ ਨੇ ਅੱਗੇ ਦੱਸਿਆ ਕਿ ਇਹ ਰਾਸ਼ੀ ਸਿੱਧੀ ਉਸਾਰੀ ਕਿਰਤੀਆਂ ਦੇ ਬੈਂਕ ਖਾਤਿਆਂ ਵਿਚ ਅਦਾ ਕਰ ਦਿੱਤੀ ਜਾਵੇਗੀ। ਸੂਬਾ ਭਰ ਵਿਚ ਲਗਪਗ 3.17 ਲੱਖ ਉਸਾਰੀ ਕਿਰਤੀ ਰਜਿਸਟਰਡ ਹਨ ਅਤੇ ਇਸ ਸਬੰਧੀ 90-100 ਕਰੋੜ ਰੁਪਏ ਦੀ ਰਾਸ਼ੀ ਵੰਡੇ ਜਾਣ ਦੀ ਸੰਭਾਵਨਾ ਹੈ। ਉਨਾਂ ਨੇੇ ਪੇਂਡੂ ਅਤੇ ਸਹਿਰੀ ਖੇਤਰਾਂ ਦੇ ਸਰਪੰਚਾਂ ਅਤੇ ਕੌਂਸਲਰਾਂ ਨੂੰ ਵੱਧ ਤੋਂ ਵੱਧ ਉਸਾਰੀ ਕਿਰਤੀਆਂ ਦੀ ਰਜਿਸਟ੍ਰੇਸਨ ਕਰਵਾਉਣ ਲਈ ਵੀ ਕਿਹਾ ਤਾਂ ਜੋ ਉਹ ਬੋਰਡ ਵੱਲੋਂ ਸਮੇਂ-ਸਮੇਂ ‘ਤੇ ਚਲਾਈਆਂ ਜਾ ਰਹੀਆਂ ਵੱਖ-ਵੱਖ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾ ਜਾ ਸਕਣ

ਵਿਧਾਇਕ ਪਾਹੜਾ ਨੇ ਅੱਗੇ ਦੱਸਿਆ ਕਿ ਉਕਤ ਵਿੱਤੀ ਸਹਾਇਤਾ ਵਿੱਚ ਵਾਧਾ ਕੀਤਾ ਜਾ ਰਿਹਾ ਹੈ ਕਿਉਂਕਿ ਕੋਵਿਡ ਮਹਾਂਮਾਰੀ ਕਾਰਨ ਇਨ੍ਹਾਂ ਉਸਾਰੀ ਕਿਰਤੀਆਂ ਦੀ ਰੋਜੀ-ਰੋਟੀ ਪ੍ਰਭਾਵਿਤ ਹੋਈ ਹੈ। ਕਿਰਤੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੰਦਿਆਂ ਉਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਸਮਾਜ ਦੇ ਯੋਗ ਅਤੇ ਕਮਜੋਰ ਵਰਗਾਂ ਦੀ ਮਦਦ ਕਰਨ ਲਈ ਵਚਨਬੱਧ ਹੈ, ਜਿਨ੍ਹਾਂ ਕੋਲ ਆਪਣਾ ਪਾਲਣ ਪੋਸ਼ਣ ਕਰਨ ਦੇ ਸਾਧਨ ਨਹੀਂ ਹਨ

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments