spot_img
Homeਮਾਝਾਗੁਰਦਾਸਪੁਰਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋ ਮੁਫਤ ਕਾਨੂੰਨੀ ਸਹਾਇਤਾ ਬਾਰੇ ਜਾਗਰੂਕ ਕੀਤਾ

ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋ ਮੁਫਤ ਕਾਨੂੰਨੀ ਸਹਾਇਤਾ ਬਾਰੇ ਜਾਗਰੂਕ ਕੀਤਾ

 ਗੁਰਦਾਸਪੁਰ  12 ਨਵੰਬਰ (ਮੁਨੀਰਾ ਸਲਾਮ ਤਾਰੀ) ਪੇਨ ਅਵੈਰਨੈਸ ਇੰਡੀਆ ਅਵੈਰਨੈਸ ਦੇ ਸਬੰਧ ਵਿੱਚ ਮੈਡਮ ਨਵਦੀਪ ਕੌਰ ਗਿੱਲ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਜੀਆਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ, ਸ੍ਰੀ ਗੁਰਲਾਲ ਸਿੰਘ ਪੰਨੂੰ, ਪੈਨਲ ਐਡਵੋਕੇਟ ਦੁਆਰਾ ਜਿਲ੍ਹਾ ਪ੍ਰਸ਼ਾਸਨ ਦੇ ਵਿੱਚ ਆਏ ਵੱਖ ਵੱਖ ਕਾਲਜਾਂ ਦੇ ਬੱਚਿਆਂ ਨੂੰ  ਮੁਫਤ ਕਾਨੂੰਨੀ ਸਹਾਇਤਾ ਬਾਰੇ ਜਾਗਰੁਕ ਕਰਵਾਇਆ ਗਿਆ। ਇਸ ਜਾਗਰੁਕਤਾ ਪ੍ਰੋਗਰਾਮ ਵਿੱਚ ਵੱਖ ਵੱਖ ਕਾਲਜ ਦੇ  215 ਬੱਚਿਆਂ ਨੇ ਹਿੱਸਾ ਲਿਆ। ਇਸ ਜਾਗਰੁਕਤਾ ਪ੍ਰੋਗਰਾਮ ਵਿੱਚ ਸ੍ਰੀ ਗੁਰਲਾਲ ਸਿੰਘ ਪੰਨੂ, ਪੈਨਲ ਐਡਵੋਕੇਟ ਦੁਆਰਾ ਸੈਮੀਨਾਰ ਵਿੱਚ ਮੌਜੂਦ ਬੱਚਿਆਂ ਨੂੰ ਨਾਲਸਾ ਵੱਲੋਂ ਚਲਾਈ ਜਾ ਰਹੀ ਪੇਨ ਅਵੈਰਨੈਸ ਇੰਡੀਆ ਅਵੈਰਨੈਸ  ਪ੍ਰੋਗਰਾਮ ਬਾਰੇ ਜਾਣੂ ਕਰਵਾਇਆ ਅਤੇ ਦੱਸਿਆ ਕਿ ਇਹ ਮੁਹਿੰਮ  2ਅਕਤੂਬਰ ਤੋਂ ਸ਼ੁਰੂ ਕੀਤੀ ਗਈ ਸੀ ਅਤੇ 14 ਨਵੰਬਰ  ਨੂੰ ਸਮਾਪਤ ਹੋਵੇਗੀ। ਇਸ ਜਾਗਰੁਕਤਾ ਮੁਹਿੰਮ ਦਾ ਮੰਤਵ ਲੋਕਾਂ ਵਿੱਚ ਮੁਫਤ ਕਾਨੂੰਨੀ ਸਹਾਇਤਾ ਬਾਰੇ ਜਾਣੂ ਕਰਵਾਉਣਾ ਹੈ ਤਾਂ ਜੋ ਆਮ ਲੋਕ ਮੁਫਤ ਕਾਨੂੰਨੀ ਸਹਾਇਤਾ ਦਾ ਵੱਧ ਤੋਂ ਵੱਧ ਫਾਇਦਾ ਉਠਾ ਸਕਣ। ਇਸ ਤੋਂ ਇਲਾਵਾ ਉਹਨਾਂ ਨੇ ਕਾਲਜ ਦੇ ਬੱਚਿਆਂ ਨੂੰ ਨਾਲਸਾ ਦੀਆਂ ਵੱਖ ਵੱਖ ਸਕੀਮਾਂ ਬਾਰੇ ਵੀ ਜਾਣੂ ਕਰਵਾਇਆ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments