spot_img
Homeਮਾਝਾਗੁਰਦਾਸਪੁਰਪੰਜਾਬ ਸਰਕਾਰ ਨੇ ਲੋਕਾਂ ਨੂੰ ਸਸਤੀਆਂ ਦਰਾਂ ’ਤੇ ਰੇਤਾ ਮੁਹੱਈਆ ਕਰਵਾਇਆ -...

ਪੰਜਾਬ ਸਰਕਾਰ ਨੇ ਲੋਕਾਂ ਨੂੰ ਸਸਤੀਆਂ ਦਰਾਂ ’ਤੇ ਰੇਤਾ ਮੁਹੱਈਆ ਕਰਵਾਇਆ – ਚੇਅਰਮੈਨ ਬਾਜਵਾ

ਬਟਾਲਾ, 16 ਨਵੰਬਰ (ਮੁਨੀਰਾ ਸਲਾਮ ਤਾਰੀ) – ਪੰਜਾਬ ਸਰਕਾਰ ਵੱਲੋਂ ਮਿਸ਼ਨ ਕਲੀਨ ਤਹਿਤ ਰੇਤ ਮਾਫ਼ੀਆ ਦਾ ਸਫ਼ਾਇਆ ਕਰਨ ਲਈ ਪੰਜਾਬ ਸਟੇਟ ਸੈਂਡ ਐਂਡ ਗਰੈਵਲ ਮਾਈਨਿੰਗ ਪਾਲਿਸੀ, 2021 ਨੂੰ  ਪ੍ਰਵਾਨਗੀ ਦਿੱਤੀ ਜਾ ਚੁੱਕੀ ਹੈ ਅਤੇ ਰਾਜ ਸਰਕਾਰ ਵੱਲੋਂ ਲੋਕਾਂ ਨੂੰ ਵਾਜਬ ਦਰਾਂ ’ਤੇ ਰੇਤ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਇਸਦਾ ਭਾਅ 5.50 ਰੁਪਏ ਪ੍ਰਤੀ ਕਿਊਬਕ ਫੁੱਟ ਦੇ ਸੋਰਸ ਤੇ ਨਿਰਧਾਰਿਤ ਕੀਤਾ ਹੈ।  ਜਿਸ ਨੂੰ ਬੇਸ ਰੇਟ ਮੰਨਦੇ ਹੋਏ ਲੋਕਾਂ ਨੂੰ ਵਾਜਬ ਰੇਟ/ ਸਸਤੇ ਰੇਟਾ ਤੇ ਰੇਤ ਮੁਹੱਈਆ ਕਰਵਾਈਆ ਜਾਵੇਗਾ।

ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰੀਸ਼ਦ ਗੁਰਦਾਸਪੁਰ ਦੇ ਚੇਅਰਮੈਨ ਰਵੀਨੰਦਨ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਤੈਅ ਕੀਤਾ ਗਿਆ ਏਜੰਡਾ `ਮਿਸ਼ਨ ਕਲੀਨ` ਬਹੁਤ ਸਪੱਸ਼ਟ ਹੈ ਅਤੇ ਇਸ ਦੀ ਸਿਧਾਂਤਕ ਤੌਰ `ਤੇ ਪਾਲਣਾ ਸਖ਼ਤੀ ਨਾਲ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਰੇਤੇ ਦੀਆਂ ਕੀਮਤਾਂ ਨੂੰ ਕੰਟਰੋਲ ਕਰਨ ਲਈ ਕਿਸੇ ਨੂੰ ਵੀ ਪੰਜਾਬ ਸਰਕਾਰ ਦੁਆਰਾ ਨਿਰਧਾਰਿਤ ਰੇਟਾਂ ਤੋਂ ਵੱਧ ਵਸੂਲੀ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

ਚੇਅਰਮੈਨ ਬਾਜਵਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਾਰੇ ਅਧਿਕਾਰੀਆਂ ਅਤੇ ਖਾਸ ਕਰਕੇ ਮਾਈਨਿੰਗ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਜਾ ਚੁੱਕੇ ਹਨ ਕਿ ਉਹ ਪੰਜਾਬ ਸਰਕਾਰ ਵਲੋਂ ਜਾਰੀ ਰੇਟ ਅਨੁਸਾਰ ਰੇਤਾ ਲੋਕਾਂ ਨੂੰ ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾਉਣ। ਉਨ੍ਹਾਂ ਸਪੱਸਟ ਕਿਹਾ ਕਿ ਸਰਕਾਰ ਵੱਲੋਂ ਇਸ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਜੇਕਰ ਕੋਈ ਵੱਧ ਵਸੂਲੀ ਕਰਨ ਦੀ ਸ਼ਿਕਾਇਤ ਪ੍ਰਾਪਤ ਹੁੰਦੀ ਹੈ ਤਾਂ ਉਸ ’ਤੇ ਸਖਤ ਕਾਰਵਾਈ ਕੀਤੀ ਜਾਵੇਗੀ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments