spot_img
Homeਮਾਝਾਗੁਰਦਾਸਪੁਰਅਨੁਸੂਚਿਤ ਜਾਤੀ ਅਤੇ ਪੱਛੜੀਆਂ ਸ੍ਰੇਣੀਆਂ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਲਈ ਪੋਰਟਲ ਖੁੱਲ੍ਹਾ...

ਅਨੁਸੂਚਿਤ ਜਾਤੀ ਅਤੇ ਪੱਛੜੀਆਂ ਸ੍ਰੇਣੀਆਂ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਲਈ ਪੋਰਟਲ ਖੁੱਲ੍ਹਾ ਰੱਖਣ ਦੀ ਤਰੀਕ ’ਚ ਵਾਧਾ

ਗੁਰਦਾਸਪੁਰ, 1 ਦਸੰਬਰ ( ਮੁਨੀਰਾ ਸਲਾਮ ਤਾਰੀ) ਸ੍ਰੀ ਸੁਖਵਿੰਦਰ ਸਿੰਘ ਘੁੰਮਣ, ਜ਼ਿਲ੍ਹਾ ਭਲਾਈ ਅਫਸਰ ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵਲੋਂ ਅਨੁਸੂਚਿਤ ਜਾਤੀ ਅਤੇ ਪੱਛੜੀਆਂ ਸ੍ਰੇਣੀਆਂ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਲਈ ਪੋਰਟਲ ਖੁਲ੍ਹਾ ਰੱਖਣ ਦੀ ਮਿਤੀ ਵਿੱਚ ਵਾਧਾ ਕਰ ਦਿੱਤਾ ਗਿਆ ਹੈ

      ਸ. ਘੁੰਮਣ ਨੇ ਅੱਗੇ ਦੱਸਿਆ ਕਿ ਸਰਕਾਰ ਵਲੋਂ ਇਹ ਫੈਸਲਾ ਵਿਦਿਆਰਥੀਆਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖ ਕੇ ਲਿਆ ਗਿਆ ਹੈ ਤਾਂ ਜੋ ਕੋਈ ਵੀ ਵਿਦਿਆਰਥੀ ਵਜੀਫੇ ਲਈ ਅਪਲਾਈ ਕਰਨ ਤੋਂ ਵਾਂਝਾ ਨਾ ਰਹੇ। ਸਾਲ 2021-22 ਦੇ ਵਜੀਫੇ ਲਈ ਸੰਸਥਾਵਾਂ ਮੁਕੰਮਲ ਕੇਸ ਤਿਅਰ ਕਰਕੇ 7 ਦਸੰਬਰ 2021 ਤੱਕ ਅੱਗੇ ਪ੍ਰਵਾਨਗੀ ਲਈ ਭੇਜਣਗੀਆਂ। ਪ੍ਰਵਾਨਗੀ ਅਥਾਰਟੀਆਂ ਅੱਗੇ ਇਹ ਕੇਸ 15 ਦਸੰਬਰ ਤੱਕ ਭੇਜਣਗੀਆਂ। ਇਸ ਸਾਰੀ ਕਾਰਵਾਈ ਨੂੰ ਮੁਕੰਮਲ ਕਰਨ ਲਈ 20 ਦਸੰਬਰ ਦੀ ਤਰੀਕ ਨਿਰਧਾਰਤ ਕੀਤੀ ਗਈ ਹੈ

     ਉਨ੍ਹਾਂ ਅਨੁਸੂਚਿਤ ਜਾਤੀ ਅਤੇ ਪੱਛੜੀਆਂ ਸ੍ਰੇਣੀਆਂ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਮਾਪਿਆਂ ਦਾ ਆਮਦਨੀ ਤੇ ਜਾਤੀ ਦਾ ਸਰਟੀਫਿਕੇਟ ਤੇ ਹੋਰ ਲੋੜੀਦੇ ਸਰਟੀਫਿਕੇਟ, ਡਾ.ਬੀ.ਆਰ ਅੰਬੇਦਕਰ ਸ਼ਕਾਲਰਸ਼ਿਪ ਪੋਰਟਲ ਉੱਪਰ ਅਪਲੋਡ ਕਰਨ ਦੀ ਅਪੀਲ ਕੀਤੀ

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments