spot_img
Homeਮਾਝਾਗੁਰਦਾਸਪੁਰਸਕੂਲ ਸਿੱਖਿਆ ਵਿਭਾਗ ਵੱਲੋਂ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਵੇਂ...

ਸਕੂਲ ਸਿੱਖਿਆ ਵਿਭਾਗ ਵੱਲੋਂ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਨਲਾਈਨ ਮੁਕਾਬਲਿਆਂ ਦਾ ਜ਼ਿਲ੍ਹਾ ਪੱਧਰੀ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ

 

*ਬਟਾਲਾ 18 ਨਵੰਬਰ ( ਮੁਨੀਰਾ ਸਲਾਮ ਤਾਰੀ )

*ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਿੱਖਿਆ ਵਿਭਾਗ ਵੱਲੋਂ 2020-21 ਦੌਰਾਨ ਕਰਵਾਏ ਗਏ ਆਨ -ਲਾਇਨ ਵਿੱਦਿਅਕ ਵੱਖ ਵੱਖ ਮੁਕਾਬਲੇ ਵਿੱਚੋਂ ਜ਼ਿਲ੍ਹੇ ਪੱਧਰ ਤੇ ਪਹਿਲੇ 5 ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਲਈ ਇਨਾਮ ਵੰਡ ਸਮਾਗਮ ਦਫ਼ਤਰ ਜ਼ਿਲ੍ਹਾ ਸਿੱਖਿਆ ਅਫ਼ਸਰ ਗੁਰਦਾਸਪੁਰ ਦੁਆਰਾ ਕਰਵਾਇਆ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਡੀ.ਈ.ਓ. ਸੈਕੰ: ਹਰਪਾਲ ਸਿੰਘ ਸੰਧਾਵਾਲੀਆ ਅਤੇ ਡੀ.ਈ.ਓ. ਐਲੀ: ਮਦਨ ਲਾਲ ਸ਼ਰਮਾ ਨੇ ਦੱਸਿਆ ਕਿ ਸਿੱਖਿਆ ਵਿਭਾਗ ਪੰਜਾਬ ਵੱਲੋਂ ਨੌਂਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 400 ਆਨਲਾਈਨ ਮੁਕਾਬਲੇ ਕਰਵਾਏ ਗਏ ਸਨ ਜਿਸ ਵਿੱਚ ਪ੍ਰਾਇਮਰੀ , ਮਿਡਲ , ਹਾਈ , ਸੈਕੰਡਰੀ ਦੇ ਵਿਦਿਆਰਥੀਆਂ ਵੱਲੋਂ ਇਨ੍ਹਾਂ ਮੁਕਾਬਲਿਆ ਵਿੱਚ ਵੱਧ ਚੜ੍ਹ ਕੇ ਭਾਗ ਲਿਆ ਸੀ। ਇਸ ਵਿੱਚ ਦੇ ਜ਼ਿਲ੍ਹਾ ਪੱਧਰੀ ਇਨਾਮ ਜੇਤੂ ਲਗ-ਪਗ 200 ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ ਸਥਾਨਕ ਸਰਕਾਰੀ ਕੰਨਿਆਂ ਸੀਨੀ: ਸੈਕੰ: ਸਕੂਲ ਧਰਮਪੁਰਾ ਬਟਾਲਾ ਵਿਖੇ ਸਾਡਾ ਪਰ ਪ੍ਰਭਾਵਸ਼ਾਲੀ ਸਮਾਗਮ ਕਰਵਾਇਆਂ ਗਿਆ ਜਿਸ ਵਿੱਚ ਜ਼ਿਲ੍ਹਾਂ ਪੱਧਰ ਤੇ ਜੇਤੂ ਵਿਦਿਆਰਥੀਆਂ ਨੂੰ ਸਿੱਖਿਆ ਵਿਭਾਗ ਵੱਲੋਂ ਭੇਜੇ ਗਏ ਸਰਟੀਫ਼ਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ ਹੈ। ਜਿਕਰਯੋਗ ਹੈ ਕਿ ਜਿਸ ਵਿੱਚ ਕੋਵਿਡ-19 ਦੇ ਬਾਵਜੂਦ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਨੇ ਇਨ੍ਹਾਂ ਆਨ-ਲਾਈਨ ਵਿੱਦਿਅਕ ਮੁਕਾਬਲਿਆ ਭਾਗ ਲਿਆ ਸੀ। ਇਸ ਮੁਕਾਬਲੇ ਵਿੱਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚੋਂ ਪਹਿਲੇ ਪੰਜ ਸਥਾਨਾਂ ’ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਨਗਦ ਇਨਾਮ ਅਤੇ ਪ੍ਰੋਤਸਾਹਨ ਰਾਸ਼ੀ ਦੇ ਕੇ ਸਨਮਾਨਿਤ ਕੀਤਾ ਜਾਵੇਗਾ।ਇਸ ਇਨਾਮ ਵੰਡ ਸਮਾਗਮ ਵਿੱਚ ਪਹਿਲੇ, ਦੂਜੇ, ਤੀਜੇ, ਚੌਥੇ ਅਤੇ ਪੰਜਵੇਂ ਸਥਾਨ ’ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਕ੍ਰਮਵਾਰ 2000, 1500 ,1000,500,500 ਰੁਪਏ ਨਗਦ ਰਾਸ਼ੀ ਦੇ ਕੇ ਸਨਮਾਨਿਤ ਕੀਤਾ ਗਿਆ।ਅੱਜ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ: ਹਰਪਾਲ ਸਿੰਘ ਸੰਧਾਵਾਲੀਆ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਮਦਨ ਲਾਲ ਸ਼ਰਮਾ ਵੱਲੋਂ ਸਾਰਿਆਂ ਨੂੰ 10 ਗੁਰੂਆਂ ਦੇ ਦਰਸਾਏ ਮਾਰਗ ‘ਤੇ ਚੱਲਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਕੂਲੀ ਵਿਦਿਆਰਥੀਆਂ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਅਤੇ ਸਿੱਖਿਆਵਾਂ ਨੂੰ ਸਮਰਪਿਤ ਗੀਤ, ਕਵਿਤਾਵਾਂ ਅਤੇ ਰਚਨਾਵਾਂ ਪੇਸ਼ ਕਰਦਿਆਂ ਸਮਾਂ ਬੰਨ੍ਹਿਆ ਗਿਆ। ਇਸ ਮੌਕੇ ਡਿਪਟੀ ਡੀ.ਈ.ਓ. ਸੈਕੰ: ਲਖਵਿੰਦਰ ਸਿੰਘ , ਡਿਪਟੀ ਡੀ.ਈ.ਓ. ਐਲੀ: ਬਲਬੀਰ ਸਿੰਘ , ਪ੍ਰਿੰਸੀਪਲ ਬਲਵਿੰਦਰ ਕੌਰ , ਪ੍ਰਿੰਸੀਪਲ ਰਜਨੀ ਬਾਲਾ , ਹੈੱਡਮਾਸਟਰ ਸੁਭਾਸ਼ ਕੁਮਾਰ , ਨੋਡਲ ਅਫਸ਼ਰ ਵਿੱਦਿਅਕ ਮੁਕਾਬਲੇ ਸੈਕੰ: ਸਰਬਜੀਤ ਸਿੰਘ ਚੱਠਾ , ਨੋਡਲ ਅਫਸ਼ਰ ਵਿੱਦਿਅਕ ਮੁਕਾਬਲੇ ਐਲੀ: ਸੁਖਬੀਰ ਕੌਰ , ਮੀਡੀਆ ਕੋਆਰਡੀਨੇਟਰ ਗਗਨਦੀਪ ਸਿੰਘ , ਜਸਪਿੰਦਰ ਸਿੰਘ , ਸੁਰਿੰਦਰ ਮੋਹਨ , ਜਸਪਾਲ ਸਿੰਘ , ਮੈਡਮ ਰੋਜੀ ਬਾਲਾ , ਹਰਪ੍ਰੀਤ ਸਿੰਘ , ਜਤਿੰਦਰ ਸਿੰਘ ਧੁੱਪਸੜੀ, ਡਾ. ਸਤਿੰਦਰ ਸਿੰਘ ਰੈਬੀ, ਡਾ. ਸਤਿੰਦਰ ਕੌਰ ਬੁੱਟਰ ਆਦਿ ਹਾਜ਼ਰ ਸਨ। *

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments