spot_img
Homeਮਾਝਾਗੁਰਦਾਸਪੁਰਸਰਕਾਰੀ ਸਕੂਲਾਂ ਵੱਲੋਂ ਨੰਨ੍ਹੇ ਮੁੰਨਿਆਂ ਦੇ ਬਾਲ ਮੇਲਿਆਂ ਨਾਲ ਨਵੇਂ ਸੈਸ਼ਨ ਦੇ...

ਸਰਕਾਰੀ ਸਕੂਲਾਂ ਵੱਲੋਂ ਨੰਨ੍ਹੇ ਮੁੰਨਿਆਂ ਦੇ ਬਾਲ ਮੇਲਿਆਂ ਨਾਲ ਨਵੇਂ ਸੈਸ਼ਨ ਦੇ ਦਾਖਲਿਆਂ ਦੀ ਕੀਤੀ ਗਈ ਸ਼ੁਰੂਆਤ

 

ਗੁਰਦਾਸਪੁਰ ,17 ਨਵੰਬਰ (ਮੁਨੀਰਾ ਸਲਾਮ ਤਾਰੀ )-ਸਕੂਲ ਸਿੱਖਿਆ ਵਿਭਾਗ ਵੱਲੋਂ ਸਿੱਖਿਆ ਮੰਤਰੀ ਪਰਗਟ ਸਿੰਘ ਦੀ ਰਹਿਨੁਮਾਈ ਅਤੇ ਸਿੱਖਿਆ ਸਕੱਤਰ ਅਜੋਏ ਸ਼ਰਮਾ ਦੀ ਅਗਵਾਈ ਹੇਠ ਪ੍ਰਾਇਮਰੀ ਸਕੂਲਾਂ ‘ਚ ਪ੍ਰੀ-ਪ੍ਰਾਇਮਰੀ ਜਮਾਤਾਂ ਦੇ ਨੰਨੇ ਮੁੰਨੇ ਬਾਲਾਂ ਦੇ ਬਾਲ ਮੇਲਿਆਂ ਨਾਲ ਅੱਜ ਤੋਂ ਵਿੱਦਿਅਕ ਸੈਸ਼ਨ 2022-23 ਦੇ ਦਾਖਲਿਆਂ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ। ਬਾਲ ਮੇਲਿਆਂ ਵਿੱਚ ਜਿਥੇ ਬੱਚਿਆਂ ਦੇ ਮਾਪਿਆਂ ਅਤੇ ਕਮਿਊਨਿਟੀ ਮੈਂਬਰਾਂ ਨੇ ਉਤਸ਼ਾਹ ਨਾਲ ਸ਼ਿਰਕਤ ਕੀਤੀ ਉਥੇ ਹੀ ਸਿੱਖਿਆ ਅਧਿਕਾਰੀਆਂ ਵੱਲੋਂ ਵੀ ਸਕੂਲਾਂ ਦੇ ਦੌਰੇ ਕਰਕੇ ਅਧਿਆਪਕਾਂ, ਬੱਚਿਆਂ ਅਤੇ ਮਾਪਿਆਂ ਦੀ ਹੌਂਸਲਾ ਅਫਜ਼ਾਈ ਕੀਤੀ ਗਈ। ਬਾਲ ਮੇਲਿਆਂ ਵਿੱਚ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਟੀਮ ਅਤੇ ਪ੍ਰਥਮ ਟੀਮ ਵੱਲੋਂ ਵੀ ਆਪਣਾ ਪੂਰਾ ਸਹਿਯੋਗ ਦਿੱਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਮਦਨ ਲਾਲ ਸ਼ਰਮਾ ਅਤੇ ਡਿਪਟੀ ਡੀ.ਈ.ਓ. ਐਲੀ: ਬਲਬੀਰ ਸਿੰਘ ਨੇ ਦੱਸਿਆ ਕਿ ਜਿਲ੍ਹੇ ਦੇ ਸਰਕਾਰੀ ਸਕੂਲਾਂ ‘ਚ ਨਵੇਂ ਵਿੱਦਿਅਕ ਸੈਸ਼ਨ ਦੇ ਦਾਖਲਿਆਂ ਦੀ ਸ਼ੁਰੂਆਤ ਅੱਜ 17 ਨਵੰਬਰ ਤੋਂ ਕਰ ਦਿੱਤੀ ਗਈ ਹੈ। ਜਿਲ੍ਹੇ ਦੇ ਪ੍ਰਾਇਮਰੀ ਸਕੂਲਾਂ ਵੱਲੋਂ ਅੱਜ ਪ੍ਰੀ-ਪ੍ਰਾਇਮਰੀ ਜਮਾਤਾਂ ਦੇ ਬਾਲ ਮੇਲੇ ਲਗਾ ਕੇ ਮਾਪਿਆਂ ਨੂੰ ਬੱਚਿਆਂ ਦੀ ਬਹੁਪੱਖੀ ਪ੍ਰਤਿਭਾ ਤੋਂ ਜਾਣੂ ਕਰਵਾਇਆ ਗਿਆ। ਹਰ ਸਕੂਲ ਵੱਲੋਂ ਪੰਜ ਸਟਾਲ ਲਗਾ ਕੇ ਵਿਦਿਆਰਥੀਆਂ ਦੇ ਸਰੀਰਕ, ਭਾਸ਼ਾਈ, ਬੌਧਿਕ ਅਤੇ ਰਚਨਾਤਮਕ ਵਿਕਾਸ ਦਾ ਪ੍ਰਦਰਸ਼ਨ ਕਰਨ ਦੇ ਨਾਲ ਨਾਲ ਵਿਦਿਆਰਥੀਆਂ ਦੇ ਰਿਪੋਰਟ ਕਾਰਡ ਮਾਪਿਆਂ ਨਾਲ ਸਾਂਝੇ ਕੀਤੇ ਗਏ। ਸਿੱਖਿਆ ਅਧਿਕਾਰੀਆਂ ਨੇ ਦੱਸਿਆ ਕਿ ਇਸ ਦੌਰਾਨ ਵਿਦਿਆਰਥੀਆਂ ਵੱਲੋਂ ਸਭਿਆਚਾਰਕ ਪੇਸ਼ਕਾਰੀਆਂ ਵੀ ਕੀਤੀਆਂ ਗਈਆਂ ਅਤੇ ਕਈ ਸਕੂਲਾਂ ਦੀਆਂ ਪੇਸ਼ਕਾਰੀਆਂ ਤੋਂ ਖੁਸ਼ ਹੋ ਕੇ ਪਿੰਡਾਂ ਦੇ ਸਰਪੰਚਾਂ ਅਤੇ ਪੰਚਾਂ ਵੱਲੋਂ ਬੱਚਿਆਂ ਨੂੰ ਨਕਦ ਇਨਾਮ ਵੀ ਦਿੱਤੇ ਗਏ। ਉਨ੍ਹਾਂ ਦੱਸਿਆ ਕਿ ਬਾਲ ਮੇਲਿਆਂ ਦਾ ਮੁੱਖ ਮਕਸਦ ਮਾਪਿਆਂ ਨੂੰ ਆਪਣੇ ਬੱਚਿਆਂ ਦਾ ਦਾਖਲਾ ਸਰਕਾਰੀ ਸਕੂਲਾਂ ਵਿੱਚ ਕਰਵਾਉਣ ਲਈ ਪ੍ਰੇਰਿਤ ਕਰਨਾ ਸੀ।
ਮੇਲੇ ਦੌਰਾਨ ਮਾਪਿਆਂ ਦੇ ਵੀ ਕਰਵਾਏ ਗਏ ਮੁਕਾਬਲੇ।
ਜ਼ਿਲ੍ਹਾ ਕੋਆਰਡੀਨੇਟਰ ਮੀਡੀਆ ਸੈਲ ਗਗਨਦੀਪ ਸਿੰਘ ਨੇ ਦੱਸਿਆ ਕਿ ਬਾਲ ਮੇਲਿਆਂ ਦੌਰਾਨ ਜਿੱਥੇ ਬੱਚਿਆਂ ਦੇ ਵੱਖ-ਵੱਖ ਮੁਕਾਬਲੇ ਕਰਵਾਏ ਗਏ ਉਥੇ ਹੀ ਬੱਚਿਆਂ ਦੇ ਮਾਪਿਆਂ ਦੇ ਵੀ ਵੱਖ-ਵੱਖ ਮੁਕਾਬਲੇ ਆਯੋਜਿਤ ਕੀਤੇ ਗਏ ਅਤੇ ਜੇਤੂ ਮਾਪਿਆਂ ਨੂੰ ਵੀ ਸਨਮਾਨ ਚਿੰਨ੍ਹ ਨਾਲ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਤੇ ਜ਼ਿਲ੍ਹਾ ਕੋਆਰਡੀਨੇਟਰ ਲਖਵਿੰਦਰ ਸਿੰਘ ਸੇਖੋਂ , ਸਹਾਇਕ ਜ਼ਿਲ੍ਹਾ ਕੋਆਰਡੀਨੇਟਰ ਵਿਕਾਸ ਸ਼ਰਮਾ , ਨਿੰਸਚਿੰਤ ਕੁਮਾਰ , ਬੀਪੀਈਓ ਲਖਵਿੰਦਰ ਸਿੰਘ ਸੇਖੋਂ , ਬੀਪੀਈਓ ਨੀਰਜ ਕੁਮਾਰ , ਬੀਪੀਈਓ ਪੋਹਲਾ ਸਿੰਘ , ਬੀਪੀਈਓ ਨਿਰਮਲ ਕੁਮਾਰੀ , ਬੀਪੀਈਓ ਰਾਕੇਸ਼ ਕੁਮਾਰ , ਪਰਲੋਕ ਸਿੰਘ , ਬਲਵਿੰਦਰ ਸਿੰਘ ਗਿੱਲ , ਸੁਖਜਿੰਦਰ ਸਿੰਘ , ਸੁਦੇਸ਼ ਖੰਨਾ ਆਦਿ ਹਾਜ਼ਰ ਸਨ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments