spot_img
Homeਮਾਝਾਗੁਰਦਾਸਪੁਰਸਰਕਾਰੀ ਹਾਈ ਸਕੂਲ ਕੰਡੀਲਾ ਚ ਸਾਲਾਨਾ ਇਨਾਮ ਵੰਡ ਸਮਾਰੋਹ ਅਤੇ ਖੇਡ ਦਿਵਸ...

ਸਰਕਾਰੀ ਹਾਈ ਸਕੂਲ ਕੰਡੀਲਾ ਚ ਸਾਲਾਨਾ ਇਨਾਮ ਵੰਡ ਸਮਾਰੋਹ ਅਤੇ ਖੇਡ ਦਿਵਸ ਮਨਾਇਆ ਗਿਆ ਖੇਡਾਂ ਜੀਵਨ ਦਾ ਜ਼ਰੂਰੀ ਅੰਗ ਸ਼ਿੰਦਪਾਲ ਸਿੰਘ

ਕਾਦੀਆਂ 1 ਦਸੰਬਰ (ਤਾਰਿਕ ਅਹਿਮਦ) ਕਾਦੀਆਂ ਦੇ ਨਜ਼ਦੀਕੀ ਪਿੰਡ ਕੰਡੀਲਾ ਦੇ ਸਰਕਾਰੀ ਹਾਈ ਸਕੂਲ ਚ ਸਾਲਾਨਾ ਇਨਾਮ ਵੰਡ ਸਮਾਰੋਹ ਅਤੇ ਸਾਲਾਨਾ ਖੇਡ ਪ੍ਰਤੀਯੋਗਤਾਵਾਂ ਕਰਵਾਈਆਂ ਗਈਆਂ ਇਸ ਮੌਕੇ ਤੇ ਪਿੰਡ ਦੇ ਸਰਪੰਚ ਤਜਿੰਦਰ ਸਿੰਘ ਅਤੇ ਪੰਚਾਇਤ ਮੈਂਬਰ ਸ਼ਿੰਦਰਪਾਲ ਸਿੰਘ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਏ ਸਕੂਲ ਦੀ ਮੁੱਖ ਅਧਿਆਪਕਾ ਵਰਿੰਦਰਪਾਲ ਕੌਰ ਅਤੇ ਸਕੂਲ ਸਟਾਫ ਵੱਲੋਂ ਉਨ੍ਹਾਂ ਨੂੰ ਫੁੱਲਾਂ ਦਾ ਗੁਲਦਸਤਾ ਭੇਂਟ ਕਰ ਕੇ ਸਵਾਗਤ ਕੀਤਾ ਗਿਆ ਇਸ ਮੌਕੇ ਤੇ ਮੁੱਖ ਮਹਿਮਾਨ ਵਲੋਂ ਸ਼ਮਾਂ ਰੌਸ਼ਨ ਕਰਨ ਤੋਂ ਬਾਅਦ ਖੇਡ ਦਿਵਸ ਦੀ ਸ਼ੁਰੂਆਤ ਕੀਤੀ ਗਈ ਇਸ ਮੌਕੇ ਤੇ ਸੀਨੀਅਰ ਵਿੰਗ ਦੇ ਵਿਦਿਆਰਥੀਆਂ ਵੱਲੋਂ ਸੌ ਮੀਟਰ ਦੋ ਸੌ ਮੀਟਰ ਰੇਸ ਵਿੱਚ ਸਹਿਜਪ੍ਰੀਤ ਸਿੰਘ ਅਤੇ ਪਰਮਜੋਤ ਕੌਰ ਲੌਂਗ ਜੰਪ ਵਿੱਚ ਸਹਿਜਪ੍ਰੀਤ ਸਿੰਘ ਨਵਨੀਤ ਕੌਰ ਸ਼ਾਟਪੁੱਟ ਵਿੱਚ ਗੁਰਤੇਜ ਸਿੰਘ ਹਰਮਨਪ੍ਰੀਤ ਕੌਰ ਸਲੋ ਸਾਈਕਲਿੰਗ ਵਿੱਚ ਪ੍ਰਭਜੋਤ ਕੌਰ ਅਤੇ ਅਜੇਪ੍ਰੀਤ ਸਿੰਘ ਪਹਿਲੇ ਸਥਾਨ ਤੇ ਰਹੇ ਇਸੇ ਤਰ੍ਹਾਂ ਜੂਨੀਅਰ ਵਿੰਗ ਵਿੱਚ ਸੌ ਮੀਟਰ ਦੋ ਸੌ ਮੀਟਰ ਦੌੜ ਵਿੱਚ ਸਿਮਰਨਪ੍ਰੀਤ ਕੌਰ ਜਗਦੀਪ ਸਿੰਘ ਸੈਕ ਰੇਸ ਵਿੱਚ ਹਰਜਿੰਦਰ ਸਿੰਘ ਨਿਡਲ ਰੇਸ ਵਿਚ ਨਵਦੀਪ ਕੌਰ ਲੇਮਨ ਰੇਸ ਵਿੱਚ ਮਹਿਕਪ੍ਰੀਤ ਕੌਰ ਪਹਿਲੇ ਸਥਾਨ ਤੇ ਰਹੇ ਇਸ ਮੌਕੇ ਤੇ ਪਹਿਲੇ ਸਥਾਨ ਤੇ ਰਹਿਣ ਵਾਲੇ ਵਿਦਿਆਰਥੀਆਂ ਨੂੰ ਮੁੱਖ ਮਹਿਮਾਨ ਤਜਿੰਦਰ ਸਿੰਘ ਅਤੇ ਛਿੰਦਰਪਾਲ ਸਿੰਘ ਵੱਲੋਂ ਸਨਮਾਨ ਚਿੰਨ੍ਹ ਭੇਂਟ ਕਰ ਕੇ ਸਨਮਾਨਿਤ ਕੀਤਾ ਗਿਆ ਇਸ ਮੌਕੇ ਤੇ ਸੰਬੋਧਨ ਕਰਦਿਆਂ ਸ਼ਿੰਦਪਾਲ ਸਿੰਘ ਜੀ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਖੇਡਾਂ ਅੱਜ ਦੇ ਯੁੱਗ ਵਿਚ ਜੀਵਨ ਦਾ ਜ਼ਰੂਰੀ ਅੰਗ ਹੈ ਅਤੇ ਹਰ ਵਿਦਿਆਰਥੀ ਨੂੰ ਪੜ੍ਹਾਈ ਦੇ ਨਾਲ ਨਾਲ ਖੇਡਾਂ ਵਿੱਚ ਵੀ ਭਾਗ ਲੈਣਾ ਚਾਹੀਦਾ ਹੈ ਉਨ੍ਹਾਂ ਹੈੱਡਮਿਸਟ੍ਰੈੱਸ ਵਰਿੰਦਰਪਾਲ ਕੌਰ ਅਤੇ ਉਨ੍ਹਾਂ ਦੇ ਸਟਾਫ ਦੀ ਭਰਪੂਰ ਪ੍ਰਸ਼ੰਸਾ ਕੀਤੀ ਇਸ ਮੌਕੇ ਤੇ ਕੋਚ ਪਰਮਜੀਤ ਸਿੰਘ ਵੱਲੋਂ ਖਿਡਾਰੀਆਂ ਨੂੰ ਪ੍ਰੋਤਸਾਹਿਤ ਕੀਤਾ ਗਿਆ ਇਸ ਮੌਕੇ ਤੇ ਮੁੱਖ ਮਹਿਮਾਨ ਵੱਲੋਂ ਸਾਰੇ ਅਧਿਆਪਕਾਂ ਅਤੇ ਨਾਨ ਟੀਚਿੰਗ ਸਟਾਫ ਨੂੰ ਸਨਮਾਨਿਤ ਕੀਤਾ ਗਿਆ ਸਮਾਰੋਹ ਦੇ ਅੰਤ ਵਿੱਚ ਮੁੱਖ ਅਧਿਆਪਕਾਂ ਵੱਲੋਂ ਮੁੱਖ ਮਹਿਮਾਨ ਸ਼ਿੰਦਪਾਲ ਸਿੰਘ ਜੀ ਨੂੰ ਸਨਮਾਨ ਚਿੰਨ੍ਹ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ ਇਸ ਮੌਕੇ ਉਨ੍ਹਾਂ ਦਾ ਜਿੱਥੇ ਧੰਨਵਾਦ ਕੀਤਾ ਗਿਆ ਅਤੇ ਉਨ੍ਹਾਂ ਦੇ ਨਾਲ ਹਰਜਿੰਦਰ ਸਿੰਘ ਬਲਜੀਤ ਸਿੰਘ ਹਰਪ੍ਰੀਤ ਸਿੰਘ ਸੁਰਜੀਤ ਸਿੰਘ ਜਸਵਿੰਦਰ ਸਿੰਘ ਸਵਨੀਤ ਕੌਰ ਰਮੇਸ਼ ਲਾਲ ਚੰਦਰਕਾਂਤਾ ਜੋਗਿੰਦਰ ਸਿੰਘ ਸੁਖਵਿੰਦਰ ਕੌਰ ਅਤੇ ਸਰਬਜੀਤ ਕੌਰ ਵੀ ਸ਼ਾਮਿਲ ਸੀ ਫੋਟੋ — ਵਿਜੇਤਾ ਵਿਦਿਆਰਥੀਆਂ ਨੂੰ ਸਨਮਾਨਿਤ ਕਰਦਿਆਂ ਮੁੱਖ ਮਹਿਮਾਨ ਸ਼ਿੰਦਪਾਲ ਸਿੰਘ ਅਤੇ ਮੁੱਖ ਅਧਿਆਪਕਾ ਵਰਿੰਦਰਪਾਲ ਕੌਰ ਕੌਰ ਸਮੂਹ ਸਟਾਫ ਦੇ ਨਾਲ

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments