spot_img
Homeਮਾਝਾਗੁਰਦਾਸਪੁਰਸੰਵਿਧਾਨ ਦਿਵਸ ਦੇ ਸਬੰਧ ਵਿੱਚ ਵੱਖ-ਵੱਖ ਸਕੂਲਾਂ ਵਿੱਚ ਸਮਾਗਮ

ਸੰਵਿਧਾਨ ਦਿਵਸ ਦੇ ਸਬੰਧ ਵਿੱਚ ਵੱਖ-ਵੱਖ ਸਕੂਲਾਂ ਵਿੱਚ ਸਮਾਗਮ

ਗੁਰਦਾਸਪੁਰ ,26 ਨਵੰਬਰ (ਮੁਨੀਰਾ ਸਲਾਮ ਤਾਰੀ) ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਹਦਾਇਤਾਂ ਮੁਤਬਿਕ ਅਤੇ ਸ੍ਰੀਮਤੀ ਰਮੇਸ਼ ਕੁਮਾਰੀ ਮਾਨਯੋਗ ਜ਼ਿਲ੍ਹਾ ਤੇ ਸ਼ੈਸ਼ਨ ਜੱਜ ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ  ਅਤੇ ਮੈਡਮ ਨਵਦੀਪ ਕੌਰ ਗਿੱਲਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਦੀ ਦੇਖ ਰੇਖ ਹੇਠ ਅੱਜ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ),ਗੁਰਦਾਸਪੁਰ ਨੂੰ ਹਦਾਇਤ ਜਾਰੀ ਕੀਤੀਆਂ ਗਈਆਂ ਸਨ ਕਿ ਸਮੂਹ ਸਕੂਲਾਂ ਵਿੱਚ ਸੰਵਿਧਾਨ ਦਿਵਸ ਦੇ ਮੌਕੇ ਤੇ ਬੱਚਿਆਂ ਦੁਆਰਾ ਸੰਵਿਧਾਨ ਦੀ ਪ੍ਰਸਤਾਵਨਾ ਸਾਰੇ ਸਕੂਲਾਂ ਵਿੱਚ ਪੜੀ ਜਾਵੇ । ਇਸ ਤਰ੍ਹਾਂ ਗੁਰਦਾਸਪੁਰ ਜ਼ਿਲ੍ਹੇ 602 ਸਕੂਲਾਂ ਵਿੱਚ ਇਸ ਮੌਕੇ ਤੇ 33127 ਬੱਚਿਆਂ ਦੁਆਰਾ ਪ੍ਰਸਤਾਵਨਾ ਪੜੀ ਗਈ ।
ਮੈਡਮ ਨਵਦੀਪ ਕੌਰ ਗਿੱਲ ਸਕੱਤਰ ਜ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਦੱਸਿਆ ਕਿ ਇਸ ਤੋਂ ਇਲਾਵਾ ਇਸ ਮੌਕੇ ਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਦੇ ਵੱਖ-ਵੱਖ ਪੈਨਲ ਐਡਵੋਕੇਟਜ ਜਿਵੇ ਕਿ ਮਿਸ ਰੁਫਸਾ ਸਭਰਵਾਲਸ੍ਰੀ ਕਿਸ਼ਨ ਗੋਪਾਲ ਮੱਲ੍ਹੀ ਸ੍ਰੀ ਗੁਰਲਾਲ ਸਿੰਘ ਪੰਨੂੰ ਅਤੇ ਸ੍ਰੀ ਪ੍ਰਭਦੀਪ ਸਿੰਘ ਸੰਧੂ ਦੁਆਰਾ ਵੱਖ-ਵੱਖ ਸਕੂਲਾਂ ਵਿੱਚ ਜਾ ਕੇ  ਸੈਮੀਨਾਰਾ ਲਗਾਏ ਗਏ ਅਤੇ ਉਨ੍ਹਾਂ ਬੱਚਿਆਂ ਨੂੰ ਆਪਣੇ ਸੰਬੋਧਨ ਵਿੱਚ ਸੰਵਿਧਾਨ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆ ਕਿਹਾ ਕਿ ਇਹ ਸੰਵਿਧਾਨ ਹੀ ਹੈ ਜਿਸ ਨੇ ਸਾਨੂੰ ਬਰਾਬਰਤਾਆਪਸੀ ਭਾਈਚਾਰੇ ਅਤੇ ਧਾਰਮਿਕ ਭਾਈਚਾਰੇ ਸਬੰਧੀ ਆਜ਼ਾਦੀ ਦਿੱਤੀ ਹੈ । ਇਸ ਤੋਂ ਇਲਾਵਾ ਪੈਨਲ ਐਡਵੋਕੇਟਜ਼ ਨੇ ਬੱਚਿਆਂ ਨੂੰ ਉਨ੍ਹਾਂ ਦੇ ਹੱਕਾਂ ਅਤੇ ਫਰਜਾਂ ਸਬੰਧੀ ਜਾਣਕਾਰੀ ਵੀ ਦਿੱਤੀ । ਇਸ ਤੋਂ ਇਲਾਵਾ ਪੈਨਲ ਐਡਵੋਕੇਟ ਸ੍ਰੀ ਪ੍ਰਭਦੀਪ ਸਿੰਘ ਸੰਧੂ ਨੇ ਤਿੰਨ ਪਿੰਡਾਂ (ਆਲੇਚੱਕਭਗਵਾਨਪੁਰ ਅਤੇ ਭੁਕਰਾ ) ਵਿੱਚ ਨਾਲਸਾ ਵੱਲੋਂ ਚਲਾਈ ਜਾ ਰਹੀਆਂ ਸਕੀਮਾਂ ਨੈਸ਼ਨਲ ਲੋਕ ਅਦਾਲਤ ਅਤੇ ਸੰਵਿਧਾਨ ਬਾਰੇ ਲਗਭਗ 70 ਲੋਕਾਂ ਨੂੰ ਜਾਗਰੂਕ ਕੀਤਾ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments