spot_img
Homeਮਾਝਾਗੁਰਦਾਸਪੁਰਘੱਟ ਗਿਣਤੀ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਅਧਾਰ ਤੇ ਕੀਤਾ ਜਾਵੇਗਾ...

ਘੱਟ ਗਿਣਤੀ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਅਧਾਰ ਤੇ ਕੀਤਾ ਜਾਵੇਗਾ ਹੱਲ – ਜੇ.ਡੀ. ਸੀਲਮ

ਬਟਾਲਾ, 30 ਨਵੰਬਰ ( ਮੁਨੀਰਾ ਸਲਾਮ ਤਾਰੀ) – ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਘੱਟ ਗਿਣਤੀਆ ਦੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਦੇ ਲਈ ਪੂਰੀ ਗੰਭੀਰਤਾ ਨਾਲ ਕੰਮ ਕੀਤਾ ਜਾ ਰਿਹਾ ਹੈ ਮੁੱਖ ਮੰਤਰੀ ਵੱਲੋਂ ਸੂਬੇ ਦੇ ਸਮੂਹ ਡਿਪਟੀ ਕਮਿਸਨਰ ਨੂੰ ਆਦੇਸ ਦਿੱਤੇ ਗਏ ਗਏ ਹਨ ਕਿ ਘੱਟ ਗਿਣਤੀਆ ਲੋਕਾਂ ਨੂੰ ਬਣਦਾ ਮਾਣ ਸਨਮਾਨ ਦਿੱਤਾ ਜਾਵੇ ਅਤੇ ਉਨਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾਵੇ। ਇਹ ਜਾਣਕਾਰੀ ਚੇਅਰਮੈਨ ਘੱਟ ਗਿਣਤੀ ਕਮਿਸਨ ਪੰਜਾਬ ਦੇ ਮੈਂਬਰ ਡਾ. ਸੁਭਾਸ਼ ਥੋਬਾ ਨੇ ਅੱਜ ਬਟਾਲਾ ਕਲੱਬ ਵਿਖੇ ਘੱਟ ਗਿਣਤੀ ਭਾਈਚਾਰੇ ਦੇ ਮੈਂਬਰਾਂ ਨਾਲ ਮੀਟਿੰਗ ਕਰਨ ਉਪਰੰਤ ਕੀਤਾ।

ਇਸ ਮੀਟਿੰਗ ਵਿੱਚ ਉੱਚੇਚੇ ਤੌਰ ਤੇ ਸ਼ਾਮਲ ਹੋਏ ਸਾਬਕਾ ਐਮ.ਪੀ. ਜੇ.ਡੀ. ਸੀਲਮ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਾਂਗਰਸ ਸਰਕਾਰ ਹਮੇਸ਼ਾ ਹੀ ਘੱਟ ਗਿਣਤੀ ਲੋਕਾਂ ਦੇ ਨਾਲ ਖੜੀ ਰਹੀ ਹੈ ਅਤੇ ਇਨਾਂ ਦੇ ਮੁਸ਼ਕਿਲਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾਵੇਗਾ। ਉਨਾਂ ਕਿਹਾ ਕਿ ਪੰਜਾਬ ਦੇ ਘੱਟ ਗਿਣਤੀ ਦੇ ਲੋਕਾਂ ਨੂੰ ਜੋ ਮੁਸ਼ਕਿਲਾਂ ਆ ਰਹੀਆਂ ਹਨ, ਇਸ ਸਬੰਧੀ ਉੱਚ ਪੱਧਰੀ ਮੀਟਿੰਗ ਕਰਕੇ ਇਨਾਂ ਨੂੰ ਦੂਰ ਕੀਤਾ ਜਾਵੇਗਾ। ਉਨਾਂ ਕਿਹਾ ਕਿ ਉਹ ਆਪਣੇ ਦੌਰੇ ਦੌਰਾਨ ਪੰਜਾਬ ਦੇ ਵੱਖ-ਵੱਖ ਜ਼ਿਲਿਆਂ ਵਿਚ ਜਾ ਕੇ ਘੱਟ ਗਿਣਤੀ ਦੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਸੁਣਨਗੇ।

ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਚੇਅਰਮੈਨ ਘੱਟ ਗਿਣਤੀ ਕਮਿਸ਼ਨ ਦੇ ਮੈਂਬਰ ਡਾ. ਸੁਭਾਸ਼ ਥੋਬਾ ਨੇ ਦੱਸਿਆ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਗਰੀਬ ਵਰਗ ਦੇ ਲੋਕਾਂ ਦੇ ਬਿਜਲੀ ਬਿੱਲ ਕੁਨੈਕਸਨ ਕੱਟੇ ਹੋਏ ਮੀਟਰ ਕੁਨੈਕਸਨ ਮੁੜ ਬਹਾਲ ਕਰਨਾ ਇਕ ਸਲਾਘਾਯੋਗ ਕਦਮ ਸੀ ਅਤੇ ਸਰਕਾਰ ਵੱਲੋਂ ਪਾਣੀ ਅਤੇ ਬਿਜਲੀ ਦੇ ਬਿੱਲ ਮਾਫ ਕਰਕੇ ਲੋਕਾਂ ਦਾ ਦਿਲ ਜਿੱਤ ਲਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸੁਰੂ ਕੀਤੀ ਮੁਹਿੰਮ ਮੇਰਾ ਘਰ ਮੇਰੇ ਨਾਮ ਸਕੀਮ ਤਹਿਤ ਲੱਖਾਂ ਲੋਕਾਂ ਨੂੰ ਮਾਲਕੀ ਦਾ ਹੱਕ ਮਿਲੇਗਾ ਅਤੇ ਲੋਕ ਇਸ ਮਾਲਕੀ ਹੱਕ ਰਜਿਸਟਰੀ ਦੀ ਵਰਤੋਂ ਕਰ ਸਕਣਗੇ। ਡਾ. ਸੁਭਾਸ਼ ਨੇ ਕਿਹਾ ਕਿ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਅਤੇ ਮੈਂਬਰਾਂ ਵੱਲੋਂ ਮੁੱਖ ਮੰਤਰੀ ਪੰਜਾਬ ਨਾਲ ਮੀਟਿੰਗ ਕਰਕੇ ਕ੍ਰਿਸਚਨ ਵੈਲਫੇਅਰ ਬੋਰਡ ਲਈ ਸਪੈਸ਼ਲ ਬਜਟ ਦਾ ਪ੍ਰਬੰਧ ਕਰਨ ਲਈ ਵੀ ਗੱਲਬਾਤ ਕਰਨਗੇ।

ਇਸ ਮੌਕੇ ਸਾਬਕਾ ਸੰਸਦ ਮੈਂਬਰ ਜੇ.ਡੀ. ਸੀਲਮ, ਮੈਂਬਰ ਡਾ. ਸੁਭਾਸ਼ ਥੋਬਾ, ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਰੌਸ਼ਨ ਜੌਸਫ, ਐਡਵੋਕੇਟ ਕਮਲ ਖੋਖਰ, ਡਾ. ਸੁਦੇਸ਼, ਪੀਟਰ ਸਹੋਤਾ, ਸਰਪੰਚ ਵਿਲਸਨ ਮਸੀਹ ਦੀਨਪੁਰ, ਇਕਬਾਲ ਮਸੀਹ ਸਰਪੰਚ ਭਾਮੜੀ, ਹੈਪੀ ਸਰਪੰਚ ਬਹਾਦਰਪੁਰ, ਜੇਮਸ ਮਸੀਹ ਜੌਹਲ ਨੰਗਲ, ਸੁਦੇਸ਼ ਕੰਡਿਆਲਾ, ਬਿਸ਼ਪ ਮੈਨੂਅਲ ਰਹਿਮਤ ਮਸੀਹ ਤੋਂ ਇਲਾਵਾ ਈਸਾਈ ਭਾਈਚਾਰੇ ਦੇ ਹੋਰ ਨੁਮਾਇੰਦੇ ਵੀ ਹਾਜ਼ਰ ਸਨ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments