ਹਰ ਘਰ ਦਸਤਕ ਮੁਹਿੰਮ ਤਹਿਤ ਕੋਵਿਡ-19 ਵੈਕਸੀਨੇਸ਼ਨ ਦੇ 100 ਫੀਸਦੀ ਟੀਚੇ ਨੂੰ ਹਾਸਲ ਕੀਤਾ ਜਾਵੇ – ਡਿਪਟੀ ਕਮਿਸ਼ਨਰ

0
209

ਬਟਾਲਾ, 25 ਨਵੰਬਰ (ਮੁਨੀਰਾ ਸਲਾਮ ਤਾਰੀ) – ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਨੇ ਸਿਹਤ ਅਧਿਕਾਰੀਆਂ ਨੂੰ ਜ਼ਿਲ੍ਹੇ ਅੰਦਰ ਕੋਵਿਡ-19 ਵੈਕਸ਼ੀਨੇਸ਼ਨ ਵਿਚ ਹੋਰ ਤੇਜ਼ੀ ਲਿਆਉਣ ਦੀ ਹਦਾਇਤ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕੋਵਿਡ-19 ਮਹਾਂਮਾਰੀ ਉੱਪਰ ਫ਼ਤਹਿ ਪਾਉਣ ਲਈ ਸਰਕਾਰ ਦੀਆਂ ਹਦਾਇਤਾਂ ਮੁਤਾਬਕ ‘ਹਰ ਘਰ ਦਸਤਕ’ ਵੈਕਸ਼ੀਨੇਸ਼ਨ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਹ ਮੁਹਿੰਮ ਤਹਿਤ 30 ਨਵੰਬਰ ਤਕ ਚੱਲੇਗੀ ਅਤੇ ਇਸ ਮੁਹਿੰਮ ਦਾ ਉਦੇਸ਼ 100 ਫੀਸਦ ਕੋਵਿਡ ਵਿਰੋਧੀ ਵੈਕਸ਼ੀਨੇਸ਼ਨ ਦੇ ਟੀਚੇ ਨੂੰ ਪ੍ਰਾਪਤ ਕਰਨਾ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਵੱਖ-ਵੱਖ ਟੀਮਾਂ ਬਣਾਈਆਂ ਗਈਆਂ ਹਨ ਜੋ ਲੋਕਾਂ ਦੇ ਘਰਾਂ ਤੱਕ ਪਹੁੰਚ ਕਰਕੇ ਉਨ੍ਹਾਂ ਨੂੰ ਵੈਕਸੀਨ ਲਗਾਉਣ ਲਈ ਪ੍ਰੇਰਤ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜਿਨ੍ਹਾਂ ਵਿਅਕਤੀਆਂ ਨੇ ਅਜੇ ਤੱਕ ਵੈਕਸੀਨ ਨਹੀਂ ਲਗਵਾਈ ਉਨ੍ਹਾਂ ਦੀ ਮੌਕੇ ’ਤੇ ਹੀ ਵੈਕਸ਼ੀਨ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਦੇ ਮਨ ਵਿਚ ਵੈਕਸੀਨ ਨੂੰ ਲੈ ਕੇ ਕੋਈ ਸ਼ੰਕਾ ਹੈ ਤਾਂ ਉਸਦਾ ਸ਼ੰਕਾ ਟੀਮ ਮੈਂਬਰਾਂ ਵਲੋਂ ਦੂਰ ਕੀਤਾ ਜਾਵੇ ਅਤੇ ਉਸਨੂੰ ਵੈਕਸੀਨ ਲਗਾਈ ਜਾਵੇ। ਉਨਾਂ ਦੱਸਿਆ ਕਿ ਕੋਵਿਡ ਸਬੰਧੀ ਹਰ ਤਰਾਂ ਦੀ ਸ਼ੰਕਾ ਦਾ ਨਿਵਾਰਣ ਅਤੇ ਵੈਕਸ਼ੀਨੇਸ਼ਨ ਸਬੰਧੀ ਫੈਲੀਆਂ ਗਲਤ ਧਾਰਨਾਵਾਂ ਨੂੰ ਦੂਰ ਕਰਕੇ 100 ਫੀਸਦ ਵੈਕਸ਼ੀਨੇਸ਼ਨ ਦੇ ਟੀਚੇ ਨੂੰ ਪਾਉਣਾ ਹੀ ‘ਹਰ ਘਰ ਦਸਤਕ ਮੁਹਿੰਮ’ ਦਾ ਟੀਚਾ ਹੈ।  ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਵੈਕਸੀਨੇਸ਼ਨ ਮੁਹਿੰਮ ਦੀ ਨਿੱਜੀ ਤੌਰ ’ਤੇ ਨਿਗਰਾਨੀ ਕਰਨ ਤਾਂ ਜੋ ਵੈਕਸੀਨੇਸ਼ਨ ਦੇ ਟੀਚੇ ਨੂੰ ਹਾਸਲ ਕੀਤਾ ਜਾ ਸਕੇ।

Previous articleसरकारी सीनियर सैकेंडरी स्कूल घुमा और घुमाण में स्पोर्ट्स मीट करवाई गई
Next articleसरकारी सीनियर सैकेंडरी स्कूल बहादरपुर रजोआ में वार्षिक पुरस्कार वितरण समारोह तथा खेल दिवस मनाया गया
Editor-in-chief at Salam News Punjab

LEAVE A REPLY

Please enter your comment!
Please enter your name here