18 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਲੋਕ ਆਪਣੀ ਵੋਟ ਜ਼ਰੂਰ ਬਣਾਉਣ-ਸੇਤੀਆ

0
232

 

ਫਰੀਦਕੋਟ 12 ਜੂਨ (ਧਰਮ ਪ੍ਰਵਾਨਾਂ) ਵਿਧਾਨ ਸਭਾ ਚੋਣਾਂ-2022 ਦੇ ਮੱਦੇਨਜ਼ਰ ਨੌਜਵਾਨ ਵਰਗ ਦੀ ਚੋਣ ਪ੍ਰੋਸੈਸ ਵਿੱਚ ਵੱਧ ਤੋਂ ਵੱਧ ਸਹਿਭਾਗਤਾ ਨਿਸ਼ਚਿਤ ਕਰਨ ਲਈ ਭਾਰਤ ਚੋਣ ਕਮਿਸ਼ਨ ਵੱਲੋਂ ਕੀਤੀਆਂ ਜਾ ਰਹੀਆਂ ਨਿਰੰਤਰ ਕੋਸ਼ਿਸ਼ਾਂ ਤਹਿਤ ਮੁੱਖ ਚੋਣ ਅਫਸਰ, ਪੰਜਾਬ, ਚੰਡੀਗੜ੍ਹ ਵੱਲੋਂ ਵੋਟਰ ਰਜਿਸਟਰੇਸ਼ਨ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ, ਫਰੀਦਕੋਟ ਸ੍ਰੀ ਵਿਮਲ ਕੁਮਾਰ ਸੇਤੀਆ, ਆਈ.ਏ.ਐਸ. ਵੱਲੋਂ ਦੱਸਿਆ ਗਿਆ ਕਿ ਕੋਈ ਵੀ ਨਾਗਰਿਕ ਜਿਸ ਦੀ ਉਮਰ 1 ਜਨਵਰੀ 2021 ਨੂੰ 18 ਸਾਲ ਜਾਂ ਇਸ ਤੋਂ ਵੱਧ ਹੈ ਅਤੇ ਉਸਦਾ ਨਾਮ ਅਜੇ ਤੱਕ ਵੋਟਰ ਸੂਚੀ ਵਿੱਚ ਦਰਜ ਨਹੀਂ ਹੋਇਆ, ਆਪਣੀ ਵੋਟ ਬਣਾਉਣ ਲਈ ਫਾਰਮ ਨੰ:6 ਵਿੱਚ ਆਪਣੀ ਦਰਖਾਸਤ ਦੇ ਸਕਦਾ ਹੈ, ਇਸੇ ਤਰ੍ਹਾਂ ਵੋਟ ਕਟਵਾਉਣ ਲਈ ਫਾਰਮ ਨੰ: 7, ਵੋਟਰ ਸੂਚੀ ਵਿੱਚ ਦਰਜ ਵੇਰਵਿਆਂ ਵਿੱਚ ਦਰੁਸਤੀ ਕਰਵਾਉਣ ਲਈ ਫਾਰਮ ਨੰ: 8 ਅਤੇ ਇਕੋ ਵਿਧਾਨ ਸਭਾ ਹਲਕੇ ਵਿੱਚ ਰਿਹਾਇਸ਼ ਤਬਦੀਲ ਹੋਣ ਤੇ ਫਾਰਮ ਨੰ: 8ਏ ਵਿੱਚ ਆਪਣਾ ਦਾਅਵਾ ਸਬੰਧਿਤ ਚੋਣਕਾਰ ਰਜਿਸਟਰੇਸ਼ਨ ਅਫਸਰ ਨੂੰ ਪੇਸ਼ ਕੀਤਾ ਜਾ ਸਕਦਾ ਹੈ ਜਾਂ ਆਪਣੇ ਬੀ.ਐੱਲ.ਓ. ਨੂੰ ਦਿੱਤਾ ਜਾ ਸਕਦਾ ਹੈ। ਉਨ੍ਹਾਂ ਇਸ ਸਬੰਧੀ ਹੋਰ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੋਵਿਡ-19 ਲਈ ਜਾਰੀ ਪ੍ਰੋਟੋਕਾਲ ਦੀ ਪਾਲਣਾ ਕਰਦਿਆਂ ਉਪਰੋਕਤ ਸਾਰੇ ਫਾਰਮ ਭਾਰਤ ਚੋਣ ਕਮਿਸ਼ਨ, ਮੁੱਖ ਚੋਣ ਅਫਸਰ, ਪੰਜਾਬ ਦੀ ਵੈਬਸਾਈਟ ਤੇ ਉਪਲੱਬਧ ਹਨ ਜਦਕਿ ਇਹ ਚੋਣਕਾਰ ਰਜਿਸਟਰੇਸ਼ਨ ਅਫਸਰਾਂ ਦੇ ਦਫਤਰ ਅਤੇ ਜ਼ਿਲ੍ਹਾ ਚੋਣ ਦਫਤਰ ਵਿਖੇ ਸਾਰੇ ਫਾਰਮ ਮੁਫਤ ਉਪਲੱਬਧ ਹਨ। ਇਹ ਫਾਰਮ ਵੈਬਸਾਈਟ ਮਮਮ।ਅਡਤਬ।ਪਰਡ।ਜਅਤੇ ਆਨਲਾਈਨ ਵੀ ਅਪਲਾਈ ਕੀਤੇ ਜਾ ਸਕਦੇ ਹਨ।
ਭਾਰਤ ਚੋਣ ਕਮਿਸ਼ਨ ਵੱਲੋਂ ਆਮ ਜਨਤਾ ਦੀ ਚੋਣ ਪ੍ਰੋਸੈਸ ਵਿੱਚ ਭਾਗੀਦਾਰੀ ਵਧਾਉਣ ਲਈ ਸਵੀਪ ਪ੍ਰੋਜੈਕਟ ਅਧੀਨ ਕਰਵਾਈਆਂ ਜਾ ਰਹੀਆਂ ਗਤੀਵਿਧੀਆਂ ਦੀ ਜਾਣਕਾਰੀ ਦਿੰਦਿਆ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਮੁੱਖ ਚੋਣ ਅਫਸਰ, ਪੰਜਾਬ, ਚੰਡੀਗੜ੍ਹ ਵੱਲੋਂ ਵਿੱਦਿਅਕ ਅਤੇ ਤਕਨੀਕੀ ਕਾਲਜਾਂ ਵਿੱਚ ਨਿਯੁਕਤ ਕੈਂਪਸ ਅੰਬੈਸਡਰਾਂ ਨੂੰ ਉਤਸ਼ਾਹਿਤ ਕਰਨ ਲਈ ਹਰੇਕ ਮਹੀਨੇ ਸਭ ਤੋਂ ਵੱਧ ਨਵੇਂ ਵੋਟਰਾਂ ਦੀ ਰਜਿਸਟ੍ਰੇਸ਼ਨ ਕਰਵਾਉਣ ਵਾਲੇ ਕੈਂਪਸ ਐਬੰਸਡਰ ਨੂੰ ਇਲੈਕਸ਼ਨ ਸਟਾਰ ਆਫ ਦਾ ਮੰਥ ਦੇ ਖਿਤਾਬ ਨਾਲ ਨਿਵਾਜਿਆ ਜਾਵੇਗਾ ਅਤੇ ਪ੍ਰਮਾਣ ਪੱਤਰ ਨਾਲ ਸਨਮਾਨਿਤ ਕੀਤਾ ਜਾਵੇਗਾ।ਉਨ੍ਹਾਂ ਦੱਸਿਆ ਵਿੱਦਿਅਕ ਸੰਸਥਾਵਾਂ ਵਿੱਚ ਚੋਣ ਸਾਖਰਤਾ ਕਲੱਬਾਂ ਦੀ ਸਥਾਪਨਾ ਕੀਤੀ ਗਈ ਹੈ ਅਤੇ ਵਿਦਿਆਰਥੀਆਂ ਲਈ ਆਨਲਾਈਨ, ਪੋਸਟਰ ਮੇਕਿੰਗ, ਸਲੋਗਨ ਰਾਈਟਿੰਗ ਆਦਿ ਮੁਕਾਬਲੇ ਕਰਵਾਏ ਜਾ ਰਹੇ ਹਨ ਤਾਂ ਜੋ ਸਕੂਲ ਪੱਧਰ ਤੋਂ ਹੀ ਬੱਚਿਆਂ ਨੂੰ ਚੋਣ ਪ੍ਰੋਸੈਸ ਦੀ ਜਾਣਕਾਰੀ ਦਿੱਤੀ ਜਾ ਸਕੇ।
ਜ਼ਿਲ੍ਹੇ ਵਿੱਚ ਨਿਯੁਕਤ ਚੋਣਕਾਰ ਰਜਿਸਟਰੇਸ਼ਨ ਅਫਸਰਾਂ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਹਲਕਾ 87-ਫਰੀਦਕੋਟ, 88-ਕੋਟਕਪੂਰਾ, 89-ਜੈਤੋਂ(ਅ.ਜ.) ਦੇ ਚੋਣਕਾਰ ਰਜਿਸਟਰੇਸ਼ਨ ਅਫਸਰ, ਕ੍ਰਮਵਾਰ ਉਪਮੰਡਲ ਮੈਜਿਸਟਰੇਟ, ਫਰੀਦਕੋਟ, ਕੋਟਕਪੂਰਾ, ਜੈਤੋਂ (ਅ.ਜ.) ਹਨ। ਉਨ੍ਹਾਂ ਦੱਸਿਆ ਕਿ ਵੋਟਾਂ ਬਣਾਉਣ ਦੇ ਪੂਰੇ ਪ੍ਰੋਸੈਸ ਦੀ ਜਾਣਕਾਰੀ ਮੁਹੱਈਆ ਕਰਵਾਉਣ ਲਈ ਵੋਟਰ ਹੈਲਪ ਲਾਈਨ ਨੰਬਰ 1950 (ਟੋਲ ਫਰੀ) ਤੇ ਸਪੰਰਕ ਕੀਤਾ ਜਾ ਸਕਦਾ ਹੈ।ਡਿਪਟੀ ਕਮਿਸ਼ਨਰ ਨੇ ਆਮ ਜਨਤਾ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਇਸ ਵਿਸ਼ੇਸ਼ ਮੁਹਿੰਮ ਦਾ ਵੱਧ ਤੋਂ ਵੱਧ ਫਾਇਦਾ ਉਠਾਉਣ ਤਾਂ ਜ਼ੋ ਕੋਈ ਵੀ ਯੋਗ ਵਿਅਕਤੀ ਵੋਟਰ ਬਣਨ ਤੋਂ ਵਾਝਾਂ ਨਾ ਰਹੇ।

Previous articleਕਵੀ ਤੇਜ਼ਾ ਸਿੰਘ ਸ਼ੌਕੀ ਦਾ 75 ਵਾਂ ਜਨਮ ਦਿਨ ਮੌਕੇ ਸਨਮਾਨਿਤ ਕੀਤਾ
Next articleਗਠਜੋੜ ਹੋਣ ’ਤੇ ਅਕਾਲੀ-ਬਸਪਾ ਆਗੂਆਂ ਤੇ ਵਰਕਰਾਂ ਨੇ ਲੱਡੂ ਵੰਡੇ

LEAVE A REPLY

Please enter your comment!
Please enter your name here