spot_img
Homeਮਾਝਾਗੁਰਦਾਸਪੁਰਮੁੱਖ ਖੇਤੀਬਾੜੀ ਅਫਸਰ ਗੁਰਦਾਸਪੁਰ ਡਾ. ਕੁਲਜੀਤ ਸਿੰਘ ਸੈਣੀ 35 ਸਾਲ 4 ਮਹੀਨਾ...

ਮੁੱਖ ਖੇਤੀਬਾੜੀ ਅਫਸਰ ਗੁਰਦਾਸਪੁਰ ਡਾ. ਕੁਲਜੀਤ ਸਿੰਘ ਸੈਣੀ 35 ਸਾਲ 4 ਮਹੀਨਾ ਦੀਆਂ ਸ਼ਾਨਦਾਰ ਸੇਵਾਵਾਂ ਨਿਭਾਉਣ ਉਪਰੰਤ ਸੇਵਾ ਮੁਕਤ ਹੋਏ

ਗੁਰਦਾਸਪੁਰ, 1 ਦਸੰਬਰ (ਮੁਨੀਰਾ ਸਲਾਮ ਤਾਰੀ) ਡਾ. ਕੁਲਜੀਤ ਸਿੰਘ ਸੈਣੀ, ਮੁੱਖ ਖੇਤੀਬਾੜੀ ਅਫਸਰ ਗੁਰਦਾਸਪੁਰ 35 ਸਾਲ 4 ਮਹੀਨੇ ਦੀਆਂ ਸ਼ਾਨਦਾਰ ਸੇਵਾਵਾਂ ਦੇਣ ਉੱਪਰੰਤ ਸੇਵਾਮੁਕਤ ਹੋਏ। ਖੇਤੀਬਾੜੀ ਵਿਭਾਗ ਵਲੋਂ ਸੇਵਾ ਮੁਕਤੀ ਦੇ ਸਬੰਧ ਵਿਚ ਕਰਵਾਏ ਗਏ ਸਮਾਗਮ ਵਿਚ ਵਿਸ਼ੇਸ ਤੋਰ ’ਤੇ ਸ਼ਿਰਕਤ ਕਰਦਿਆਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫਾਕ ਵਲੋਂ ਉਨਾਂ ਨੂੰ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਮੌਕੇ ਖੇਤੀਬਾੜੀ ਅਫਸਰ ਡਾ.ਸਹਿਬਾਜ਼ ਸਿੰਘ ਚੀਮਾ, ਡਾ. ਅੰਮ੍ਰਿਤ ਸਿੰਘ, ਡਾ. ਰਣਧੀਰ ਠਾਕੁਰ, ਡਾ. ਹੀਰਾ ਸਿੰਘ, ਡਾ. ਬਲਜੀਤ ਸਿੰਘ ਭੁੱਲਰ, ਡਾ. ਸੰਜੀਵ ਸ਼ਰਮਾ, ਡਾ.ਹਰਪਿੰਦਰ ਸਿੰਘ (ਸਾਰੇ ਖੇਤੀਬਾੜੀ ਅਫਸਰ), ਆਤਮਾ ਤੋਂ ਪ੍ਰਭਜੋਤ ਸਿੰਘ ਹਾਜ਼ਰ ਸਨ

ਇਸ ਮੌਕੇ ਡਿਪਟੀ ਕਮਿਸ਼ਨਰ ਵਲੋਂ ਡਾ. ਸੈਣੀ ਨੂੰ ਸੇਵਾ ਮੁਕਤੀ ਦੀ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਉਨਾਂ ਵਲੋਂ ਝੋਨੇ ਦੀ ਫਸਲ ਦੀ ਕਟਾਈ ਤੋਂ ਬਾਅਦ ਕਿਸਾਨਾਂ ਨੂੰ ਨਾੜ ਨੂੰ ਅੱਗ ਨਾ ਲਗਾਉਣ ਅਤੇ ਖੇਤੀਬਾੜੀ ਵਿਭਾਗ ਦੀਆਂ ਚੱਲ ਰਹੀਆਂ ਵੱਖ-ਵੱਖ ਸਕੀਮਾਂ ਤੇ ਖੇਤੀ ਸੰਦਾਂ ਬਾਰੇ ਜਾਗਰੂਕ ਕੀਤਾ ਗਿਆ, ਜੋ ਸ਼ਲਾਘਾਯੋਗ ਹੈ। ਉਨਾਂ ਡਾ. ਸੈਣੀ ਦੇ ਬਿਹਤਰ ਭਵਿੱਖ ਲਈ  ਸ਼ੁੱਭਕਾਮਨਾਂਵਾਂ ਦਿੰਦਿਆਂ ਉਨਾਂ ਦੀ ਚੰਗੀ ਸਿਹਤ ਦੀ ਕਾਮਨਾ ਕੀਤੀ

ਇਸ ਮੌਕੇ ਮੁੱਖ ਖੇਤੀਬਾੜੀ ਅਫਸਰ ਡਾ. ਸੈਣੀ ਨੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਵਲੋਂ ਸੇਵਾ ਮੁਕਤੀ ਸਮਾਗਮ ਵਿਚ ਪੁਹੰਚਣ ’ਤੇ ਧੰਨਵਾਦ ਕਰਦਿਆਂ ਕਿਹਾ ਕਿ ਉਨਾਂ ਦੀ ਅਗਵਾਈ ਅਤੇ ਦਿਸ਼ਾ-ਨਿਰਦੇਸ਼ ਤਹਿਤ ਜਿਲੇ ਅੰਦਰ ਕਿਸਾਨਾਂ ਨੂੰ ਝੋਨੇ ਦੇ ਨਾੜ ਨੂੰ ਅੱਗ ਨਾ ਲਗਾਉਣ ਲਈ ਜਾਗਰਕ ਕੀਤਾ ਗਿਆ ਅਤੇ ਖੇਤੀਬਾੜੀ ਵਿਭਾਗ ਵਲੋਂ ਖੇਤੀ ਦੇ ਨਵੇਂ ਸੰਦਾਂ ਅਤੇ ਸਬਸਿਡੀ ਸਬੰਧੀ ਵੱਖ-ਵੱਖ ਪੱਧਰ ’ਤੇ ਜਾਗਰੂਕ ਅਭਿਆਨ ਵਿੱਢਿਆ ਗਿਆ

ਇਸ ਮੌਕੇ ਖੇਤੀਬਾੜੀ ਅਫਸਰ ਡਾ. ਸ਼ਹਿਬਾਜ਼ ਸਿੰਘ ਚੀਮਾ ਨੇ ਦੱਸਿਆ ਕਿ ਡਾ ਸੈਣੀ , ਅੰਮ੍ਰਿਤਸਰ ਦੇ ਵਾਸੀ ਹਨ ਅਤੇ ਸਾਲ 1986 ਵਿਚ ਬਾਗਬਾਨੀ ਇੰਸਪੈਕਟਰ ਵਜੋ ਨੂਰੁਪਰ ਬੇਦੀ ਤੋਂ ਆਪਣੀਆਂ ਸੇਵਾਵਾਂ ਸ਼ੁਰੂ ਕੀਤੀਆਂ ਸਨ। ਉਪਰੰਤ ਖੇਤੀਬਾੜੀ ਵਿਭਾਗ ਵਿਚ ਵੱਖ-ਵੱਖ ਜ਼ਿਲਿ੍ਹਆਂ ਵਿਚ ਨੋਕਰੀ ਕੀਤੀ। ਡਾ. ਸ਼ੈਣੀ ਨੇ ਮੁੱਖ ਖੇਤੀਬਾੜੀ ਅਫਸਰ ਤਰਨਤਾਰਨ ਤੇ ਅੰਮ੍ਰਿਤਸਰ ਵਿਖੇ ਸੇਵਾਵਾਂ ਨਿਭਾਈਆਂ ਅਤੇ 27 ਅਕਤੂਬਰ 2021 ਨੂੰ ਮੁੱਖ ਖੇਤੀਬਾੜੀ ਅਫਸਰ ਗੁਰਦਾਸਪੁਰ ਦਾ ਅਹੁਦਾ ਸੰਭਾਲਿਆਂ ਤੇ ਸ਼ਾਨਦਾਰ ਸੇਵਾਵਾਂ ਦੇਣ ਉਪਰੰਤ ਸੇਵਾ ਮੁਕਤ ਹੋਏ। ਉਨਾਂ ਡਾ. ਸੈਣੀ ਅਤੇ ਉਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਸੇਵਾ ਮੁਕਤੀ ਦੀਆਂ ਸਮੂਹ ਵਿਭਾਗ ਵਲੋਂ ਸ਼ੁੱਭਕਾਮਨਾਂਵਾ ਦਿੱਤੀਆਂ

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments